21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵਲੋਂ ਪਿੰਡ ਜੀਵਨ ਸਿੰਘ ਵਾਲਾ ਵਿਖੇ ਨਹਿਰੀ ਖਾਲਾਂ ਦਾ ਉਦਘਾਟਨ

ਤਲਵੰਡੀ ਸਾਬੋ, 20 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਲਈ ਟਿਊਬਵੈੱਲ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਪਵੇ ਅਤੇ ਅਜਿਹੇ ਯਤਨਾਂ ਸਦਕਾ ਤਲਵੰਡੀ ਸਾਬੋ ਹਲਕੇ ਦੇ ਟੇਲ ਏਂਡ ਪਿੰਡਾਂ ‘ਚ ਵੀ ਨਹਿਰੀ ਪਾਣੀ ਸਿੰਜਾਈ ਲਈ ਖੇਤਾਂ ਤੱਕ ਪੁੱਜ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਤਲਵੰਡੀ ਸਾਬੋ ਅਧੀਨ ਆਉਂਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਨਹਿਰੀ ਪਾਣੀ ਦੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ।

ਸਿੰਚਾਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖਦੇ ਮੰਤਰੀ ਗੋਇਲ ਨਾਲ ਵਿਧਾਇਕਾ ਬਲਜਿੰਦਰ ਕੌਰ। 21-08-2026
ਤਲਵੰਡੀ ਸਾਬੋ, 20 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਇਆ ਹੈ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਲਈ ਟਿਊਬਵੈੱਲ ਦੀ ਵਰਤੋਂ ਘੱਟ ਤੋਂ ਘੱਟ ਕਰਨੀ ਪਵੇ ਅਤੇ ਅਜਿਹੇ ਯਤਨਾਂ ਸਦਕਾ ਤਲਵੰਡੀ ਸਾਬੋ ਹਲਕੇ ਦੇ ਟੇਲ ਏਂਡ ਪਿੰਡਾਂ ‘ਚ ਵੀ ਨਹਿਰੀ ਪਾਣੀ ਸਿੰਜਾਈ ਲਈ ਖੇਤਾਂ ਤੱਕ ਪੁੱਜ ਗਿਆ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਪੰਜਾਬ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਤਲਵੰਡੀ ਸਾਬੋ ਅਧੀਨ ਆਉਂਦੇ ਪਿੰਡ ਜੀਵਨ ਸਿੰਘ ਵਾਲਾ ਵਿਖੇ ਨਹਿਰੀ ਪਾਣੀ ਦੇ ਪ੍ਰੋਜੈਕਟ ਦੇ ਉਦਘਾਟਨ ਮੌਕੇ ਕੀਤਾ। ਪਿੰਡ ਜੀਵਨ ਸਿੰਘ ਵਾਲਾ ਵਿਖੇ 13 ਕਿਲੋਮੀਟਰ ਲੰਬਾਈ ਵਾਲੇ ਖਾਲ ਅਤੇ ਲਾਈਨਿੰਗ, ਜਿਸ ਉਪਰ 6.50 ਕਰੋੜ ਰੁਪਏ ਖਰਚਾ ਆਇਆ ਹੈ, ਦਾ ਉਦਘਾਟਨ ਕਰਨ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮਿਆਂ ਦੌਰਾਨ ਕਿਸਾਨਾਂ ਨੂੰ ਟਿਊਬਵੈੱਲਾਂ ਲਈ ਪੂਰੀ ਬਿਜਲੀ ਨਹੀਂ ਸੀ ਮਿਲਦੀ ਅਤੇ ਕਿਸਾਨ ਦਿਨ ਰਾਤ ਆਪਣੇ ਖੇਤਾਂ ਵਿਚ ਹੀ ਬਿਜਲੀ ਦਾ ਇੰਤਜ਼ਾਰ ਕਰਦੇ ਰਹਿੰਦੇ ਸਨ, ਪਰ ਹੁਣ ਸੂਬਾ ਸਰਕਾਰ ਵਲੋਂ ਕਿਸਾਨਾਂ ਦੀਆਂ ਮੋਟਰਾਂ ਲਈ ਦਿਨ ਸਮੇਂ ਪੂਰੀ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਨਹਿਰੀ ਪਾਣੀ ਨਾਲ ਜ਼ਮੀਨ ਦੀ ਸਿਹਤ ਵੀ ਬਿਹਤਰ ਹੋਵੇਗੀ, ਫ਼ਸਲਾਂ ਦੀ ਪੈਦਾਵਾਰ ਵੀ ਵਧੇਗੀ ਅਤੇ ਟਿਊਬਵੈੱਲਾਂ ਰਾਹੀਂ ਵੀ ਧਰਤੀ ਦੇ ਹੇਠਾਂ ਤੋਂ ਪਾਣੀ ਘੱਟ ਕੱਢਿਆ ਜਾਵੇਗਾ। ਇਸ ਮੌਕੇ ਕੈਬਨਿਟ ਰੈਂਕ ਪ੍ਰਾਪਤ ਹਲਕਾ ਵਿਧਾਇਕਾ ਬੀਬਾ ਬਲਜਿੰਦਰ ਕੌਰ ਨੇ ਸੰਬੋਧਨ ਦੌਰਾਨ ਹਲਕਾ ਤਲਵੰਡੀ ਸਾਬੋ ‘ਚ ਲੱਗੇ ਸਿੰਚਾਈ ਪ੍ਰਾਜੈਕਟਾਂ ਲਈ ਸੂਬਾ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਅਜਿਹੀ ਪਹਿਲੀ ਸਰਕਾਰ ਹੈ, ਜਿਸ ਨੇ ਕਿਸਾਨਾਂ ਦੀਆਂ ਦੁੱਖ ਤਕਲੀਫ਼ਾਂ ਸੁਣਦਿਆਂ ਮਸਲੇ ਹੱਲ ਕੀਤੇ ਹਨ ਅਤੇ ਕਿਸਾਨਾਂ ਦੇ ਖੇਤਾਂ ਵਿਚ ਟੇਲਾਂ ‘ਤੇ ਪਾਣੀ ਪਹੁੰਚਾਉਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਾਂ ਤੇ ਹਰ ਮੁਸ਼ਕਿਲ ਹੱਲ ਕਰਵਾਵਾਂਗੇ। ਇਸ ਮੌਕੇ ਐੱਸ.ਡੀ.ਐੱਮ ਤਲਵੰਡੀ ਸਾਬੋ ਵੀਰਪਾਲ ਕੌਰ ਤੋਂ ਇਲਾਵਾ ਦੋਵਾਂ ਪਿੰਡਾਂ ਦੀਆਂ ਪੰਚਾਇਤਾਂ, ਸੀਨੀਅਰ ‘ਆਪ’ ਆਗੂ ਹਰਜੀਤ ਸਿੰਘ ਸਰਾਂ, ਬੀਬੀ ਜਸਵਿੰਦਰ ਕੌਰ ਮੈਂਬਰ ਪੰਜਾਬ ਰਾਜ ਮਹਿਲਾ ਕਮਿਸ਼ਨ, ਤਰਸੇਮ ਸਿੰਗਲਾ ਚੇਅਰਮੈਨ ਅਗਰਵਾਲ ਵੈੱਲਫੇਅਰ ਬੋਰਡ, ਸਿੰਚਾਈ ਵਿਭਾਗ ਦੇ ਅਧਿਕਾਰੀ ਤੇ ਹੋਰ ਮੁਹਤਬਰ ਮੌਜੂਦ ਸਨ।
ਪਿਛਲੀ ਖ਼ਬਰ ਪਿੰਡਾਂ ‘ਚ ਲੋਕਾਂ ਨੂੰ ਮਿਲਦੇ ਹੋਏ ਸਾਬਕਾ ਵਿਧਾਇਕ ਸਿੱਧੂ। ਪੈਰ-ਪੈਰ ’ਤੇ ਕਿਸਾਨ ਵਿਰੋਧੀ ਸਾਬਤ ਹੋ ਰਹੀ ਹੈ ਸੂਬੇ ਦੀ ‘... ਅਗਲੀ ਖ਼ਬਰ ਡਾ. ਨਵਦੀਪ ਕੌਰ ਨੂੰ ਸੰਗੀਤ ਨਾਟਕ ਅਕਾਦਮੀ ਐਵਾਰਡ ਮਿਲਣ ’ਤੇ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।