23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਖ਼ਾਲਸਾ ਸਕੂਲ ਵਿਖੇ ਇਕ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਲਗਾਇਆ

ਤਲਵੰਡੀ ਸਾਬੋ, 22 ਅਗਸਤ (ਰਵਜੋਤ ਸਿੰਘ ਰਾਹੀ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਕੌਮੀ ਸੇਵਾ ਯੋਜਨਾ ਯੂਨਿਟ ਅਧੀਨ ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਅਤੇ ਗੁਰਸੰਦੀਪ ਸਿੰਘ ਪ੍ਰੋਗਰਾਮ ਅਫ਼ਸਰ ਕੌਮੀ ਸੇਵਾ ਯੋਜਨਾ ਯੂਨਿਟ ਦੀ ਅਗਵਾਈ ਹੇਠ ਇਕ ਰੋਜ਼ਾ ਕੈਂਪ ਲਗਾਇਆ ਗਿਆ।

ਕੈਂਪ ਦੀ ਸਮਾਪਤੀ ਦੌਰਾਨ ਪ੍ਰਬੰਧਕਾਂ ਨਾਲ ਸਮੂਹਿਕ ਤਸਵੀਰ ਵਿਚ ਮੌਜੂਦ ਵਿਦਿਆਰਥੀ। 23-08-2026
ਤਲਵੰਡੀ ਸਾਬੋ, 22 ਅਗਸਤ (ਰਵਜੋਤ ਸਿੰਘ ਰਾਹੀ)- ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਕੌਮੀ ਸੇਵਾ ਯੋਜਨਾ ਯੂਨਿਟ ਅਧੀਨ ਡਾ.ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਬਠਿੰਡਾ ਦੀਆਂ ਹਦਾਇਤਾਂ ਅਨੁਸਾਰ ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਅਤੇ ਗੁਰਸੰਦੀਪ ਸਿੰਘ ਪ੍ਰੋਗਰਾਮ ਅਫ਼ਸਰ ਕੌਮੀ ਸੇਵਾ ਯੋਜਨਾ ਯੂਨਿਟ ਦੀ ਅਗਵਾਈ ਹੇਠ ਇਕ ਰੋਜ਼ਾ ਕੈਂਪ ਲਗਾਇਆ ਗਿਆ। ਜਿਸ ਦੌਰਾਨ ਵਲੰਟੀਅਰਾਂ ਵਲੋਂ ਸਕੂਲ ਕੈਂਪਸ ਦੇ ਬਾ ਹਰ ਪਿਛਲੇ ਸਾਲ ਮਾਲਵਾ ਵੈੱਲਫੇਅਰ ਕਲੱਬ ਦੇ ਸਹਿਯੋਗ ਨਾਲ ਲਗਾਏ ਗਏ ਬੂਟਿਆਂ ਦੀ ਛਾਂਟ-ਛਟਾਈ ਕੀਤੀ ਗਈ ਤੇ ਨਾਲ ਹੀ ਸਫ਼ਾਈ ਮੁਹਿੰਮ ਦੌਰਾਨ ਸਕੂਲ ਅਤੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਕੀਤੀ ਗਈ। ਇਸ ਗਤੀਵਿਧੀ ਵਿਚ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਦੇ 50 ਵਿਦਿਆਰਥੀਆਂ ਨੇ ਹਿੱਸਾ ਲਿਆ।ਪ੍ਰਿੰਸੀਪਲ ਬਿਕਰਮਜੀਤ ਸਿੰਘ ਸਿੱਧੂ ਨੇ ਵਿਦਿਆਰਥੀਆਂ ਵਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਵੱਧ ਤੋਂ ਵੱਧ ਸਮਾਜਿਕ ਕੰਮਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ ਗਿਆ। ਕੈਂਪ ਦੀ ਸਮਾਪਤੀ ਦੌਰਾਨ ਵਿਚ ਵਲੰਟੀਅਰਾਂ ਨੂੰ ਰਿਫਰੈਸ਼ਮੈਂਟ ਦਿੱਤੀ ਗਈ। ਇਸ ਮੌਕੇ ਸਕੂਲ ਦੇ ਸਹਾਇਕ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਅਧਿਆਪਕ ਹਰਪਾਲ ਸਿੰਘ, ਕਰਮਜੀਤ ਸਿੰਘ, ਜਸਵੀਰ ਕੌਰ, ਅਰੁਨਦੀਪ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਨਵਜੋਤ ਸਿੰਘ ਗੁਣੀ ਦੀ ਅਗਵਾਈ ਹੇਠ ਭਾਗੀਵਾਂਦਰ ਦੇ ਕਈ ਪਰਿਵਾਰ ਭਾਜਪਾ ’ਚ ਸ਼ਾਮਿਲ ਅਗਲੀ ਖ਼ਬਰ ਗ੍ਰੀਨ ਸਿਟੀ ਫੇਜ਼-1 ਵਿਖੇ ਪੰਚਵਟੀ ਸ਼ਿਵਾਲਾ ਮੰਦਰ ’ਚ ਮੂਰਤੀ ਸਥਾਪਨਾ ਤੇ ਪ੍ਰਾਣ ਪ੍ਰਤਿਸ਼ਠਾ ਸਮਾਗਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।