‘ਮਿਲਣੀ’ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਦੀ ਸਿੱਧੀ ਸੁਣਵਾਈ ਲਈ ਅਹਿਮ ਮੰਚ - ਚੇਅਰਮੈਨ ਨੀਲ ਗਰਗ
ਬਠਿੰਡਾ, 26 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਉਨ੍ਹਾਂ ਨਾਲ ਸਬੰਧਿਤ ਮਸਲਿਆਂ ਦਾ ਹੱਲ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ‘ਮਿਲਣੀ’ ਪ੍ਰੋਗਰਾਮ ਦਾ ਆਯੋਜਨ 26 ਅਗਸਤ ਨੂੰ ਸਵੇਰੇ 11 ਵਜੇ ਸੇਪਲ ਹੋਟਲ, ਨੇੜੇ ਤਿੰਨਕੋਣੀ, ਬਠਿੰਡਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ.
ਸ
ਸਨਿਚਰਵਾਰ, 1 ਅਗਸਤ, 2026
27-08-2026
ਬਠਿੰਡਾ, 26 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ): ਪੰਜਾਬ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਅਤੇ ਉਨ੍ਹਾਂ ਨਾਲ ਸਬੰਧਿਤ ਮਸਲਿਆਂ ਦਾ ਹੱਲ ਯਕੀਨੀ ਬਣਾਉਣ ਦੀ ਦਿਸ਼ਾ ਵਿਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ‘ਮਿਲਣੀ’ ਪ੍ਰੋਗਰਾਮ ਦਾ ਆਯੋਜਨ 26 ਅਗਸਤ ਨੂੰ ਸਵੇਰੇ 11 ਵਜੇ ਸੇਪਲ ਹੋਟਲ, ਨੇੜੇ ਤਿੰਨਕੋਣੀ, ਬਠਿੰਡਾ ਵਿਖੇ ਕੀਤਾ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਮੀਡੀਅਮ ਇੰਡਸਟਰੀ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਇਹ ਮਿਲਣੀ ਸਿਰਫ਼ ਇੱਕ ਰਸਮੀ ਪ੍ਰੋਗਰਾਮ ਨਹੀਂ, ਬਲਕਿ ਪੰਜਾਬ ਦੇ ਪ੍ਰਵਾਸੀ ਭਾਈਚਾਰੇ ਅਤੇ ਸਰਕਾਰ ਵਿਚਕਾਰ ਸਿੱਧੇ ਸੰਵਾਦ ਅਤੇ ਸਮੱਸਿਆਵਾਂ ਦੇ ਹੱਲ ਲਈ ਇੱਕ ਪ੍ਰਭਾਵਸ਼ਾਲੀ ਮੰਚ ਹੈ। ਚੇਅਰਮੈਨ ਨੀਲ ਗਰਗ ਨੇ ਕਿਹਾ ਕਿ ਬਠਿੰਡਾ ਅਤੇ ਪੂਰੇ ਮਾਲਵਾ ਖੇਤਰ ਦੇ ਹਜ਼ਾਰਾਂ ਪਰਿਵਾਰਾਂ ਦੇ ਮੈਂਬਰ ਵਿਦੇਸ਼ਾਂ ਵਿੱਚ ਵਸਦੇ ਹਨ। ਇਸ ਲਈ ਪ੍ਰਵਾਸੀ ਪੰਜਾਬੀਆਂ ਨਾਲ ਜੁੜੇ ਮਸਲੇ ਸਿਰਫ਼ ਵਿਦੇਸ਼ਾਂ ਵਿੱਚ ਰਹਿੰਦੇ ਪੰਜਾਬੀਆਂ ਤੱਕ ਸੀਮਤ ਨਹੀਂ ਹਨ, ਸਗੋਂ ਇਨ੍ਹਾਂ ਦਾ ਸਿੱਧਾ ਪ੍ਰਭਾਵ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰਾਂ ’ਤੇ ਵੀ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨ-ਜਾਇਦਾਦ ਨਾਲ ਸਬੰਧਿਤ ਮਾਮਲੇ, ਦਸਤਾਵੇਜ਼ੀ ਸਮੱਸਿਆਵਾਂ, ਪਰਿਵਾਰਕ ਵਿਵਾਦ, ਸਰਕਾਰੀ ਸੇਵਾਵਾਂ, ਪ੍ਰਸ਼ਾਸਨਿਕ ਮਾਮਲੇ ਅਤੇ ਹੋਰ ਕਾਨੂੰਨੀ ਜਾਂ ਵਿਭਾਗੀ ਮੁੱਦੇ ਅਕ ਸਰ ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਚਿੰਤਾ ਦਾ ਕਾਰਨ ਬਣਦੇ ਹਨ। ‘ਮਿਲਣੀ’ ਰਾਹੀਂ ਅਜਿਹੇ ਮਸਲਿਆਂ ਨੂੰ ਸਿੱਧੇ ਤੌਰ ’ਤੇ ਸੰਬੰਧਿਤ ਅਧਿਕਾਰੀਆਂ ਅਤੇ ਸਰਕਾਰੀ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਉਣ ਦਾ ਮੌਕਾ ਮਿਲੇਗਾ। ਉਨ੍ਹਾਂ ਬਠਿੰਡਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਪ੍ਰਵਾਸੀ ਪੰਜਾਬੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੌਕੇ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਮਸਲੇ, ਸੁਝਾਅ ਅਤੇ ਜ਼ਰੂਰੀ ਦਸਤਾਵੇਜ਼ ਨਾਲ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਬੰਧਿਤ ਅਧਿਕਾਰੀਆਂ ਦੇ ਸਾਹਮਣੇ ਰੱਖਿਆ ਜਾ ਸਕੇ।