24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਾਬਕਾ ਵਿਧਾਇਕ ਸਿੱਧੂ। ਜੀਤਮਹਿੰਦਰ ਸਿੰਘ ਸਿੱਧੂ ਵਲੋਂ ਵਰਕਰ ਮਿਲਣੀਆਂ ਦਾ ਦੌਰ ਜਾਰੀ

ਮੌੜ ਮੰਡੀ, 22 ਅਗਸਤ (ਗੁਰਜੀਤ ਸਿੰਘ ਕਮਾਲੂ)- ਵਿਧਾਨ ਸਭਾ ਹਲਕਾ ਮੌੜ ‘ਚ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਪਿਛਲੇ ਸਮੇਂ ਤੋਂ ਆਗੂਆਂ ਤੇ ਵਰਕਰਾਂ ਨਾਲ ਆਰੰਭੇ ਮੀਟਿੰਗਾਂ ਦੇ ਦੌਰ ਤਹਿਤ ਬੁਰਜ ਸੇਮਾ ਅਤੇ ਰਾਮਗੜ੍ਹ ਭੂੰਦੜ ਵਿਖੇ ਮੀਟਿੰਗਾਂ ਕਰਦਿਆਂ ਵਰਕਰਾਂ ਨੂੰ ਕਾਂਗਰਸ ਦੀਆਂ ਭਵਿੱਖੀ ਯੋਜਨਾਵਾਂ ਦੇ ਪ੍ਰਚਾਰ ਦੀ ਅਪੀਲ ਕੀਤੀ ਗਈ। ਮੀਟਿੰਗਾਂ ‘ਚ ਕਾਂਗਰਸੀ ਆਗੂਆਂ ਨੂੰ ਸੰਬੋਧਨ ਹੁੰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਾਂਗ ਮੌੜ ਹਲਕੇ ਦੇ ਲੋਕ ਵੀ ਇਹ ਗੱਲ ਭਲੀਭਾਂਤ ਜਾਣ ਚੁੱਕੇ ਹਨ ਕਿ ਹਲਕੇ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਲੈ ਜਾਣ ਲਈ ਕਾਂਗਰਸ ਪਾਰਟੀ ਦਾ ਸਾਥ ਦੇਣਾ ਜ਼ਰੂਰੀ ਹੈ ਤੇ ਦਿਨ-ਬ-ਦਿਨ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਵੀ ਰਿਹਾ ਹੈ।

ਅਜੀਤ ਡੈਸਕ 23-08-2026
ਮੌੜ ਮੰਡੀ, 22 ਅਗਸਤ (ਗੁਰਜੀਤ ਸਿੰਘ ਕਮਾਲੂ)- ਵਿਧਾਨ ਸਭਾ ਹਲਕਾ ਮੌੜ ‘ਚ ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਸੀਨੀਅਰ ਆਗੂ ਜੀਤਮਹਿੰਦਰ ਸਿੰਘ ਸਿੱਧੂ ਸਾਬਕਾ ਵਿਧਾਇਕ ਵਲੋਂ ਪਿਛਲੇ ਸਮੇਂ ਤੋਂ ਆਗੂਆਂ ਤੇ ਵਰਕਰਾਂ ਨਾਲ ਆਰੰਭੇ ਮੀਟਿੰਗਾਂ ਦੇ ਦੌਰ ਤਹਿਤ ਬੁਰਜ ਸੇਮਾ ਅਤੇ ਰਾਮਗੜ੍ਹ ਭੂੰਦੜ ਵਿਖੇ ਮੀਟਿੰਗਾਂ ਕਰਦਿਆਂ ਵਰਕਰਾਂ ਨੂੰ ਕਾਂਗਰਸ ਦੀਆਂ ਭਵਿੱਖੀ ਯੋਜਨਾਵਾਂ ਦੇ ਪ੍ਰਚਾਰ ਦੀ ਅਪੀਲ ਕੀਤੀ ਗਈ। ਮੀਟਿੰਗਾਂ ‘ਚ ਕਾਂਗਰਸੀ ਆਗੂਆਂ ਨੂੰ ਸੰਬੋਧਨ ਹੁੰਦਿਆਂ ਜੀਤਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਦੇ ਹੋਰਨਾਂ ਹਿੱਸਿਆਂ ਵਾਂਗ ਮੌੜ ਹਲਕੇ ਦੇ ਲੋਕ ਵੀ ਇਹ ਗੱਲ ਭਲੀਭਾਂਤ ਜਾਣ ਚੁੱਕੇ ਹਨ ਕਿ ਹਲਕੇ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਵੱਲ ਲੈ ਜਾਣ ਲਈ ਕਾਂਗਰਸ ਪਾਰਟੀ ਦਾ ਸਾਥ ਦੇਣਾ ਜ਼ਰੂਰੀ ਹੈ ਤੇ ਦਿਨ-ਬ-ਦਿਨ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਵੀ ਰਿਹਾ ਹੈ। ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਧਿਆਨ ਚ ਰੱਖਦਿਆਂ ਇਹ ਜ਼ਰੂਰੀ ਬਣ ਗਿਆ ਹੈ ਕਿ ਅਸੀਂ ਹੁਣ ਇਕਜੁਟਤਾ ਨਾਲ ਕਾਂਗਰਸ ਨੂੰ ਬੂਥ ਪੱਧਰ ਤੇ ਹੋਰ ਮਜ਼ਬੂਤ ਕਰੀਏ ਤੇ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਕੰਮ ਕਰੀਏ ਤੇ ਅਜਿਹਾ ਤਾਂ ਹੀ ਹੋ ਸਕਦਾ ਹੈ ਅਗਰ ਅਸੀਂ ਪੰਜਾਬ ਪ੍ਰਤੀ ਕਾਂਗਰਸ ਪਾਰਟੀ ਦੀਆਂ ਭਵਿੱਖੀ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾ ਸਕੀਏ।ਉਨ੍ਹਾਂ ਨੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਮੌਜੂਦਾ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਅਤੇ ਕਾਂਗਰਸ ਦੀਆਂ ਪੰਜਾਬ ਪੱਖੀ ਨੀਤੀਆਂ ਤੋਂ ਲੋਕਾਂ ਨੂੰ ਜਾਣੂੰ ਕਰਵਾ ਕੇ ਕਾਂਗਰਸ ਦੇ ਕਾਫ਼ਲੇ ਨੂੰ ਹੋਰ ਵਿਸ਼ਾਲ ਕਰਨ ਲਈ ਦਿਨ ਰਾਤ ਇੱਕ ਕਰ ਦੇਣ ਤਾਂਕਿ ਵਿਧਾਨ ਸਭਾ ਚੋਣਾਂ ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਈ ਜਾ ਸਕੇ।ਮੀਟਿੰਗਾਂ ਦੌਰਾਨ ਵੱਡੀ ਗਿਣਤੀ ਕਾਂਗਰਸੀ ਆਗੂ ਮੌਜੂਦ ਨਜ਼ਰ ਆਏ।
ਪਿਛਲੀ ਖ਼ਬਰ ਜੰਤਰ-ਮੰਤਰ ਦੇ ਸੰਘਰਸ਼ ’ਚ ਪ੍ਰਦਰਸ਼ਨਕਾਰੀਆਂ ਦੇ ਕੇਸ ਵਾਪਸ ਲਏ ਜਾਣ ਦੀ ਮੰਗ ਅਗਲੀ ਖ਼ਬਰ 30 ਅਗਸਤ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਲੱਗਣ ਵਾਲੇ ਮੋਰਚੇ ਲਈ ਤਿਆਰੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।