ਲੁਟੇਰੇ ਕਬਾੜੀਏ ਤੋਂ 80 ਹਜਾਰ ਦੀ ਨਕਦੀ ਅਤੇ ਐਕਟਿਵਾ ਖੋਹ ਹੋਏ ਫ਼ਰਾਰ
ਬਠਿੰਡਾ, 19 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਵਿਸ਼ਵਕਰਮਾ ਮਾਰਕੀਟ ਕੋਲ ਤਿੰਨ ਲੁਟੇਰਿਆਂ ਵਲੋਂ ਇਕ ਵਿਅਕਤੀ ਤੋਂ 80 ਹਜਾਰ ਰੁਪਏ ਦੀ ਨਕਦੀ ਅਤੇ ਇਕ ਐਕਟਿਵਾ ਖੋਹ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਥਰਮਲ ਦੀ ਪੁਲਿਸ ਨੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਦੇ ਖ਼ਿਲਾਫ਼ ਮੁਕੱਦਮਾ ਦਰਜ ਕਰਦੇ ਹੋਏ ਦੋ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਅਜੀਤ ਡੈਸਕ
20-08-2026