26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸੁਖਬੀਰ ਸਿੰਘ ਬਾਦਲ ਨਾਲ ਅਜੈਪਾਲ ਮਿੱਡੂਖੇੜਾ ਸਮੇਤ ਸਾਥੀਆਂ ਵਲੋਂ ਮੁਲਾਕਾਤ

ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਦੇ ਚੇਅਰਮੈਨ ਅਜੈਪਾਲ ਸਿੰਘ ਮਿੱਡੂਖੇੜਾ ਨੇ ਆਪਣੇ ਸਾਥੀਆਂ ਸਮੇਤ ਦਿੱਲੀ ਸਥਿਤ ਰਿਹਾਇਸ਼ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਉੱਪਰ ਪਿਛਲੇ ਦਿਨੀਂ ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਹਮਲਾ ਹੋ ਗਿਆ ਸੀ, ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਗੱਲਬਾਤ ਕੀਤੀ।

ਸੁਖਬੀਰ ਸਿੰਘ ਬਾਦਲ ਨੂੰ ਮਿਲਣ ਸਮੇਂ ਅਜੈਪਾਲ ਮਿੱਡੂਖੇੜਾ ਤੇ ਸਾਥੀ। ਅਜੀਤ ਤਸਵੀਰ 26-08-2026
ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਵਿੱਕੀ ਮਿੱਡੂਖੇੜਾ ਫਾਊਂਡੇਸ਼ਨ ਦੇ ਚੇਅਰਮੈਨ ਅਜੈਪਾਲ ਸਿੰਘ ਮਿੱਡੂਖੇੜਾ ਨੇ ਆਪਣੇ ਸਾਥੀਆਂ ਸਮੇਤ ਦਿੱਲੀ ਸਥਿਤ ਰਿਹਾਇਸ਼ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਜਿਨ੍ਹਾਂ ਉੱਪਰ ਪਿਛਲੇ ਦਿਨੀਂ ਗੁਰਦੁਆਰਾ ਨਾਂਦੇੜ ਸਾਹਿਬ ਵਿਖੇ ਹਮਲਾ ਹੋ ਗਿਆ ਸੀ, ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤ ਸੰਬੰਧੀ ਗੱਲਬਾਤ ਕੀਤੀ। ਅਜੈਪਾਲ ਮਿੱਡੂਖੇੜਾ ਨੇ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਪੂਰੀ ਚੜ੍ਹਦੀ ਕਲਾ ਵਿਚ ਹਨ ਅਤੇ ਉਨ੍ਹਾਂ ਦਾ ਹੌਸਲਾ ਬੁਲੰਦ ਹੈ। ਗੱਲਬਾਤ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਉਹ ਇਹੋ ਜਿਹੇ ਹਮਲਿਆਂ ਤੋਂ ਡਰ ਕੇ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ, ਪੰਜਾਬ ਅਤੇ ਪੰਜਾਬੀਆਂ ਦੀ ਤਰੱਕੀ, ਖ਼ੁਸ਼ਹਾਲੀ ਅਤੇ ਹੱਕਾਂ ਲਈ ਉਹ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਹਮੇਸ਼ਾ ਤਿਆਰ ਰਹਿਣਗੇ। ਮੁਲਾਕਾਤ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਸੂਬੇ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅਜੈਪਾਲ ਮਿੱਡੂਖੇੜਾ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਇੱਕਜੁੱਟ ਹੋ ਕੇ ਕੰਮ ਕਰਨ ਦੀ ਲੋੜ ਹੈ, ਤਾਂ ਜੋ ਪੰਜਾਬ ਨੂੰ ਖ਼ੁਸ਼ਹਾਲ ਸੂਬਾ ਬਣਾਇਆ ਜਾ ਸਕੇ। ਇਸ ਦੇ ਲਈ ਉਨ੍ਹਾਂ ਨੂੰ ਜਿੰਨੇ ਵੀ ਯਤਨ ਕਰਨੇ ਪੈਣਗੇ, ਉਹ ਆਪਣੇ ਸਾਥੀਆਂ ਨਾਲ ਮਿਲ ਕੇ ਹਰ ਮੁਹਿੰਮ ਨੂੰ ਤੋਰਨ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ।
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਵਲੋਂ ਭੁੱਚੋ ਹਲਕੇ ’ਚ ਬੂਥ ਪੱਧਰ ਤੱਕ ਵਰਕਰਾਂ ਨਾਲ ਰਾਬਤਾ ਬਣਾਇਆ- ਕੁਲਰਾਜ ਸਿੰਘ ਹਲਕਾ ਇੰਚਾਰਜ ਭੁੱ... ਅਗਲੀ ਖ਼ਬਰ ਬੱਸ ਕੰਡਕਟਰ ਦਾ ਕਤਲ ਕਰਨ ਵਾਲਿਆਂ ਦੀ ਹੋਈ ਪਹਿਚਾਣ, ਪੁਲਿਸ ਵਲੋਂ ਭਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।