ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਮੀਰੀ-ਪੀਰੀ ਖ਼ਾਲਸਾ ਮਾਰਚ ਦਾ ਸਵਾਗਤ
ਤਲਵੰਡੀ ਸਾਬੋ, 26 ਅਗਸਤ (ਰਵਜੋਤ ਸਿੰਘ ਰਾਹੀ)- ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਸਮੂਹ ਪ੍ਰਬੰਧਨ ਕਮੇਟੀ, ਵਾਈਸ ਚਾਂਸਲਰ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਦੀਆਂ ਸੰਗਤਾਂ ਦਾ ਫੁੱਲਾਂ ਦੀ ਵੱਰਖਾ ਨਾਲ ਸ਼ਰਧਾ ਪੂਰਵਕ ਭਰਵਾਂ ਸੁਆਗਤ ਕੀਤਾ ਗਿਆ। ਆਗਮਨ ਮੌਕੇ ’ਵਰਸਿਟੀ ਦੀਆਂ ਸੰਗਤਾਂ ਵਲੋਂ ਗੁਰੂ ਸਾਹਿਬ ਦੇ ਚਰਨਾਂ ਵਿਚ ਮੱਥਾ ਟੇਕਿਆ ਗਿਆ ਅਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ।
ਮ
ਮੀਰੀ ਪੀਰੀ ਖ਼ਾਲਸਾ ਮਾਰਚ ਦਾ ਸਵਾਗਤ ਕਰਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਅਧਿਕਾਰੀ ਤੇ ਦੂਜੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਸਨਮਾਨਿਤ ਕਰਦੇ ਹੋਏ ਪ੍ਰਬੰਧਕ। ਤਸਵੀਰਾਂ : ਰਵਜੋਤ ਸਿੰਘ ਰਾਹੀ
27-08-2026
ਤਲਵੰਡੀ ਸਾਬੋ, 26 ਅਗਸਤ (ਰਵਜੋਤ ਸਿੰਘ ਰਾਹੀ)- ਬੀਤੇ ਦਿਨੀਂ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੀ ਸਮੂਹ ਪ੍ਰਬੰਧਨ ਕਮੇਟੀ, ਵਾਈਸ ਚਾਂਸਲਰ, ਅਧਿਆਪਕਾਂ ਅਤੇ ਵਿਦਿਆਰਥੀਆਂ ਵਲੋਂ ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਗੋਬਿੰਦ ਸਿੰਘ ਜੀ ਦੇ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਖ਼ਾਲਸਾ ਮਾਰਚ ਦੀਆਂ ਸੰਗਤਾਂ ਦਾ ਫੁੱਲਾਂ ਦੀ ਵੱਰਖਾ ਨਾਲ ਸ਼ਰਧਾ ਪੂਰਵਕ ਭਰਵਾਂ ਸੁਆਗਤ ਕੀਤਾ ਗਿਆ। ਆਗਮਨ ਮੌਕੇ ’ਵਰਸਿਟੀ ਦੀਆਂ ਸੰਗਤਾਂ ਵਲੋਂ ਗੁਰੂ ਸਾਹਿਬ ਦੇ ਚਰਨਾਂ ਵਿਚ ਮੱਥਾ ਟੇਕਿਆ ਗਿਆ ਅਤੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਹੈਂਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਗਿਆਨੀ ਗੁਰਜੰਟ ਸਿੰਘ, ਮੈਨੇਜਰ ਨਰਿੰਦਰਜੀਤ ਸਿੰਘ ਅਤੇ ਇਲਾਕੇ ਦੀਆਂ ਸੰਗਤਾਂ ਹਾਜ਼ਰ ਰਹੀਆਂ। ਇਸ ਮੌਕੇ ਵਰਸਿਟੀ ਪ੍ਰਬੰਧਕਾਂ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਧਨੌਲਾ ਨੂੰ ਸਿਰੋਪਾਉ ਅਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜੱਥੇਦਾਰ ਗੜਗੱਜ ਨੇ ਵਿਦਿਆਰਥੀਆਂ ਨੂੰ ਨਸ਼ੇ ਤੋਂ ਮੁਕਤ ਰਹਿ ਕੇ ਨਰੋਏ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰਬਾਣੀ ਅਤੇ ਬਾਣੀ ਦੇ ਧਾਰਨੀ ਹੋ ਕੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਲੜ ਲੱਗਣ ਦੇ ਵਿਚਾਰ ਸਾਂਝੇ ਕੀਤੇ। ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਂਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ’ਵਰਸਿਟੀ ਪ੍ਰਬੰਧਕਾਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਦਮਦਮਾ ਸਾਹਿਬ ਦੀ ਧਰਤੀ ਨੂੰ ਗੁਰੂ ਦੀ ਕਾਸ਼ੀ ਬਣਾਉਣ ਵਿਚ ਵਰਸਿਟੀ ਪ੍ਰਬੰਧਕਾਂ ਦਾ ਵਿਸ਼ੇਸ ਯੋਗਦਾਨ ਹੈ। ਇਸ ਮੌਕੇ ਆਪਣੇ ਸੰਬੋਧਨ ਵਿਚ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਸਭਨਾਂ ਨੂੰ ਗੁਰੂ ਸਾਹਿਬ ਵੱਲੋਂ ਸਰਬੱਤ ਦੇ ਭਲੇ ਅਤੇ ਸਾਂਝੀ ਵਾਲਤਾ ਦੇ ਸੰਦੇਸ਼ ਬਾਰੇ ਯਤਨਸ਼ੀਲ ਹੋਣ ਦੀ ਗੱਲ ਕੀਤੀ। ਉਨ੍ਹਾਂ ਸਭਨਾਂ ਨੂੰ ਲੋੜਵੰਦਾਂ ਅਤੇ ਬੇਸਹਾਰਿਆਂ ਦੀ ਮਦਦ ਕਰਨ ਲਈ ਵੀ ਕਿਹਾ। ਯੂਨੀਵਰਸਿਟੀ ਵੱਲੋਂ ਖ਼ਾਲਸਾ ਮਾਰਚ ਦਾ ਸੁਆਗਤ ਕਰਦੇ ਹੋਏ ਡਾ. ਗੁਰਜੀਤ ਸਿੰਘ ਖ਼ਾਲਸਾ ਮੁਖੀ ਧਰਮ ਅਧਿਐਨ ਵਿਭਾਗ ਨੇ ਸਮੂਹ ਸੰਗਤ ਨੂੰ ਗੁਰੂਆਂ ਵੱਲੋਂ ਵਿਖਾਏ ਰਸਤੇ ’ਤੇ ਚੱਲਣ, ਮਨੁੱਖੀ ਅਤੇ ਮਰਿਯਾਦਾ ਅਨੁਸਾਰ ਜੀਵਨ ਤੋਰਨ ਲਈ ਪ੍ਰੇਰਿਤ ਕੀਤਾ।