ਮਾਰਕਫ਼ੈੱਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਵਲੋਂ ‘ਵਰਕਰ ਮਿਲਣੀਆਂ’ ਮੁਹਿੰਮ ਤੇਜ਼ ਹਲਕਾ ਰਾਮਪੁਰਾ ਫੂਲ ਦੇ ਪਿੰਡ ਸੰਧੂ ਖੁਰਦ ਤੇ ਦੁੱਲੇਵਾਲਾ ਵਿਖੇ ਕੀਤੀਆਂ ਵਰਕਰ ਮਿਲਣੀਆਂ
ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿਚ ਵਰਕਰ ਮਿਲਣੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਪਿੰਡ ਦੁੱਲੇਵਾਲਾ ਅਤੇ ਸੰਧੂ ਖੁਰਦ ਵਿਖੇ ਵਰਕਰਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਵ
ਵਰਕਰ ਮਿਲਣੀਆਂ ਦੌਰਾਨ ਗੱਲਬਾਤ ਕਰਦੇ ਹੋਏ ਚੇਅਰਮੈਨ ਇੰਦਰਜੀਤ ਸਿੰਘ ਮਾਨ । ਤਸਵੀਰ: ਵਰਿੰਦਰ ਲੱਕੀ
18-08-2026
ਭਾਈਰੂਪਾ, 17 ਅਗਸਤ (ਵਰਿੰਦਰ ਲੱਕੀ)-ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵਲੋਂ ਜਥੇਬੰਦਕ ਸਰਗਰਮੀਆਂ ਨੂੰ ਤੇਜ਼ ਕਰਦਿਆਂ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿਚ ਵਰਕਰ ਮਿਲਣੀਆਂ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਇਸ ਤਹਿਤ ਪਿੰਡ ਦੁੱਲੇਵਾਲਾ ਅਤੇ ਸੰਧੂ ਖੁਰਦ ਵਿਖੇ ਵਰਕਰਾਂ ਨਾਲ ਮੁਲਾਕਾਤ ਕਰਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿਚ ਕੀਤੇ ਗਏ ਕੰਮਾਂ ਨੂੰ ਵਰਕਰਾਂ ਰਾਹੀਂ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਚੇਅਰਮੈਨ ਮਾਨ ਨੇ ਵਰਕਰ ਮਿਲਣੀ ਦੌਰਾਨ ਪਿੰਡਾਂ ਦੀਆਂ ਸਥਾਨਕ ਸਮੱਸਿਆਵਾਂ, ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਮੰਗਾਂ ਨੂੰ ਲੈ ਕੇ ਵੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਚੇਅਰਮੈਨ ਮਾਨ ਦੀਆਂ ਲਗਾਤਾਰ ਪਿੰਡ ਪੱਧਰੀ ਮੀਟਿੰਗਾਂ ਨੂੰ ਹਲਕੇ ਵਿਚ ਪਾਰਟੀ ਦੀ ਜਥੇਬੰਦਕ ਸਰਗਰਮੀ ਵਧਾਉਣ ਦੀ ਕਵਾਇਦ ਵਜੋਂ ਦੇਖਿਆ ਜਾ ਰਿਹਾ ਹੈ। ਇਨ੍ਹਾਂ ਮਿਲਣੀਆਂ ਦੌਰਾਨ ਪਾਰਟੀ ਨਾਲ ਜੁੜੇ ਵਰਕਰਾਂ ਨੂੰ ਇਕਜੁੱਟ ਹੋ ਕੇ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਹਿੱਤ ਦੇ ਕੰਮਾਂ ਨੂੰ ਲੋਕਾਂ ਤੱਕ ਲੈ ਕੇ ਜਾਣ ਦਾ ਸੱਦਾ ਦਿੱਤਾ ਗਿਆ। ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੈ ਕੇ ਪਾਰਟੀ ਵਰਕਰ ਪਿੰਡ-ਪਿੰਡ ਸਰਗਰਮ ਹੋ ਰਹੇ ਹਨ ਅਤੇ ਆਉਣ ਵਾਲੀਆਂ ਚੋਣਾਂ ਲਈ ਜਥੇਬੰਦਕ ਤਿਆਰੀਆਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਵਰਕਰਾਂ ਵਲੋਂ ਵੀ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੂੰ ਪੂਰਾ ਸਹਿਯੋਗ ਦੇਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਪਿੰਡ ਪੱਧਰ ਤੱਕ ਹੋਰ ਮਜ਼ਬੂਤ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਹਲਕੇ ਦੇ ਸੀਨੀਅਰ ਆਪ ਆਗੂ, ਬਲਾਕ ਪ੍ਰਧਾਨ, ਸ਼ੋਸ਼ਲ ਮੀਡੀਆ ਕੋਆਰਡੀਨੇਟਰ ਅਤੇ ਆਪ ਵਲੰਟੀਅਰ ਹਾਜ਼ਰ ਸਨ।