18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਵਿਵੇਕ ਚੈਰੀਟੇਬਲ ਅੱਖਾਂ ਦੇ ਹਸਪਤਾਲ ’ਚ ਅਜ਼ਾਦੀ ਦਿਵਸ ਮਨਾਇਆ

ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਸੰਤ ਬਾਬਾ ਗੰਗਾ ਰਾਮ ਦੀ ਰਹਿਨੁਮਾਈ ਹੇਠ ਇਲਾਕੇ ਦੇ ਸਾਬਕਾ ਸੈਨਿਕਾਂ ਵਲੋਂ ਹਸਪਤਾਲ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ 80ਵਾਂ ਅਜ਼ਾਦੀ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਸਾਬਕਾ ਸੈਨਿਕਾਂ ਵਲੋਂ ਕੌਮੀ ਝੰਡੇ ਨੂੰ ਲਹਿਰਾਕੇ ਸਲਾਮੀ ਦਿੱਤੀ ਗਈ।

ਅਜੀਤ ਡੈਸਕ 18-08-2026
ਭਗਤਾ ਭਾਈਕਾ, 17 ਅਗਸਤ (ਸੁਖਪਾਲ ਸਿੰਘ ਸੋਨੀ)-ਵਿਵੇਕ ਚੈਰੀਟੇਬਲ ਅੱਖਾਂ ਦਾ ਹਸਪਤਾਲ ਜਲਾਲ ਵਿਖੇ ਸੰਤ ਬਾਬਾ ਗੰਗਾ ਰਾਮ ਦੀ ਰਹਿਨੁਮਾਈ ਹੇਠ ਇਲਾਕੇ ਦੇ ਸਾਬਕਾ ਸੈਨਿਕਾਂ ਵਲੋਂ ਹਸਪਤਾਲ ਦੇ ਸਮੁੱਚੇ ਸਟਾਫ਼ ਦੇ ਸਹਿਯੋਗ ਨਾਲ 80ਵਾਂ ਅਜ਼ਾਦੀ ਦਿਵਸ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਸਾਬਕਾ ਸੈਨਿਕਾਂ ਵਲੋਂ ਕੌਮੀ ਝੰਡੇ ਨੂੰ ਲਹਿਰਾਕੇ ਸਲਾਮੀ ਦਿੱਤੀ ਗਈ। ਇਸ ਮੌਕੇ ਮੋਦਨ ਸਿੰਘ ਮੀਤ ਪ੍ਰਧਾਨ ਸਾਬਕਾ ਸੈਨਿਕ ਯੂਨੀਅਨ ਪੰਜਾਬ ਨੇ ਹਸਪਤਾਲ ਦੇ ਸਟਾਫ਼ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਸਭ ਨੂੰ ਅਜ਼ਾਦੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ। ਇਸ ਮੌਕੇ ਡਾ: ਰਵੀਕਾਂਤ ਬਮੋਤਰਾ, ਡਾ: ਮਿਨਾਕਸ਼ੀ ਸਿੰਧੂ, ਸੂਬੇਦਾਰ ਸੁਖਮਿੰਦਰ ਸਿੰਘ ਪ੍ਰਧਾਨ ਸਾਬਕਾ ਸੈਨਿਕ ਯੂਨੀਅਨ ਬਲਾਕ ਭਗਤਾ, ਜਸਵੀਰ ਸਿੰਘ ਸਾਬਕਾ ਸੈਨਿਕ ਯੂਨੀਅਨ ਦੇ ਅਹੁੱਦੇਦਾਰ ਅਤੇ ਸਮੁੱਚਾ ਸਟਾਫ਼ ਹਾਜ਼ਰ ਰਿਹਾ।
ਪਿਛਲੀ ਖ਼ਬਰ ਸ਼੍ਰੋ.ਅ.ਦਲ ਇੰਸਤਰੀ ਵਿੰਗ ਵਲੋਂ ਭਗਤਾ ਭਾਈਕਾ ਵਿਖੇ ‘ਤੀਆਂ ਤੀਜ ਦੀਆਂ’ ਸਮਾਗਮ ਅਗਲੀ ਖ਼ਬਰ ਹਰਿਗੋਬਿੰਦ ਪਬਲਿਕ ਸਕੂਲ ਕਾਂਗੜ ਵਿਖੇ ਆਜ਼ਾਦੀ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।