14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਬਲਕਾਰ ਸਿੰਘ ਬਰਾੜ ਵਲੋਂ ਸਖ਼ਤ ਸ਼ਬਦਾਂ ’ਚ ਨਿਖੇਧੀ

ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਅੰਦਰ ਕਿਸੇ ਸਿਆਸੀ ਆਗੂ ‘ਤੇ ਹਮਲਾ ਹੋਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ।

ਅਜੀਤ ਡੈਸਕ 14-08-2026
ਬਠਿੰਡਾ, 13 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਤਖਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਵਿਖੇ ਗੁਰਦੁਆਰਾ ਸਾਹਿਬ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਰਗੇ ਪਵਿੱਤਰ ਅਸਥਾਨ ਅੰਦਰ ਕਿਸੇ ਸਿਆਸੀ ਆਗੂ ‘ਤੇ ਹਮਲਾ ਹੋਣਾ ਬੇਹੱਦ ਮੰਦਭਾਗਾ ਅਤੇ ਨਿੰਦਣਯੋਗ ਹੈ। ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸ਼ਾਂਤਮਈ ਮਾਹੌਲ ਨੂੰ ਹਰ ਹਾਲਤ ਵਿਚ ਕਾਇਮ ਰੱਖਿਆ ਜਾਣਾ ਚਾਹੀਦਾ ਹੈ। ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਅਜਿਹੀ ਘਟਨਾ ਨੂੰ ਕਿਸੇ ਵੀ ਪੱਖ ਤੋਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਪਿਛਲੀ ਖ਼ਬਰ ਪਾਰਕ ਕ੍ਰਿਸ਼ਨਾ ਹਸਪਤਾਲ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਗੁਰਜੀਤ ਤੂਤ ਦੇ ਦਿਹਾਂਤ ’ਤੇ ਮੇਜਰ ਕਬੱਡੀ ਲੀਗ ਫੈਡਰੇਸ਼ਨ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।