23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐੱਨ. ਐੱਚ. ਐੱਮ. ਕਾਮਿਆਂ ਵਲੋਂ ਹਲਕਾ ਵਿਧਾਇਕ ਨੂੰ ਦਿੱਤਾ ਮੰਗ-ਪੱਤਰ

ਗੋਨਿਆਣਾ, 22 ਅਗਸਤ (ਲਛਮਣ ਦਾਸ ਗਰਗ)-ਸਿਹਤ ਵਿਭਾਗ ਵਿਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਚੱਲ ਰਹੀ ਹੜ੍ਹਤਾਲ ਦੌਰਾਨ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਆਪਣਾ ਮੰਗ ਪੱਤਰ ਦਿੱਤਾ। ਵਿਧਾਇਕ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਗੰਭੀਰਤਾ ਨਾਲ ਵਿਚਾਰੇਗੀ।

ਹਲਕਾ ਵਿਧਾਇਕ ਨੂੰ ਮੰਗ ਪੱਤਰ ਦਿੰਦੇ ਐਨ.ਐਚ.ਐਮ. ਕਾਮੇ। ਤਸਵੀਰ: ਲਛਮਣ ਦਾਸ ਗਰਗ 23-08-2026
ਗੋਨਿਆਣਾ, 22 ਅਗਸਤ (ਲਛਮਣ ਦਾਸ ਗਰਗ)-ਸਿਹਤ ਵਿਭਾਗ ਵਿਚ ਨੈਸ਼ਨਲ ਹੈਲਥ ਮਿਸ਼ਨ ਅਧੀਨ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀ ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਨੂੰ ਲੈ ਕੇ ਚੱਲ ਰਹੀ ਹੜ੍ਹਤਾਲ ਦੌਰਾਨ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੂੰ ਆਪਣਾ ਮੰਗ ਪੱਤਰ ਦਿੱਤਾ। ਵਿਧਾਇਕ ਨੇ ਕਰਮਚਾਰੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਗੰਭੀਰਤਾ ਨਾਲ ਵਿਚਾਰੇਗੀ। ਇਸ ਮੌਕੇ ਬਲਜਿੰਦਰਜੀਤ ਸਿੰਘ ਬੀ. ਐਸ. ਏ. ਨੇ ਕਿਹਾ ਕਿ ਇਹ ਮੁਲਾਜ਼ਮ ਪਿਛਲੇ ਕਰੀਬ 18 ਸਾਲ ਤੋਂ ਨਿਗੂਣੀਆਂ ਤਨਖਾਹਾਂ ’ਤੇ ਕੰਮ ਕਰ ਰਹੇ ਹਨ ਅਤੇ ਇਹ ਪਹਿਲੀ ਵਾਰ ਹੋਇਆ ਹੈ ਕਿ ਮੌਜੂਦਾ ਸਰਕਾਰ ਦੇ ਪੂਰੇ ਕਾਰਜਕਾਲ ਦੌਰਾਨ ਤਨਖਾਹਾਂ ਵਿਚ ਕੋਈ ਵਾਧਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਐਨ. ਐਚ. ਐਮ. ਕਰਮਚਾਰੀ ਰੈਗੂਲਰ ਮੁਲਾਜ਼ਮਾਂ ਦੇ ਬਰਾਬਰ ਕੰਮ ਕਰ ਰਹੇ ਹਨ ਪਰ ਤਨਖਾਹਾਂ ਵਿਚ ਵੱਡਾ ਫ਼ਰਕ ਹੈ। ਡਾਕਟਰ ਦਿਨੇਸ਼ ਕੁਮਾਰ ਸੈਣੀ ਅਤੇ ਡਾ: ਪੰਕਜ ਕੁਮਾਰ ਨੇ ਕਿਹਾ ਕਿ ਸਿਹਤ ਵਿਭਾਗ ਦੇ ਜ਼ਿਆਦਾ ਕੰਮ ਐਨ. ਐਚ. ਐਮ. ਕਰਮਚਾਰੀਆਂ ’ਤੇ ਨਿਰਭਰ ਹੈ। ਇਸ ਮਿਸ਼ਨ ਤਹਿਤ ਹੀ ਵੱਡੇ-ਵੱਡੇ ਫੰਡ ਵਿਭਾਗ ਨੂੰ ਮਿਲਦੇ ਹਨ, ਪਰ ਫਿਰ ਵੀ ਸਰਕਾਰਾਂ ਮਿਸ਼ਨ ਦੇ ਕਰਮਚਾਰੀਆਂ ਨਾਲ ਸ਼ਰੇਆਮ ਧੱਕਾ ਕਰ ਰਹੀਆਂ ਹਨ। ਧਰਨੇ ਨੂੰ ਫਾਰਮੇਸੀ ਅਫ਼ਸਰ ਯੂਨੀਅਨ ਦੇ ਸੂਬਾ ਪ੍ਰਧਾਨ ਸ਼ੁਭਮ ਸ਼ਰਮਾ, ਰਣਜੀਤ ਕੌਰ, ਲੇਖਾਕਾਰ ਕੈਲਾਸ, ਕੰਪਿਊਟਰ ਆਪਰੇਟਰ ਮੋਹਣ ਸਿੰਘ, ਆਈ.ਏ. ਰਮਨਦੀਪ ਕੌਰ ਅਤੇ ਸਿਮਰਜੀਤ ਕੌਰ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਪਿੰਡ ਬਾਘਾ ਵਿਖੇ 10.78 ਕਰੋੜ ਦੀ ਲਾਗਤ ਨਾਲ ਬਣੇ ਨਹਿਰੀ ਖਾਲਾਂ ਦਾ ਉਦਘਾਟਨ 3500 ਏਕੜ ਖੇਤੀਬਾੜੀ ਜ਼ਮੀਨ ਨੂੰ ਮਿਲੇਗਾ ਨਹ... ਅਗਲੀ ਖ਼ਬਰ ਸੰਤ ਫਤਿਹ ਸਿੰਘ ਕਾਨਵੈਂਟ ਸਕੂਲ ਮੌੜ ਮੰਡੀ ਵਿਖੇ ਤੀਆਂ ਤੀਜ ਦੀਆਂ ਪ੍ਰੋਗਰਾਮ ਵਿਚ ਜੇਤੂ ਵਿਦਿਆਰਥਣਾਂ। ਸੰਤ ਫਤਿਹ ਸਿੰਘ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।