17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਕੁਲਵੀਰ ਸਿੰਘ ਕੋਟੜਾ ਕੌੜਾ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਯੂਥ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ

ਬਾਲਿਆਂਵਾਲੀ, 16 ਅਗਸਤ (ਕੁਲਦੀਪ ਮਤਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ’ਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਨੌਜਵਾਨ ਆਗੂ ਕੁਲਵੀਰ ਸਿੰਘ ਕੋਟੜਾ ਕੌੜਾ ਨੂੰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ (ਹਲਕਾ ਇੰਚਾਰਜ ਮੌੜ) ਦੀ ਸਿਫ਼ਾਰਸ਼ ਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਵਲੋਂ ਯੂਥ ਵਿੰਗ ਦਾ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਨਿਯੁਕਤੀ ’ਤੇ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਧੰਨਾ ਸਿੰਘ ਕੋਟੜਾ ਜ਼ਿਲ੍ਹਾ ਮੀਤ ਪ੍ਰਧਾਨ, ਬਲਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਸਾਬਕਾ ਸਰਪੰਚ ਸੁਖਪ੍ਰੀਤ ਸਿੰਘ ਸੰਭੂ, ਪਰਮਜੀਤ ਕੌਰ ਬਲਾਕ ਸੰਮਤੀ ਮੈਂਬਰ, ਪ੍ਰਧਾਨ ਗੁਰਜੀਵਨ ਸਿੰਘ ਬੀ.

ਅਜੀਤ ਡੈਸਕ 17-08-2026
ਬਾਲਿਆਂਵਾਲੀ, 16 ਅਗਸਤ (ਕੁਲਦੀਪ ਮਤਵਾਲਾ)- ਸ਼੍ਰੋਮਣੀ ਅਕਾਲੀ ਦਲ (ਬ) ’ਚ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਨੌਜਵਾਨ ਆਗੂ ਕੁਲਵੀਰ ਸਿੰਘ ਕੋਟੜਾ ਕੌੜਾ ਨੂੰ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ (ਹਲਕਾ ਇੰਚਾਰਜ ਮੌੜ) ਦੀ ਸਿਫ਼ਾਰਸ਼ ਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਵਲੋਂ ਯੂਥ ਵਿੰਗ ਦਾ ਪੰਜਾਬ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ। ਇਸ ਨਿਯੁਕਤੀ ’ਤੇ ਹਲਕਾ ਮੌੜ ਦੇ ਸੀਨੀਅਰ ਅਕਾਲੀ ਆਗੂ ਧੰਨਾ ਸਿੰਘ ਕੋਟੜਾ ਜ਼ਿਲ੍ਹਾ ਮੀਤ ਪ੍ਰਧਾਨ, ਬਲਜੀਤ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਸਾਬਕਾ ਸਰਪੰਚ ਸੁਖਪ੍ਰੀਤ ਸਿੰਘ ਸੰਭੂ, ਪਰਮਜੀਤ ਕੌਰ ਬਲਾਕ ਸੰਮਤੀ ਮੈਂਬਰ, ਪ੍ਰਧਾਨ ਗੁਰਜੀਵਨ ਸਿੰਘ ਬੀ.ਸੀ. ਸੈੱਲ ਸਰਕਲ ਬਾਲਿਆਂਵਾਲੀ, ਕ੍ਰਿਸ਼ਨ ਸਿੰਘ ਕੋਟੜਾ, ਕੁਲਵੰਤ ਸਿੰਘ, ਸੇਵਕ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਆਦਿ ਅਕਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਮੈਂਬਰ ਪਾਰਲੀਮੈਂਟ, ਜਨਮੇਜਾ ਸਿੰਘ ਸੇਖੋਂ ਸਾਬਕਾ ਕੈਬਨਿਟ ਮੰਤਰੀ, ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਝਰ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਸੀਨੀਅਰ ਜ਼ਿਲ੍ਹਾ ਮੀਤ ਸੰਦੀਪ ਸਿੰਘ ਬਾਠ ਸਮੇਤ ਸਮੁੱਚੀ ਹਾਈ ਕਮਾਂਡ ਦਾ ਧੰਨਵਾਦ ਜਿਨ੍ਹਾਂ ਨੇ ਮਿਹਨਤੀ ਨੌਜਵਾਨ ਕੁਲਵੀਰ ਸਿੰਘ ਕੋਟੜਾ ਕੌੜਾ ਨੂੰ ਯੂਥ ਵਿੰਗ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕਰਕੇ ਨੌਜਵਾਨਾਂ ਦਾ ਮਾਣ ਵਧਾਇਆ ਹੈ। ਜਿਸਮ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਇਸ ਮੌਕੇ ਪ੍ਰਧਾਨ ਕੁਲਵੀਰ ਸਿੰਘ ਨੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਤੇ ਅਕਾਲੀ ਹਾਈ ਕਮਾਂਡ ਅਤੇ ਸੀਨੀਅਰ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਬਾਠ ਸਮੇਤ ਜ਼ਿਲ੍ਹਾ ਆਗੂਆਂ ਤੇ ਬਲਾਕ ਆਗੂਆਂ ਅਤੇ ਸਮੂਹ ਅਕਾਲੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਕੰਮ ਕਰਨਗੇ ਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ ਜਦਕਿ 2027 ਦੀਆਂ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਸਮੂਹ ਨੌਜਵਾਨ ਅਹਿਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਮੁਕੰਮਲ ਹੜਤਾਲ ਕਾਰਨ ਲਹਿਰਾ ਥਰਮਲ ’ਚ ਕੋਲਾ ਪਲਾਂਟ ਦੇ ਸਟੈਕਰ ਦੀਆਂ ਕੇਬਲਾਂ ਨੂੰ ਲੱਗੀ ਅੱਗ ਅਗਲੀ ਖ਼ਬਰ ਦਿਉਣ ਦੇ ਸ਼ਹੀਦ ਲਾਂਸ ਨਾਇਕ ਜਗਦੀਸ਼ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।