14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਦਿਉਣ ’ਚ ਜ਼ਿਲ੍ਹਾ ਪ੍ਰਧਾਨ ਕਿੰਦਰਪਾਲ ਕੌਰ ਵਿਰਕ ਨੇ ਕੀਤੀ ਸਖ਼ੀਆਂ ਨਾਲ ਮੀਟਿੰਗ

ਬੱਲੂਆਣਾ, 13 ਅਗਸਤ (ਗੁਰਨੈਬ ਸਾਜਨ)- ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਿੰਦਰ ਪਾਲ ਕੌਰ ਵਿਰਕ ਦੀ ਅਗਵਾਈ ਹੇਠ ਦਿਉਣ ਦੇ ਗਰਾਊਂਡ ਘਰ ‘ਚ ਸਖ਼ੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਦਿਉਣ ਦੇ ਸਰਪੰਚ ਗੁਰਦੇਵ ਸਿੰਘ, ਦਿਉਣ ਖ਼ੁਰਦ ਦੇ ਸਰਪੰਚ ਸੁਰਜੀਤ ਸਿੰਘ ਨੇ ਵੀ ਸ਼ਿਰਕਤ ਕੀਤੀ।

ਅਜੀਤ ਡੈਸਕ 14-08-2026
ਬੱਲੂਆਣਾ, 13 ਅਗਸਤ (ਗੁਰਨੈਬ ਸਾਜਨ)- ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਕਿੰਦਰ ਪਾਲ ਕੌਰ ਵਿਰਕ ਦੀ ਅਗਵਾਈ ਹੇਠ ਦਿਉਣ ਦੇ ਗਰਾਊਂਡ ਘਰ ‘ਚ ਸਖ਼ੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਦਿਉਣ ਦੇ ਸਰਪੰਚ ਗੁਰਦੇਵ ਸਿੰਘ, ਦਿਉਣ ਖ਼ੁਰਦ ਦੇ ਸਰਪੰਚ ਸੁਰਜੀਤ ਸਿੰਘ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਮੀਟਿੰਗ ਵਿਚ ਸਖ਼ੀਆਂ ਨਾਲ ਵਿਚਾਰਾਂ ਕੀਤੀਆਂ ਗਈਆਂ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਸਰਵੇ ਕੀਤੇ ਗਏ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ਵਿਚ ਪੈਸੇ ਆਏ ਹਨ ਜਾਂ ਕਿਸੇ ਕਾਰਨ ਰਹਿੰਦੇ ਹਨ। ਜੇਕਰ ਫਾਰਮ ਗਲਤ ਭਰੇ ਗਏ ਹਨ ਜਾਂ ਫਾਰਮਾਂ ਨਾਲ ਲੋੜੀਂਦੇ ਕਾਗ਼ਜ਼ ਨੱਥੀ ਨਹੀਂ ਕੀਤੇ ਗਏ। ਸਰਵੇ ਕਰਕੇ ਉਨ੍ਹਾਂ ਔਰਤਾਂ ਦੇ ਫਾਰਮ ਦਰੁਸਤ ਕੀਤੇ ਜਾਣ ਜਾਂ ਦੁਬਾਰਾ ਫਾਰਮ ਭਰੇ ਜਾਣੇ ਹਨ, ਉਨ੍ਹਾਂ ਦੇ ਸਤੰਬਰ ਮਹੀਨੇ ਵਿਚ ਦੁਬਾਰਾ ਪੈਸੇ ਆਉਣੇ ਹਨ। ਕੋਈ ਵੀ ਮਾਂ ਧੀ ਇਸ ਸਕੀਮ ਤੋਂ ਵਾਂਝੀ ਨਾਂ ਰਹੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਵਾਅਦੇ ਪੂਰੇ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਔਰਤਾਂ ਦੇ ਖਾਤਿਆਂ ‘ਚ ਟੂੰ ਟੂੰ ਹੋਣ ਨਾਲ ਪਿੰਡਾਂ ਦੀਆਂ ਔਰਤਾਂ ਮਾਨ ਸਰਕਾਰ ਤੋਂ ਖ਼ੁਸ਼ ਦਿਖਾਈ ਦਿੰਦੀਆਂ ਹਨ ਉਨ੍ਹਾਂ ਵਲੋਂ ਮੁੱਖ ਮੰਤਰੀ ਪੰਜਾਬ ਲਈ ਲੰਬੀ ਉਮਰ ਦੀਆਂ ਦੁਆਵਾਂ ਮੰਗੀਆਂ ਜਾ ਰਹੀਆਂ ਹਨ। ਇਸ ਮੌਕੇ ਰਾਣੀ ਕੌਰ ਬੁਰਜ ਮਹਿਮਾ ਬਲਾਕ ਪ੍ਰਧਾਨ, ਕਰਮਜੀਤ ਕੌਰ, ਕਿਰਨਦੀਪ ਕੌਰ, ਲਕਸ਼ਦੀਪ ਕੌਰ, ਸੁਖਵਿੰਦਰ ਕੌਰ, ਸਿਮਰਨਜੋਤ ਕੌਰ, ਸੁਖਜੀਤ ਕੌਰ, ਸੁਖਜਿੰਦਰ ਕੌਰ, ਸਰਬਜੀਤ ਕੌਰ ਤੋਂ ਇਲਾਵਾ ਸੁਖਮੰਦਰ ਸਿੰਘ, ਕੁਲਵਿੰਦਰ ਕਿੰਦਾ ਕਬੱਡੀ ਖਿਡਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਹਲਕਾ ਭੁੱਚੋ ਦੇ ਅਕਾਲੀ ਆਗੂਆਂ ਵਲੋਂ ਸਖ਼ਤ ਨਿਖੇਧੀ ਅਗਲੀ ਖ਼ਬਰ ਐੱਨ.ਐੱਚ.ਐੱਮ. ਮੁਲਾਜ਼ਮਾਂ ਵਲੋਂ ਸਿਵਲ ਸਰਜਨ ਦਫ਼ਤਰ ਬਾਹਰ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।