26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮਲੂਕਾ ਦੀ ਅਗਵਾਈ ਹੇਠ ਭਾਜਪਾ ਯੂਥ ਵਿੰਗ ਦਾ ਵਿਸਥਾਰ ਜ਼ਿਲ੍ਹਾ ਪ੍ਰਧਾਨ ਮਲੂਕਾ ਤੇ ਜਸਪ੍ਰੀਤ ਜੱਸਾ ਨੇ ਨਵ - ਨਿਯੁਕਤ ਅਹੁਦੇਦਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਵਲੋਂ ਯੂਥ ਵਿੰਗ ਦੀ ਨਵੀਂ ਟੀਮ ਦਾ ਵਿਸਥਾਰ ਕੀਤਾ ਗਿਆ। ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਗੁਰਪ੍ਰੀਤ ਸਿੰਘ ਮਲੂਕਾ, ਜਸਪ੍ਰੀਤ ਸਿੰਘ ਜੱਸਾ ਅਤੇ ਤਲਵੰਡੀ ਸਾਬੋ ਹਲਕਾ ਇੰਚਾਰਜ ਨਵਯੋਤ ਸਿੰਘ ਗੁਣੀ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਸਨਮਾਨਿਤ ਕੀਤਾ ਗਿਆ।

ਅਜੀਤ ਡੈਸਕ 26-08-2026
ਬਠਿੰਡਾ, 25 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ):- ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਪ੍ਰੀਤ ਸਿੰਘ ਜੱਸਾ ਵਲੋਂ ਯੂਥ ਵਿੰਗ ਦੀ ਨਵੀਂ ਟੀਮ ਦਾ ਵਿਸਥਾਰ ਕੀਤਾ ਗਿਆ। ਪਾਰਟੀ ਦੇ ਸਥਾਨਕ ਦਫ਼ਤਰ ਵਿਖੇ ਗੁਰਪ੍ਰੀਤ ਸਿੰਘ ਮਲੂਕਾ, ਜਸਪ੍ਰੀਤ ਸਿੰਘ ਜੱਸਾ ਅਤੇ ਤਲਵੰਡੀ ਸਾਬੋ ਹਲਕਾ ਇੰਚਾਰਜ ਨਵਯੋਤ ਸਿੰਘ ਗੁਣੀ ਵਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਅਤੇ ਸਨਮਾਨਿਤ ਕੀਤਾ ਗਿਆ। ਜਾਰੀ ਸੂਚੀ ਮੁਤਾਬਿਕ ਮਨਦੀਪ ਸਿੰਘ ਅਤੇ ਅੰਮ੍ਰਿਤਪਾਲ ਸਿੰਘ ਨੂੰ ਜਨਰਲ ਸਕੱਤਰ, ਪ੍ਰਸ਼ੋਤਮ ਪੁਰੂ, ਸੁਖਪ੍ਰੀਤ ਸਿੰਘ, ਕੁਲਵਿੰਦਰ ਸਿੰਘ ਅਤੇ ਸੁਖਮਨਜੀਤ ਸਿੰਘ ਨੂੰ ਸਕੱਤਰ, ਪੁਨੀਤ ਜੈਨ ਨੂੰ ਖ਼ਜ਼ਾਨਚੀ ਅਤੇ ਅੰਮ੍ਰਿਤਪਾਲ ਸਿੰਘ ਨੂੰ ਆਈ.ਟੀ. ਸੈੱਲ ਇੰਚਾਰਜ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਹਰਭਜਨ ਸਿੰਘ, ਦਵਿੰਦਰ ਸਿੰਘ, ਨਵਪ੍ਰੀਤ ਸਿੰਘ ਅਤੇ ਜਸਪਾਲ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ। ਯੂਥ ਵਿੰਗ ਦੀ ਟੀਮ ਵਿਚ ਜਸ਼ਨਪ੍ਰੀਤ ਸਿੰਘ, ਆਕਾਸ਼ਦੀਪ ਸਿੰਘ, ਸੁਖਮੰਦਰ ਸਿੰਘ, ਬਲਕਰਨ ਸਿੰਘ, ਲਖਵੀਰ ਸਿੰਘ, ਐਡਵੋਕੇਟ ਗੁਰਪਨਦੇਰ ਸਿੰਘ, ਜਗਦੀਪ ਸਿੰਘ, ਬੀਰਬਲ ਸਿੰਘ, ਨਵਦੀਪ ਸਿੰਘ, ਜਸਪ੍ਰੀਤ ਸਿੰਘ, ਚੰਦਨ ਕੁਮਾਰ, ਗੁਰਵਿੰਦਰ ਸਿੰਘ, ਲਖਵੀਰ ਸਿੰਘ, ਹਰਕੇਸ਼ ਸਿੰਘ, ਹਰਦੀਪ ਸਿੰਘ, ਗੁਰਚਰਨ ਸਿੰਘ, ਕੁਲਵਿੰਦਰ ਸਿੰਘ ਅਤੇ ਗੁਰਚਰਨ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਮਲੂਕਾ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਇਸ ਸਮੇਂ ਬਹੁਤ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ। ਸੂਬੇ ਦੀ ਆਰਥਿਕ ਸਥਿਤੀ ਬੇਹੱਦ ਗੰਭੀਰ ਹੈ ਅਤੇ ਪੰਜਾਬ ਆਰਥਿਕ ਐਮਰਜੈਂਸੀ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਪੈਰਾਂ ਸਿਰ ਕਰਨ ਲਈ ਸੂਬੇ ਵਿਚ ਡਬਲ ਇੰਜਣ ਦੀ ਸਰਕਾਰ ਬਣਾਉਣਾ ਜ਼ਰੂਰੀ ਹੈ ਅਤੇ ਇਸ ਟੀਚੇ ਨੂੰ ਹਾਸਲ ਕਰਨ ਵਿਚ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ। ਇਸ ਮੌਕੇ ਸਾਬਕਾ ਮੀਤ ਪ੍ਰਧਾਨ ਫੂਲ ਕੌਂਸਲ ਗੁਰਤੇਜ ਸਿੰਘ ਰਾਣਾ, ਗੁਰਜੀਤ ਸਿੰਘ ਗੋਰਾ ਦਿਉਣ ਅਤੇ ਜ਼ਿਲ੍ਹਾ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਨਵੀਂ ਯੂਥ ਟੀਮ ਨੂੰ ਮੁਬਾਰਕਵਾਦ ਦਿੱਤੀ ਅਤੇ ਪਾਰਟੀ ਦੀ ਮਜ਼ਬੂਤੀ ਲਈ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਪਿਛਲੀ ਖ਼ਬਰ ਗੋਪਾਲ ਸਿੰਘ ਕੋਟਫੱਤਾ ਨੇ ਹਲਕੇ ਦੀਆਂ ਸਮੱੱਸਿਆਵਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਵੀਰ ਸਿੰਘ ਘੁੰਮਣ ਨਾਲ ਕ... ਅਗਲੀ ਖ਼ਬਰ ਨਗਰ ਕੌਂਸਲ ਨੇ ਵਾਰਡ ਨੰਬਰ 7 ਵਿਚ ਸਫ਼ਾਈ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।