18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਵਲੋਂ ਸੂਬਾ ਪੱਧਰੀ ‘ਮਜ਼ਦੂਰ ਅਧਿਕਾਰ ਕਨਵੈਨਸ਼ਨ’ ਲੁਧਿਆਣਾ ਦੀ ਸਾਂਝੀ ਮੀਟਿੰਗ ’ ਚ ਵੱਡੇ ਸੰਘਰਸ਼ ਦਾ ਕਰਾਂਗੇ ਐਲਾਨ - ਸਮਾਓ / ਜੋਧਾਂ

ਬਠਿੰਡਾ, 17 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਮਜ਼ਦੂਰ ਵਰਗ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਰੋਜ਼ੀ, ਰੋਟੀ ਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਲਾਮਬੰਦ ਕਰਨ ਲਈ ਸਥਾਨਕ ਟੀਚਰ ਹੋਮ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਜ਼ਾਦ) ਵਲੋਂ ਸੂਬਾ ਪੱਧਰੀ ਮਜ਼ਦੂਰ ਅਧਿਕਾਰ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੇ ਮੁੱਖ ਬੁਲਾਰੇ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਸਾਬਕਾ ਵਿਧਾਇਕ ਤਰਸੇਮ ਜੋਧਾਂ ਅਤੇ ਪ੍ਰੋਫੈਸਰ ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀ ਸੱਤਾ ਉੱਤੇ ਕਾਬਜ਼ ਰਹੀਆਂ ਧਿਰਾਂ ਨੇ ਮਜ਼ਦੂਰਾਂ ਦੀ ਭਲਾਈ ਤੇ ਤਰੱਕੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਜੜ੍ਹਾਂ ਵਿਚ ਤੇਲ ਦੇਣ ਦਾ ਕੰਮ ਕੀਤਾ ਹੈ, ਜਿਸ ਕਾਰਨ ਆਜ਼ਾਦੀ ਦੇ 80 ਸਾਲਾਂ ਬਾਅਦ ਵੀ ਗਰੀਬ ਵਰਗ ਕੁੱਲੀ, ਗੁੱਲੀ ਤੇ ਜੁੱਲੀ ਨੂੰ ਤਰਸ ਰਿਹਾ ਹੈ।

ਨਵੈਨਸ਼ਨ ਦੌਰਾਨ ਆਗੂਆਂ ਤੇ ਵਰਕਰਾਂ ਨਾਲ ਸੂਬਾ ਪ੍ਰਧਾਨ ਭਗਵੰਤ ਸਮਾਓ ਤੇ ਸਾਬਕਾ ਵਿਧਾਇਕ ਤਰਸੇਮ ਜੋਧਾਂ ਆਦਿ। ਤਸਵੀਰ: ਲਵਲੀ 18-08-2026
ਬਠਿੰਡਾ, 17 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਮਜ਼ਦੂਰ ਵਰਗ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਰੋਜ਼ੀ, ਰੋਟੀ ਤੇ ਸੰਵਿਧਾਨਕ ਹੱਕਾਂ ਦੀ ਰਾਖੀ ਲਈ ਲਾਮਬੰਦ ਕਰਨ ਲਈ ਸਥਾਨਕ ਟੀਚਰ ਹੋਮ ਵਿਖੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ (ਆਜ਼ਾਦ) ਵਲੋਂ ਸੂਬਾ ਪੱਧਰੀ ਮਜ਼ਦੂਰ ਅਧਿਕਾਰ ਕਨਵੈਨਸ਼ਨ ਕੀਤੀ ਗਈ। ਕਨਵੈਨਸ਼ਨ ਦੇ ਮੁੱਖ ਬੁਲਾਰੇ ਮਜ਼ਦੂਰ ਮੁਕਤੀ ਮੋਰਚਾ (ਆਜ਼ਾਦ) ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ, ਸਾਬਕਾ ਵਿਧਾਇਕ ਤਰਸੇਮ ਜੋਧਾਂ ਅਤੇ ਪ੍ਰੋਫੈਸਰ ਜਤਿੰਦਰ ਸਿੰਘ ਮੱਟੂ ਨੇ ਕਿਹਾ ਕਿ ਹੁਣ ਤੱਕ ਪੰਜਾਬ ਦੀ ਸੱਤਾ ਉੱਤੇ ਕਾਬਜ਼ ਰਹੀਆਂ ਧਿਰਾਂ ਨੇ ਮਜ਼ਦੂਰਾਂ ਦੀ ਭਲਾਈ ਤੇ ਤਰੱਕੀ ਕਰਨ ਦੀ ਬਜਾਏ ਉਨ੍ਹਾਂ ਦੀਆਂ ਜੜ੍ਹਾਂ ਵਿਚ ਤੇਲ ਦੇਣ ਦਾ ਕੰਮ ਕੀਤਾ ਹੈ, ਜਿਸ ਕਾਰਨ ਆਜ਼ਾਦੀ ਦੇ 80 ਸਾਲਾਂ ਬਾਅਦ ਵੀ ਗਰੀਬ ਵਰਗ ਕੁੱਲੀ, ਗੁੱਲੀ ਤੇ ਜੁੱਲੀ ਨੂੰ ਤਰਸ ਰਿਹਾ ਹੈ। ਕੇਂਦਰ ਅਤੇ ਸੂਬਾ ਸਰਕਾਰਾਂ ਨੇ ਮਜ਼ਦੂਰਾਂ ਤੋਂ ਮਨਰੇਗਾ ਰੁਜ਼ਗਾਰ ਖੋਹ ਲਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਦਲਿਤਾਂ ਦੀ ਰਿਜ਼ਰਵੇਸ਼ਨ ਖ਼ਤਮ ਕਰਨ ਦਾ ਕੰਮ ਕਰ ਰਿਹਾ ਹੈ, ਜਿਸ ਨੇ ਚੋਣਾਂ ਨੇੜੇ ਦੇਖਦੇ ਹੋਏ ਭਲਾਈ ਬੋਰਡ ਦੇ ਪੈਸੇ ਔਰਤਾਂ ਦੇ ਬੈਂਕ ਖਾਤਿਆਂ ਵਿਚ ਪਾ ਕੇ ਮਜ਼ਦੂਰਾਂ ਨਾਲ ਵੱਡਾ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਭਾਜਪਾ ਦੇ ਇਸ਼ਾਰੇ ਉੱਤੇ ਕੰਮ ਕਰ ਰਿਹਾ ਹੈ ਅਤੇ ਸੂਬੇ ਦੀ ਆਪ ਸਰਕਾਰ ਮਜ਼ਦੂਰ, ਕਿਸਾਨ, ਨੌਜਵਾਨ, ਮੁਲਾਜ਼ਮ ਤੇ ਔਰਤ ਵਿਰੋਧੀ ਸਰਕਾਰ ਹੈ, ਇਸ ਲਈ ਮਜ਼ਦੂਰਾਂ ਨੂੰ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਸੰਘਰਸ਼ ਦਾ ਰਾਹ ਮੱਲਣ ਦੀ ਲੋੜ ਹੈ। ਸਮਾਓ ਨੇ ਕਿਹਾ ਕਿ ਇਸ ਲਾਮਬੰਦੀ ਤਹਿਤ 22 ਅਗਸਤ ਨੂੰ ਮਜ਼ਦੂਰ ਜਥੇਬੰਦੀਆਂ ਦੀ ਲੁਧਿਆਣਾ ਵਿਚ ਸਾਂਝੀ ਮੀਟਿੰਗ ਸੱਦੀ ਗਈ ਹੈ, ਜਿਸ ਵਿਚ ਅਗਲੇ ਸੂਬਾ ਪੱਧਰੀ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਸ ਮੌਕੇ ਮੋਰਚੇ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਸੇਮਾ, ਮੱਖਣ ਸਿੰਘ ਰਾਮਗੜ੍ਹ, ਨਿੱਕਾ ਸਿੰਘ ਬਹਾਦਰਪੁਰ, ਕਰਮਜੀਤ ਸਿੰਘ ਫਰੀਦਕੋਟ, ਠੇਕੇਦਾਰ ਨਿਰਮਲ ਸਿੰਘ ਮਲੋਟ, ਜਸਵੰਤ ਸਿੰਘ ਖਾਲਸਾ, ਹਰਮਨਦੀਪ ਸਿੰਘ ਮੋਗਾ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਨਗਰ ਪੰਚਾਇਤ ਲਹਿਰਾ ਮੁਹੱਬਤ ਦੇ ਠੇਕਾ ਮੁਲਾਜ਼ਮਾਂ ਦੀ ਜਥੇਬੰਦੀ ਦੀ ਸਰਬਸੰਮਤੀ ਨਾਲ ਹੋਈ ਚੋਣ ਅਗਲੀ ਖ਼ਬਰ ਸ਼੍ਰੋ.ਅ.ਦਲ ਇੰਸਤਰੀ ਵਿੰਗ ਵਲੋਂ ਭਗਤਾ ਭਾਈਕਾ ਵਿਖੇ ‘ਤੀਆਂ ਤੀਜ ਦੀਆਂ’ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।