12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਜੇਲ੍ਹ ਭਰੋ ਅੰਦੋਲਨ ਤਹਿਤ ਰੋਸ ਪ੍ਰਦਰਸ਼ਨ

ਬਠਿੰਡਾ, 11 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤਹਿਤ ਸੀਟੂ ਨਾਲ ਜੁੜੀਆਂ ਵੱਖ-ਵੱਖ ਧਿਰਾਂ ਵਲੋਂ ‘ਜੇਲ੍ਹ ਭਰੋ ਅੰਦੋਲਨ’ ਤਹਿਤ ਸਥਾਨਕ ਚਿਲਡਰਨ ਪਾਰਕ ਵਿਖੇ ਇਕੱਤਰ ਹੋਣ ਬਾਅਦ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਨਾਕੇ ਹਟਾਉਂਦੇ ਹੋਏ ਮਿੰਨੀ ਸਕੱਤਰੇਤ ਅੰਦਰ ਦਾਖਲ ਹੋ ਕੇ ਗ੍ਰਿਫਤਾਰੀਆਂ ਦੀ ਪੇਸ਼ਕਸ਼ ਕੀਤੀ ਤੇ ਜਿਲ੍ਹਾ ਪ੍ਰਸ਼ਾਸ਼ਨ ਰਾਹੀਂ ਸਰਕਾਰ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ।

ਅਜੀਤ ਡੈਸਕ 12-08-2026
ਬਠਿੰਡਾ, 11 ਅਗਸਤ (ਸੱਤਪਾਲ ਸਿੰਘ ਸਿਵੀਆਂ)-ਸੰਯੁਕਤ ਕਿਸਾਨ ਮੋਰਚਾ ਅਤੇ ਕੇਂਦਰੀ ਟਰੇਡ ਯੂਨੀਅਨਾਂ ਦੇ ਸੱਦੇ ਤਹਿਤ ਸੀਟੂ ਨਾਲ ਜੁੜੀਆਂ ਵੱਖ-ਵੱਖ ਧਿਰਾਂ ਵਲੋਂ ‘ਜੇਲ੍ਹ ਭਰੋ ਅੰਦੋਲਨ’ ਤਹਿਤ ਸਥਾਨਕ ਚਿਲਡਰਨ ਪਾਰਕ ਵਿਖੇ ਇਕੱਤਰ ਹੋਣ ਬਾਅਦ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਪੁਲਿਸ ਨਾਕੇ ਹਟਾਉਂਦੇ ਹੋਏ ਮਿੰਨੀ ਸਕੱਤਰੇਤ ਅੰਦਰ ਦਾਖਲ ਹੋ ਕੇ ਗ੍ਰਿਫਤਾਰੀਆਂ ਦੀ ਪੇਸ਼ਕਸ਼ ਕੀਤੀ ਤੇ ਜਿਲ੍ਹਾ ਪ੍ਰਸ਼ਾਸ਼ਨ ਰਾਹੀਂ ਸਰਕਾਰ ਦੇ ਨਾਂਅ ਮੰਗ-ਪੱਤਰ ਭੇਜਿਆ ਗਿਆ। ਪ੍ਰਦਰਸ਼ਨ ਦੀ ਅਗਵਾਈ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਆਗੂ ਪ੍ਰਕਾਸ਼ ਕੌਰ ਸੋਹੀ, ਮਿਡ- ਡੇ ਮੀਲ ਵਰਕਰਜ਼ ਆਗੂ ਕੁਲਵਿੰਦਰ ਕੌਰ ਆਦਮਪੁਰਾ ਅਤੇ ਸੀਟੂ ਦੇ ਸੂਬਾ ਸਕੱਤਰ ਬਲਕਾਰ ਸਿੰਘ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਲੋਕ ਮਾਰੂ ਫੈਸਲੇ ਲਏ ਜਾ ਰਹੇ ਹਨ, ਜਿੰਨਾਂ ਨਾਲ ਦੇਸ਼ ਦੇ ਆਮ ਲੋਕਾਂ ‘ਤੇ ਮਾੜਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਂਗਣਵਾੜੀ ਮੁਲਾਜ਼ਮਾਂ ਦਾ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ, ਮਿੱਡ -ਡੇ ਮੀ ਲ ਸਮੇਤ ਸਾਰੇ ਸਕੀਮ ਵਰਕਰਾਂ ਦਾ ਨਿਗੁਣੀਆਂ ਤਨਖਾਹਾਂ ਦੇ ਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ, ਜਿਸ ਦੇ ਖਿਲਾਫ ਉਨ੍ਹਾਂ ਨੂੰ ਸੜਕਾਂ ‘ਤੇ ਉੱਤਰਨਾ ਪੈ ਰਿਹਾ।ਉਨ੍ਹਾਂ ਮੰਗ ਕੀਤੀ ਕਿ ਘੱਟੋ-ਘਟ ਤਨਖਾਹ 30000 ਪ੍ਰਤੀ ਮਹੀਨਾ ਕੀਤੀ ਜਾਵੇ, ਸਕੀਮ ਵਰਕਰਾਂ ਅਤੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਠੇਕਾ ਪ੍ਰਥਾ ਅਤੇ ਨਿੱਜੀਕਰਨ ਬੰਦ ਕੀਤਾ ਜਾਵੇ, ਲੋਕ ਭਲਾਈ ਯੋਜਨਾਵਾਂ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕੀਤਾ ਜਾਵੇ, ਚਾਰ ਕਿਰਤ ਕੋਡ ਰੱਦ ਕੀਤੇ ਜਾਣ, ਵਿਸ਼ਵ ਵਪਾਰ ਸਮਝੌਤੇ ਰੱਦ ਕੀਤੇ ਜਾਣ, ਫ਼ਸਲਾਂ ‘ਤੇ ਐਮ.ਐਸ.ਪੀ. ਦਿੱਤੀ ਜਾਵੇ ਤੇ ਨਵੀਂ ਸਿੱਖਿਆ ਨੀਤੀ ਰੱਦ ਕੀਤੀ ਜਾਵੇ, ਨਹੀਂ ਤਾਂ ਲੋਕ ਸੰਘਰਸ਼ ਹੋਰ ਤਿੱਖੇ ਕੀਤੇ ਜਾਣਗੇ। ਇਸ ਮੌਕੇ ਪ੍ਰਤਿਭਾ ਸ਼ਰਮਾ, ਹਰਜਿੰਦਰ ਕੌਰ ਲਹਿਰਾ ਮੁਹੱਬਤ, ਕਾਮਰੇਡ ਸੁਖਮਿੰਦਰ ਬਾਠ, ਗਗਨਦੀਪ ਭੁੱਲਰ, ਅੰਮ੍ਰਿਤਾ ਕੌਰ ਗਿੱਲ, ਜੈ ਸਿੰਘ, ਵਿਨੋਦ ਸਿੰਘ, ਅਮਨਦੀਪ ਸਿੰਘ ਅਤੇ ਡੀ ਗਨੇਸ਼ ਸਮੇਤ ਵੱਡੀ ਗਿਣਤੀ ਵਿਚ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਸੇਵਾ ਮੁਕਤ ਜੇਲ੍ਹ ਸੁਪਰਡੈਂਟ ’ਤੇ ਲੱਗੇ ਜ਼ਬਰ-ਜਨਾਹ, ਧੋਖੇ ਨਾਲ ਵਿਆਹ ਤੇ ਕੁੱਟਮਾਰ ਕਰਨ ਦੇ ਦੋਸ਼ ਅਗਲੀ ਖ਼ਬਰ ਐਂਟੀ ਗੈਂਗਸਟਰ ਟਾਸਕ ਫੋਰਸ ਵਲੋਂ ਵਿਦੇਸ਼ੀ ਗੈਂਗਸਟਰ ਦਾ ਕਾਰਕੁੰਨ ਪਿਸਤੌਲ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।