ਹਰਦੇਵ ਗੋਗੀ ਬਰਾੜ, ਸੁਖਜਿੰਦਰ ਸਿੰਘ ਖਾਨਦਾਨ, ਜਸਪਾਲ ਸਿੰਘ ਵੜਿੰਗ, ਸੁਖਜਿੰਦਰ ਸਿੰਘ ਖਹਿਰਾ।
ਸ੍ਰੀ ਨਾਂਦੇੜ ਸਾਹਿਬ ਵਿਖੇ ਸੁਖਬੀਰ ਬਾਦਲ ’ਤੇ ਹਮਲੇ ਦੀ ਅਕਾਲੀ ਆਗੂਆਂ ਵਲੋਂ ਸਖ਼ਤ ਨਿਖੇਧੀ
ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨੀਂ ਸ਼੍ਰੀ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਅਕਾਲੀ ਆਗੂ ਹਰਦੇਵ ਸਿੰਘ ਗੋਗੀ ਬਰਾੜ, ਸਾਬਕਾ ਕੌਂਸਲਰ ਸੁਖਜਿੰਦਰ ਸਿੰਘ ਖਾਨਦਾਨ, ਸਰਕਲ ਭਗਤਾ ਭਾਈਕਾ ਦੇ ਪ੍ਰਧਾਨ ਜਸਪਾਲ ਸਿੰਘ ਵੜਿੰਗ ਅਤੇ ਯੂਥ ਆਗੂ ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਵਾਪਰੀ ਇਹ ਘਟਨਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਹਰ ਵਿਅਕਤੀ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ।
ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਪਿਛਲੇ ਦਿਨੀਂ ਸ਼੍ਰੀ ਨਾਂਦੇੜ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਅਕਾਲੀ ਆਗੂ ਹਰਦੇਵ ਸਿੰਘ ਗੋਗੀ ਬਰਾੜ, ਸਾਬਕਾ ਕੌਂਸਲਰ ਸੁਖਜਿੰਦਰ ਸਿੰਘ ਖਾਨਦਾਨ, ਸਰਕਲ ਭਗਤਾ ਭਾਈਕਾ ਦੇ ਪ੍ਰਧਾਨ ਜਸਪਾਲ ਸਿੰਘ ਵੜਿੰਗ ਅਤੇ ਯੂਥ ਆਗੂ ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਧਾਰਮਿਕ ਅਸਥਾਨ ’ਤੇ ਵਾਪਰੀ ਇਹ ਘਟਨਾ ਬੇਹੱਦ ਗੰਭੀਰ ਅਤੇ ਚਿੰਤਾਜਨਕ ਹੈ। ਉਨ੍ਹਾਂ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਰਗੇ ਪਵਿੱਤਰ ਅਸਥਾਨ ’ਤੇ ਹਰ ਵਿਅਕਤੀ ਦੀ ਸੁਰੱਖਿਆ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ। ਸਾਂਝੇ ਬਿਆਨ ਵਿਚ ਆਗੂਆਂ ਨੇ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਵਿਚਾਰਾਂ ਜਾਂ ਸਿਆਸੀ ਮਤਭੇਦਾਂ ਦਾ ਪ੍ਰਗਟਾਵਾ ਲੋਕਤੰਤਰਿਕ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ, ਪਰ ਹਿੰਸਾ ਕਿਸੇ ਵੀ ਸਥਿਤੀ ਵਿਚ ਜਾਇਜ਼ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਨਾਲ ਸਿਰਫ਼ ਸਿਆਸੀ ਆਗੂ ਹੀ ਨਹੀਂ, ਸਗੋਂ ਸਮੁੱਚੀ ਸੰਗਤ ਅਤੇ ਸਮਾਜ ਦੀਆਂ ਭਾਵਨਾਵਾਂ ਪ੍ਰਭਾਵਿਤ ਹੁੰਦੀਆਂ ਹਨ। ਬਰਾੜ, ਖਾਨਦਾਨ, ਵੜਿੰਗ, ਖਹਿਰਾ ਨੇ ਹਮਲੇ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ, ਜਾਂਚ ਦੌਰਾਨ ਹਮਲੇ ਦੇ ਅਸਲ ਕਾਰਨਾਂ, ਘਟਨਾ ਨਾਲ ਜੁੜੇ ਹਰੇਕ ਪੱਖ ਅਤੇ ਡੂੰਘਾਈ ਨਾਲ ਜਾਂਚ ਕਰਨ, ਦੋਸ਼ੀ ਵਿਅਕਤੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ, ਤਾਂ ਜੋ ਭਵਿੱਖ ਵਿਚ ਕੋਈ ਵੀ ਅਜਿਹੀ ਘਟਨਾ ਨੂੰ ਅੰਜ਼ਾਮ ਦੇਣ ਦੀ ਹਿੰਮਤ ਨਾ ਕਰ ਸਕੇ। ਆਗੂਆਂ ਨੇ ਕਿਹਾ ਕਿ ਧਾਰਮਿਕ ਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਦੀ ਰੱਖਿਆ ਕਰਨਾ ਹਰ ਕਿਸੇ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਪ੍ਰਸ਼ਾਸਨ ਤੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਜਾਂ ਭੜਕਾਊ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।