12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਸਾਵਣ ਸ਼ਿਵਰਾਤਰੀ ’ਤੇ ਸ਼ਰਧਾਲੂਆਂ ਨੇ ਕੱਢੀ ਪ੍ਰਭਾਤ ਫੇਰੀ

ਭੁੱਚੋ ਮੰਡੀ, 11 ਅਗਸਤ (ਬਿੱਕਰ ਸਿੰਘ ਸਿੱਧੂ)-ਸਾਵਣ ਦੀ ਪਵਿੱਤਰ ਸ਼ਿਵਰਾਤਰੀ ਦੇ ਅਵਸਰ ’ਤੇ ਰਾਧੇ-ਰਾਧੇ ਪ੍ਰਭਾਤ ਫੇਰੀ ਮੰਡਲ ਅਤੇ ਪੰਚਾਇਤੀ ਸ਼ਿਵ ਮੰਦਰ ਕਮੇਟੀ ਭੁੱਚੋ ਮੰਡੀ ਵਲੋਂ ਸ਼ਰਧਾ ਅਤੇ ਭਗਤੀ ਭਾਵ ਨਾਲ ਪ੍ਰਭਾਤ ਫੇਰੀ ਕੱਢੀ ਗਈ। ਸਾਵਣ ਸ਼ਿਵਰਾਤਰੀ ਦੇ ਪਵਿੱਤਰ ਅਵਸਰ ’ਤੇ ਕੱਢੀ ਗਈ ਇਸ ਪ੍ਰਭਾਤ ਫੇਰੀ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ।

ਸ਼ਿਵਰਾਤਰੀ ਦੇ ਮੌਕੇ ਤੇ ਭੁੱਚੋ ਮੰਡੀ ਵਿਚ ਪ੍ਰਭਾਤ ਫੇਰੀ ਕੱਢਦੇ ਸ਼ਰਧਾਲੂ। ਤਸਵੀਰ: ਬਿੱਕਰ ਸਿੰਘ ਸਿੱਧੂ 12-08-2026
ਭੁੱਚੋ ਮੰਡੀ, 11 ਅਗਸਤ (ਬਿੱਕਰ ਸਿੰਘ ਸਿੱਧੂ)-ਸਾਵਣ ਦੀ ਪਵਿੱਤਰ ਸ਼ਿਵਰਾਤਰੀ ਦੇ ਅਵਸਰ ’ਤੇ ਰਾਧੇ-ਰਾਧੇ ਪ੍ਰਭਾਤ ਫੇਰੀ ਮੰਡਲ ਅਤੇ ਪੰਚਾਇਤੀ ਸ਼ਿਵ ਮੰਦਰ ਕਮੇਟੀ ਭੁੱਚੋ ਮੰਡੀ ਵਲੋਂ ਸ਼ਰਧਾ ਅਤੇ ਭਗਤੀ ਭਾਵ ਨਾਲ ਪ੍ਰਭਾਤ ਫੇਰੀ ਕੱਢੀ ਗਈ। ਸਾਵਣ ਸ਼ਿਵਰਾਤਰੀ ਦੇ ਪਵਿੱਤਰ ਅਵਸਰ ’ਤੇ ਕੱਢੀ ਗਈ ਇਸ ਪ੍ਰਭਾਤ ਫੇਰੀ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ। ਪ੍ਰਭਾਤ ਫੇਰੀ ਦੀ ਸ਼ੁਰੂਆਤ ਪੰਚਾਇਤੀ ਸ਼ਿਵ ਮੰਦਿਰ ਤੋਂ ਹੋਈ। ਇਸ ਤੋਂ ਬਾਅਦ ਸ਼ਰਧਾਲੂ ਭਜਨ-ਕੀਰਤਨ ਕਰਦੇ ਹੋਏ ਮੰਡੀ ਦੇ ਵੱਖ-ਵੱਖ ਇਲਾਕਿਆਂ ਵਿਚੋਂ ਲੰਘੇ। ਪ੍ਰਭਾਤ ਫੇਰੀ ਦੌਰਾਨ ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੇ ਭਜਨਾਂ ਦਾ ਗੁਣਗਾਨ ਕਰਦੇ ਹੋਏ ਖੇਤਰ ਦੀ ਸੁੱਖ-ਸਮ੍ਰਿੱਧੀ ਅਤੇ ਸ਼ਾਂਤੀ ਦੀ ਕਾਮਨਾ ਕੀਤੀ। ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਨਰਦੀਪ ਗਰਗ, ਸੰਦੀਪ ਕੁਮਾਰ, ਨਰੇਸ਼ ਕੁਮਾਰ, ਮੰਡਲ ਦੇ ਕਮਲ ਕਾਂਤ, ਸੰਜੀਵ ਨਿੱਕੂ, ਅਸ਼ੋਕ ਕੁਮਾਰ, ਵਿਪਨ ਕੁਮਾਰ, ਨਰੋਤਮ ਦਾਸ, ਅਸ਼ੋਕ ਕੁਮਾਰ ਤੋਤੀ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਕਾਂਗਰਸ ਐੱਸ.ਸੀ. ਵਿੰਗ ਮਨਦੀਪ ਸਿੰਘ ਮੀਤ ਪ੍ਰਧਾਨ ਅਤੇ ਸੰਦੀਪ ਸਿੰਘ ਜਨਰਲ ਸਕੱਤਰ ਨਿਯੁਕਤ ਅਗਲੀ ਖ਼ਬਰ ਬਠਿੰਡਾ ਪ੍ਰਸ਼ਾਸਨ ਕੁੰਭਕਰਨ ਦੀ ਨੀਂਦ ਸੁੱਤਾ ਆਟੋ ਪਲਟਿਆ ਵਾਲ - ਵਾਲ ਬਚੀਆਂ ਸਵਾਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।