20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ

ਮਹਿਰਾਜ, 19 ਅਗਸਤ (ਸੁਖਪਾਲ ਮਹਿਰਾਜ)-ਇੱਛਾ ਪੂਰਨ ਪ੍ਰਾਚੀਨ ਸ਼ਿਵ ਦਿਆਲਾਂ ਮੰਦਰ ਕੋਟਲੀ ਬਾਜ਼ਾਰ ਮਹਿਰਾਜ ਤੋਂ ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ। ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ।

ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ ਦੌਰਾਨ ਬਾਬਾ ਪ੍ਰਭਜੋਤ ਸਿੰਘ ਦਾ ਸਨਮਾਨ ਕੀਤੇ ਜਾਣ ਦਾ ਦ੍ਰਿਸ਼। ਤਸਵੀਰ: ਸੁਖਪਾਲ ਮਹਿਰਾਜ 20-08-2026
ਮਹਿਰਾਜ, 19 ਅਗਸਤ (ਸੁਖਪਾਲ ਮਹਿਰਾਜ)-ਇੱਛਾ ਪੂਰਨ ਪ੍ਰਾਚੀਨ ਸ਼ਿਵ ਦਿਆਲਾਂ ਮੰਦਰ ਕੋਟਲੀ ਬਾਜ਼ਾਰ ਮਹਿਰਾਜ ਤੋਂ ਮਾਂ ਮਨਸਾ ਦੇਵੀ ਕੀਰਤਨ ਮੰਡਲੀ ਮਹਿਰਾਜ ਵਲੋਂ 22ਵੀਂ ਸਾਲਾਨਾ ਸ਼ੋਭਾ ਯਾਤਰਾ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ। ਸ਼ੋਭਾ ਯਾਤਰਾ ਵਿਚ ਵੱਡੀ ਗਿਣਤੀ ਸ਼ਰਧਾਲੂਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ਼ਰਧਾਲੂਆਂ ਵਲੋਂ ਮਾਂ ਮਨਸਾ ਦੇਵੀ ਦੀਆਂ ਭੇਟਾਂ ਅਤੇ ਜੈਕਾਰਿਆਂ ਨਾਲ ਸਮੁੱਚਾ ਨਗਰ ਗੂੰਜ ਉਠਿਆ। ਸ਼ੋਭਾ ਯਾਤਰਾ ਦੇ ਵੱਖ-ਵੱਖ ਥਾਵਾਂ ’ਤੇ ਪੁੱਜਣ ’ਤੇ ਨਗਰ ਨਿਵਾਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਸ਼ਰਧਾਲੂਆਂ ਲਈ ਲੰਗਰ ਲਗਾਏ ਗਏ। ਡੇਰਾ ਭਾਈ ਮਸਤਾਨ ਸਿੰਘ ਜੀ ਮਹਿਰਾਜ ਦੇ ਮੁੱਖ ਸੇਵਾਦਾਰ ਪ੍ਰਭਜੋਤ ਸਿੰਘ, ਕੋਟਲੀ ਬਾਜ਼ਾਰ ਦੇ ਸਮੂਹ ਦੁਕਾਨਦਾਰਾਂ, ਹਰਪ੍ਰੀਤ ਸਿੰਘ ਗਿਆਨੀ ਅਤੇ ਵਿਜੇ ਸੀਮੈਂਟ ਸਟੋਰ ਵਲੋਂ ਲੰਗਰਾਂ ਦੀ ਸੇਵਾ ਕੀਤੀ ਗਈ। ਇਸ ਮੌਕੇ ਨੀਰਜ ਚੌਧਰੀ ਰਾਮਪੁਰਾ ਵਲੋਂ ਸਾਥੀਆਂ ਸਮੇਤ, ਫੁੱਟਬਾਲ ਖਿਡਾਰੀ ਮਰਹੂਮ ਗੁਰਵਿੰਦਰ ਸਿੰਘ ਬਿੱਲੀ ਟੂਰਨਾਮੈਂਟ ਕਮੇਟੀ ਅਤੇ ਨਗਰ ਪੰਚਾਇਤ ਮਹਿਰਾਜ ਦੇ ਪ੍ਰਧਾਨ ਯੋਧਾ ਮਹਿਰਾਜ ਦੀ ਟੀਮ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ। ਸ਼ੋਭਾ ਯਾਤਰਾ ਦੌਰਾਨ ਸੰਗਤ ਨੇ ਮਾਂ ਮਨਸਾ ਦੇਵੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਅੰਤ ਵਿਚ ਕੀਰਤਨ ਮੰਡਲੀ ਵਲੋਂ ਸਹਿਯੋਗ ਕਰਨ ਵਾਲੀਆਂ ਸਮੂਹ ਸੰਗਤਾਂ, ਸੇਵਾਦਾਰਾਂ ਅਤੇ ਨਗਰ ਨਿਵਾਸੀਆਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਯਾਦਗਾਰੀ ਹੋ ਨਿੱਬੜਿਆ ਪਿੰਡ ਚੱਕ ਭਾਈਕਾ ਦਾ ‘ਤੀਆਂ ਦਾ ਮੇਲਾ’ ਜੀ.ਟੀ.ਬੀ. ਕਾਲਜ ਦਾਖਾ ਦੇ ਵਿਦਿਆਰਥੀਆਂ ਨੂੰ ‘ਨਸ਼ਾ ਮੁਕਤ... ਅਗਲੀ ਖ਼ਬਰ ਪਿੰਡ ਤੰਗਰਾਲੀ ਵਿਖੇ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਵੀਡੀਓ ਹੋਇਆ ਵਾਇਰਲ ਪੁਲਿਸ ਮਾਮਲੇ ਦੀ ਜਾਂਚ ‘ ਚ ਜੁਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।