27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਰਾਇਆ ’ਚ 28 ਲੱਖ ਦੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ

ਭਾਈਰੂਪਾ, 26 ਅਗਸਤ (ਵਰਿੰਦਰ ਲੱਕੀ): ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਰਾਇਆ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਕੀਤਾ ਗਿਆ।

ਅਜੀਤ ਡੈਸਕ 27-08-2026
ਭਾਈਰੂਪਾ, 26 ਅਗਸਤ (ਵਰਿੰਦਰ ਲੱਕੀ): ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਹਲਕਾ ਰਾਮਪੁਰਾ ਫੂਲ ਦੇ ਪਿੰਡ ਰਾਇਆ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਏ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਕੀਤਾ ਗਿਆ। ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਮਾਨ ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਦੇਣ ਲਈ ਪੂਰੀ ਗੰਭੀਰਤਾ ਅਤੇ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਸਰਕਾਰ ਦਾ ਉਦੇਸ਼ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਛੋਟੇ-ਮੋਟੇ ਇਲਾਜ ਅਤੇ ਮੁੱਢਲੀਆਂ ਸਿਹਤ ਸੇਵਾਵਾਂ ਲਈ ਦੂਰ-ਦੁਰਾਡੇ ਹਸਪਤਾਲਾਂ ਵਿਚ ਜਾਣ ਦੀ ਲੋੜ ਨਾ ਪਵੇ ਅਤੇ ਉਨ੍ਹਾਂ ਨੂੰ ਆਪਣੇ ਪਿੰਡ ਦੇ ਨੇੜੇ ਹੀ ਸਸਤਾ, ਸੌਖਾ ਅਤੇ ਮਿਆਰੀ ਇਲਾਜ ਮਿਲ ਸਕੇ। ਉਨ੍ਹਾਂ ਕਿਹਾ ਕਿ ਹੈਲਥ ਐਂਡ ਵੈੱਲਨੈੱਸ ਸੈਂਟਰ ਪਿੰਡ ਵਾਸੀਆਂ ਲਈ ਸਿਹਤ ਸੇਵਾਵਾਂ ਦਾ ਮਹੱਤਵਪੂਰਨ ਕੇਂਦਰ ਬਣੇਗਾ। ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਨੂੰ ਮਜ਼ਬੂਤ ਕਰਨ ਅਤੇ ਆਮ ਲੋਕਾਂ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣ ਲਈ ਕੀਤੇ ਜਾ ਰਹੇ ਕਾਰਜ ਆਉਣ ਵਾਲੇ ਸਮੇਂ ਵਿਚ ਹੋਰ ਤੇਜ਼ ਕੀਤੇ ਜਾਣਗੇ। ਵਿਧਾਇਕ ਸਿੱਧੂ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ ਅਤੇ ਲੋ ਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪਿੰਡ ਰਾਇਆ ਦੇ ਸਰਪੰਚ, ਪੰਚਾਇਤ ਮੈਂਬਰ, ਮੋਹਤਵਾਰ ਆਗੂ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੇ ਨਾਂਅ ’ਤੇ ਫ਼ਰਜ਼ੀ ਇਨਾਮੀ ਪੋਸਟਾਂ ਰਾਹੀਂ ਲੋਕਾਂ ਨੂੰ ਠੱਗਣ ਦੀ ਕੋਸ਼ਿਸ਼ ਚਿੰਤਾਜਨਕ- ਸਰੂਪ ਸਿੰਘ ਸਿੱਧੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।