18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਪੰਜਾਬ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਦੋ ਰੋਜ਼ਾ ਕਲਮ ਛੋੜ ਹੜਤਾਲ, ਦਫ਼ਤਰੀ ਕੰਮਕਾਰ ਠੱਪ

ਬਠਿੰਡਾ, 17 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਰੋਸ ਵਜੋਂ ਦੋ ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਕੰਮ ਨਾ ਕਰਨ ਕਾਰਨ ਦੂਰ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਆਏ ਲੋਕਾਂ ਨੂੰ ਬੇਰੰਗ ਪਰਤਣਾ ਪਿਆ ਅਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ।

ਅਜੀਤ ਡੈਸਕ 18-08-2026
ਬਠਿੰਡਾ, 17 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਵਲੋਂ ਆਪਣੀਆਂ ਮੰਗਾਂ ਦੇ ਰੋਸ ਵਜੋਂ ਦੋ ਰੋਜ਼ਾ ਕਲਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜਿਸ ਕਾਰਨ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਕਰਮਚਾਰੀਆਂ ਵਲੋਂ ਕੰਮ ਨਾ ਕਰਨ ਕਾਰਨ ਦੂਰ ਪਿੰਡਾਂ ਅਤੇ ਸ਼ਹਿਰਾਂ ਵਿਚੋਂ ਆਏ ਲੋਕਾਂ ਨੂੰ ਬੇਰੰਗ ਪਰਤਣਾ ਪਿਆ ਅਤੇ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਭਾਵੇਂ ਕਿ ਰੋਜ਼ਾਨਾ ਤਹਿਸੀਲਾਂ ਵਿਚ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਜ਼ਮੀਨ, ਮਕਾਨ ਅਤੇ ਹੋਰ ਜਾਇਦਾਦਾਂ ਦੀ ਖ਼ਰੀਦੋ-ਫ਼ਰੋਖ਼ਤ ਨਾਲ ਸਬੰਧਿਤ ਰਜਿਸਟਰੀਆਂ ਕਰਵਾਉਣ ਲਈ ਪਹਿਲਾਂ ਹੀ ਆਨਲਾਈਨ ਅਪਾਇੰਟਮੈਂਟ ਲੈ ਕੇ ਪਹੁੰਚਦੇ ਹਨ। ਪਰ ਕਰਮਚਾਰੀਆਂ ਦੀ ਹੜਤਾਲ ਕਾਰਨ ਰਜਿਸਟਰੀਆਂ ਦਾ ਕੰਮ ਪ੍ਰਭਾਵਿਤ ਹੋਣ ਨਾਲ ਕਈ ਲੋਕਾਂ ਦੀ ਨਿਰਧਾਰਿਤ ਮਿਤੀ ‘ਤੇ ਰਜਿਸਟਰੀ ਨਹੀਂ ਹੋ ਸਕੀ। ਹੁਣ ਇਨ੍ਹਾਂ ਲੋਕਾਂ ਨੂੰ ਦੁਬਾਰਾ ਅਪਾਇੰਟਮੈਂਟ ਲੈਣੀ ਪੈ ਸਕਦੀ ਹੈ। ਇਸ ਕਾਰਨ ਉਨ੍ਹਾਂ ਦਾ ਸਮਾਂ ਅਤੇ ਪੈਸਾ ਦੋਵੇਂ ਵਾਧੂ ਖ਼ਰਚ ਹੋਣ ਦੀ ਸੰਭਾਵਨਾ ਹੈ। ਰਜਿਸਟਰੀ ਕਰਵਾਉਣ ਲਈ ਪਹੁੰਚੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਨੇ ਜ਼ਮੀਨ ਜਾਂ ਮਕਾਨ ਦੀ ਖ਼ਰੀਦੋ-ਫ਼ਰੋਖ਼ਤ ਲਈ ਪਹਿਲਾਂ ਹੀ ਪੂਰੀ ਤਿਆਰੀ ਕੀਤੀ ਹੋਈ ਸੀ। ਕਈ ਲੋਕਾਂ ਦੇ ਬੈਂਕ ਕਰਜ਼ਿਆਂ, ਅਦਾਇਗੀਆਂ ਅਤੇ ਹੋਰ ਜ਼ਰੂਰੀ ਕੰਮਾਂ ਨਾਲ ਰਜਿਸਟਰੀਆਂ ਜੁੜੀਆਂ ਹੋਈਆਂ ਸਨ। ਹੜਤਾਲ ਕਾਰਨ ਰਜਿਸਟਰੀ ਨਾ ਹੋਣ ਨਾਲ ਉਨ੍ਹਾਂ ਦੀਆਂ ਯੋਜਨਾਵਾਂ ਪ੍ਰਭਾਵਿਤ ਹੋਈਆਂ। ਲੋਕਾਂ ਨੇ ਮੰਗ ਕੀਤੀ ਕਿ ਸਰਕਾਰ ਅਤੇ ਮੁਲਾਜ਼ਮ ਜਥੇਬੰਦੀ ਵਿਚਕਾਰ ਜਲਦ ਗੱਲਬਾਤ ਕਰਕੇ ਮਸਲੇ ਦਾ ਹੱਲ ਕੱਢਿਆ ਜਾਵੇ। ਇਸ ਹੜਤਾਲ ਦਾ ਅਸਰ ਸੇਵਾ ਕੇਂਦਰਾਂ ਦੀ ਕਾਰਗੁਜ਼ਾਰੀ ‘ਤੇ ਵੀ ਦੇਖਣ ਨੂੰ ਮਿਲਿਆ। ਭਾਵੇਂ ਕੁਝ ਸੇਵਾ ਕੇਂਦਰਾਂ ‘ਤੇ ਲੋਕਾਂ ਵਲੋਂ ਅਰਜ਼ੀਆਂ ਜਮਾਂ ਕਰਵਾਈਆਂ ਗਈਆਂ, ਪਰ ਸਬੰਧਿਤ ਸਰਕਾਰੀ ਵਿਭਾਗਾਂ ਵਿਚ ਕਰਮਚਾਰੀਆਂ ਦੀ ਗੈਰ ਹਾਜ਼ਰੀ ਕਾਰਨ ਇਨ੍ਹਾਂ ਅਰਜ਼ੀਆਂ ਦੀ ਜਾਂਚ ਅਤੇ ਮਨਜ਼ੂਰੀ ਦੀ ਪ੍ਰਕਿਰਿਆ ਅੱਗੇ ਨਹੀਂ ਵਧ ਸਕੀ। ਇਸ ਕਾਰਨ ਜਨਮ-ਮੌਤ ਸਰਟੀਫਿਕੇਟ, ਆਮਦਨ, ਜਾਤੀ, ਰਿਹਾਇਸ਼, ਪੈਨਸ਼ਨ ਅਤੇ ਹੋਰ ਸਰਕਾਰੀ ਸੇਵਾਵਾਂ ਨਾਲ ਸਬੰਧਿਤ ਕਈ ਫਾਈਲਾਂ ਲੰਬਿਤ ਰਹੀਆਂ। ਜਿਸ ਕਾਰਨ ਆਉਣ ਵਾਲੇ ਸਮੇਂ ਵਿਚ ਲੋਕਾਂ ਨੂੰ ਹੋਰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਿੱਖ ਇਤਿਹਾਸ ਲਾਇਬ੍ਰੇਰੀ ਕੀਤੀ ਸੰਗਤਾਂ ਨੂੰ ਅਰਪਣ ਅਗਲੀ ਖ਼ਬਰ - ਮਾਮਲਾ ਟਾਵਰ ਲਗਾਉਣ ਦੇ ਵਿਰੋਧ ਦਾ- ਅਕਾਲੀ ਦਲ ਬਾਦਲ ਦੇ ਆਗੂਆਂ ਵਲੋਂ ਮੁਕੱਦਮਾ ਰੱਦ ਕਰਵਾਉਣ ਲਈ ਸੰਘਰਸ਼ ਵਿੱਢਣ ਦੀ ਚੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।