12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਲੋਕ ਭਲਾਈ ਦੀਆਂ ਸਕੀਮਾਂ ਦੇਣ ਵਿਚ ਆਪ ਸਰਕਾਰ ਦੇਸ਼ ਭਰ ਵਿਚੋਂ ਮੋਹਰੀ- ਕੋਟਫੱਤਾ

ਸੰਗਤ ਮੰਡੀ, 11 ਅਗਸਤ (ਸੁਖਤੇਜ ਧਾਲੀਵਾਲ): ਲੋਕ ਭਲਾਈ ਦੀਆਂ ਸਕੀਮਾਂ ਦੇਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਭਰ ਵਿਚੋਂ ਸਭ ਤੋਂ ਅੱਗੇ ਹੈ ਪਿਛਲੇ 4 ਸਾਲਾਂ ਦੇ ਰਾਜ ਵਿੱਚ ਹਰ ਵਰਗ ਦੇ ਲੋਕਾਂ ਨੂੰ ਆਪ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਰਿਹਾ ਹੈ ਇਹ ਗੱਲ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਸਮੇਂ ਆਖੀ। ਉਨ੍ਹਾਂ ਵਲੋਂ ਹਲਕੇ ਦੇ ਪਿੰਡ ਮਹਿਤਾ, ਸੰਗਤ ਕਲਾਂ ਅਤੇ ਜੰਗੀਰਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤੇ ਗਏ।

ਲੋਕ ਮਿਲਣੀ ਦੌਰਾਨ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ। ਤਸਵੀਰ : ਸੁਖਤੇਜ ਧਾਲੀਵਾਲ 12-08-2026
ਸੰਗਤ ਮੰਡੀ, 11 ਅਗਸਤ (ਸੁਖਤੇਜ ਧਾਲੀਵਾਲ): ਲੋਕ ਭਲਾਈ ਦੀਆਂ ਸਕੀਮਾਂ ਦੇਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇਸ਼ ਭਰ ਵਿਚੋਂ ਸਭ ਤੋਂ ਅੱਗੇ ਹੈ ਪਿਛਲੇ 4 ਸਾਲਾਂ ਦੇ ਰਾਜ ਵਿੱਚ ਹਰ ਵਰਗ ਦੇ ਲੋਕਾਂ ਨੂੰ ਆਪ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਰਿਹਾ ਹੈ ਇਹ ਗੱਲ ਬਠਿੰਡਾ ਦਿਹਾਤੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟਫੱਤਾ ਨੇ ਵੱਖ-ਵੱਖ ਪਿੰਡਾਂ ਵਿਚ ਲੋਕ ਮਿਲਣੀਆਂ ਸਮੇਂ ਆਖੀ। ਉਨ੍ਹਾਂ ਵਲੋਂ ਹਲਕੇ ਦੇ ਪਿੰਡ ਮਹਿਤਾ, ਸੰਗਤ ਕਲਾਂ ਅਤੇ ਜੰਗੀਰਾਣਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਕੀਤੇ ਗਏ। ਇਨ੍ਹਾਂ ਲੋਕ ਮਿਲਣੀਆਂ ਵਿਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਆਪੋ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਇਸ ਮੌਕੇ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਤੇ ਹੱਲ ਕਰਵਾਇਆ ਅਤੇ ਭਰੋਸਾ ਦਿੱਤਾ ਕਿ ਹਲਕੇ ਦੇ ਪਿੰਡਾਂ ਦੇ ਵਿਕਾਸ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਦੇ ਰਾਹੀਂ ਪਿੰਡਾਂ ਦੇ ਬਜ਼ੁਰਗਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੀ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸ੍ਰੀ ਦਰਬਾਰ ਸਾਹਿਬ ਅਤੇ ਬਹੁਤ ਸਾਰੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਤੋਂ ਇਲਾਵਾ ਵਾਹਗਾ ਬਾਰਡਰ ਦਿਖਾਇਆ ਜਾਂਦਾ ਹੈ ਅਤੇ ਇਹ ਹਰ ਇੱਕ ਯਾਤਰੀ ਦੇ ਲਈ ਯਾਦਗਾਰ ਯਾਤਰਾ ਹੋ ਨਿੱਬੜਦੀ ਹੈ। ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਸੰਗਤ ਦੇ ਚੇਅਰਮੈਨ ਲਖਵੀਰ ਸਿੰਘ ਮਾਨ, ਯੂਥ ਆਗੂ ਸਰਪੰਚ ਸੁਖਜਿੰਦਰ ਰੋਮਾਣਾ, ਰੇਸ਼ਮ ਸਿੰਘ ਤਿਉਣਾ ਹਲਕਾ ਯੂਥ ਪ੍ਰਧਾਨ, ਬਲਾਕ ਪ੍ਰਧਾਨ ਹਰਦੇਵ ਸਿੰਘ ਫੁੱਲੋ ਮਿੱਠੀ, ਸਰਪੰਚ ਚਰਨਜੀਤ ਸਿੰਘ ਰਾਏਕੇ ਕਲਾਂ, ਯੂਥ ਬਲਾਕ ਪ੍ਰਧਾਨ ਖੁਸ਼ਦੀਪ ਸਿੰਘ, ਸਰਪੰਚ ਜਗਵਿੰਦਰ ਸਿੰਘ, ਬੋਹੜ ਸਿੰਘ ਮਹਿਤਾ, ਚਰਨਜੀਤ ਸਿੰਘ ਸੰਗਤ, ਗੁਰਜੀਤ ਸਿੰਘ ਖ਼ਾਲਸਾ, ਬਹਾਦਰ ਸਿੰਘ ਫੁੱਲੋ ਮਿੱਠੀ ਆਦਿ ਮੌਜੂਦ ਸਨ।
ਪਿਛਲੀ ਖ਼ਬਰ ਹਾਈਕੋਰਟ ਦੇ ਹੁਕਮਾਂ ਤਹਿਤ ਨਗਰ ਨਿਗਮ ਵਲੋਂ ਮਿੱਡੂ ਮੱਲ ਸਟਰੀਟ ’ਚ ਅੱਜ ਤੋੜੇ ਜਾਣਗੇ ਨਜਾਇਜ਼ ਥੜ੍ਹੇ ਅਗਲੀ ਖ਼ਬਰ ਟੀ.ਬੀ. ਤੋਂ ਪੀੜ੍ਤ ਅਣਪਛਾਤੇ ਨੌਜਵਾਨ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।