20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਿਖੇ ਵਿਦਿਆਰਥੀ ਕੌਂਸਲ ਦਾ ਗਠਨ

ਤਲਵੰਡੀ ਸਾਬੋ, 18 ਅਗਸਤ (ਰਣਜੀਤ ਸਿੰਘ ਰਾਜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਅਕਾਦਮਿਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਦਿਆਰਥੀਆਂ ਵਿਚ ਲੀਡਰਸ਼ਿਪ ਦੀ ਭਾਵਨਾ, ਸੰਚਾਰ ਕੌਸ਼ਲ, ਟੀਮ ਵਰਕ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀ ਕੌਂਸਲ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਵੱਖ-ਵੱਖ ਵਿਭਾਗਾਂ ਵਿਚੋਂ ਕਲਾਸ ਪ੍ਰਤੀਨਿਧੀਆਂ ਦੀ ਚੋਣ ਕੀਤੀ ਗਈ।

ਅਜੀਤ ਡੈਸਕ 20-08-2026
ਤਲਵੰਡੀ ਸਾਬੋ, 18 ਅਗਸਤ (ਰਣਜੀਤ ਸਿੰਘ ਰਾਜੂ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ, ਤਲਵੰਡੀ ਸਾਬੋ ਵਿਖੇ ਅਕਾਦਮਿਕ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ, ਵਿਦਿਆਰਥੀਆਂ ਵਿਚ ਲੀਡਰਸ਼ਿਪ ਦੀ ਭਾਵਨਾ, ਸੰਚਾਰ ਕੌਸ਼ਲ, ਟੀਮ ਵਰਕ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀ ਕੌਂਸਲ ਦਾ ਗਠਨ ਕੀਤਾ ਗਿਆ ਹੈ। ਇਸ ਤਹਿਤ ਵੱਖ-ਵੱਖ ਵਿਭਾਗਾਂ ਵਿਚੋਂ ਕਲਾਸ ਪ੍ਰਤੀਨਿਧੀਆਂ ਦੀ ਚੋਣ ਕੀਤੀ ਗਈ। ਇਸ ਸਮੁੱਚੀ ਪ੍ਰਕਿਰਿਆ ਨੂੰ ਪ੍ਰੋ. ਸ਼ਾਲਿਨੀ ਸਹਿਗਲ ਅਤੇ ਆਈ.ਕਿਊ.ਏ.ਸੀ. ਕੋਆਰਡੀਨੇਟਰ ਅਤੇ ਇੰਚਾਰਜ ਅਕਾਦਮਿਕ ਪ੍ਰੋ. ਰਾਜਨਦੀਪ ਕੌਰ ਦੀ ਯੋਗ ਅਗਵਾਈ ਅਤੇ ਨਿਗਰਾਨੀ ਹੇਠ ਨੇਪਰੇ ਚਾੜ੍ਹਿਆ ਗਿਆ। ਕਾਲਜ ਪ੍ਰਿੰਸੀਪਲ ਨੇ ਨਵ-ਨਿਯੁਕਤ ਕਲਾਸ ਪ੍ਰਤੀਨਿਧੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਸਫਲ ਕਾਰਜਕਾਲ ਦੀ ਕਾਮਨਾ ਕੀਤੀ ਅਤੇ ਇਸ ਮੌਕੇ ਆਸ ਪ੍ਰਗਟਾਈ ਕਿ ਵਿਦਿਆਰਥੀ ਕੌਂਸਲ ਦੇ ਮੈਂਬਰ, ਵਿਦਿਆਰਥੀਆਂ ਅਤੇ ਕਾਲਜ ਪ੍ਰਸ਼ਾਸਨ ਵਿਚ ਕਾਰ ਇੱਕ ਪ੍ਰਭਾਵਸ਼ਾਲੀ ਕੜੀ ਵਜੋਂ ਕੰਮ ਕਰਦਿਆਂ ਵਿਦਿਆਰਥੀਆਂ ਦੀਆਂ ਸਮੱਸਿਆਵਾਂ, ਸੁਝਾਵਾਂ ਅਤੇ ਲੋੜਾਂ ਨੂੰ ਉਚਿੱਤ ਮੰਚ ਤੱਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਉਣਗੇ। ਕਾਲਜ ਪ੍ਰਬੰਧਨ ਵਲੋਂ ਨਵ-ਚੁਣੇ ਗਏ ਸਾਰੇ ਕਲਾਸ ਪ੍ਰਤੀਨਿਧੀਆਂ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਉਨ੍ਹਾਂ ਤੋਂ ਉਮੀਦ ਜਤਾਈ ਗਈ ਕਿ ਉਹ ਪੂਰੀ ਇਮਾਨਦਾਰੀ, ਸਮਰਪਣ ਅਤੇ ਜ਼ਿੰਮੇਵਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਕਾਲਜ ਦੇ ਅਕਾਦਮਿਕ ਅਤੇ ਸਹਿ-ਪਾਠਕ੍ਰਮ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਪ੍ਰੋ. ਜੋਤੀ ਮਾਨ, ਪ੍ਰੋ. ਬਿਪਨ ਉੱਪਲ, ਡਾ. ਸਪਨਜੀਤ ਕੌਰ, ਡਾ. ਅਮਨਪਾਲ ਕੌਰ, ਡਾ. ਨਵਨੀਤ ਤਾਬੜਾ, ਪ੍ਰੋ.ਵਰਿੰਦਰ ਕੌਰ, ਪ੍ਰੋ.ਹਰਪ੍ਰੀਤ ਕੌਰ, ਪ੍ਰੋ.ਕਿਰਨ ਬਾਲਾ ਸਮੇਤ ਕਾਲਜ ਦਾ ਸਮੂਹ ਸਟਾਫ਼ ਮੌਜੂਦ ਸੀ।
ਪਿਛਲੀ ਖ਼ਬਰ ਰਾਮਪੁਰਾ ਫੂਲ ਸ਼ਹਿਰ ਦੀਆਂ ਖਸਤਾ ਹਾਲ ਸੜਕਾਂ ਕਾਰਨ ਰਾਹਗੀਰ ਹੋ ਰਹੇ ਪ੍ਰੇਸ਼ਾਨ ਅਗਲੀ ਖ਼ਬਰ ਭਾਰਤ ਅਮਰੀਕਾ ਵਪਾਰ ਸੰਧੀ ਖ਼ਿਲਾਫ਼ ਕਨਵੈਨਸ਼ਨ ਦੀ ਤਿਆਰੀ ਸਬੰਧੀ ਲੋਕ ਮੋਰਚਾ ਤੇ ਇਨਕਲਾਬੀ ਕੇਂਦਰ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।