27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸਨ ਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਭਾਈਰੂਪਾ, 26 ਅਗਸਤ (ਵਰਿੰਦਰ ਲੱਕੀ)-ਸਨਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਹੁਤ ਹੀ ਵਧੀਆ ਮੱਲਾਂ ਮਾਰੀਆਂ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਸਕੂਲ ਪਹੁੰਚਣ ਉਪਰੰਤ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਤੇ ਵਿਦਿਆਰਥਣਾਂ ਦੇ ਅਗਵਾਈਕਾਰ ਅਧਿਆਪਕ ਮਨਦੀਪ ਕੌਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਬੱਚਿਆਂ ਨੂੰ ਪੂਰੀ ਸਖ਼ਤ ਮਿਹਨਤ ਕਰਵਾ ਕੇ ਜਿੱਤ ਹਾਸਲ ਕਰਵਾਈ ਗਈ।

ਜੇਤੂ ਬੱਚਿਆਂ ਨਾਲ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਤੇ ਸਟਾਫ਼ ਮੈਂਬਰ। ਤਸਵੀਰ: ਵਰਿੰਦਰ ਲੱਕੀ 27-08-2026
ਭਾਈਰੂਪਾ, 26 ਅਗਸਤ (ਵਰਿੰਦਰ ਲੱਕੀ)-ਸਨਰਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਭਾਈ ਰੂਪਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬਹੁਤ ਹੀ ਵਧੀਆ ਮੱਲਾਂ ਮਾਰੀਆਂ। ਸਕੂਲ ਦੇ ਪ੍ਰਿੰਸੀਪਲ ਜਤਿੰਦਰ ਨਾਥ ਕੋਹਲੀ ਨੇ ਸਕੂਲ ਪਹੁੰਚਣ ਉਪਰੰਤ ਵਿਦਿਆਰਥਣਾਂ ਦੀ ਹੌਂਸਲਾ ਅਫਜ਼ਾਈ ਤੇ ਵਿਦਿਆਰਥਣਾਂ ਦੇ ਅਗਵਾਈਕਾਰ ਅਧਿਆਪਕ ਮਨਦੀਪ ਕੌਰ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਵਲੋਂ ਬੱਚਿਆਂ ਨੂੰ ਪੂਰੀ ਸਖ਼ਤ ਮਿਹਨਤ ਕਰਵਾ ਕੇ ਜਿੱਤ ਹਾਸਲ ਕਰਵਾਈ ਗਈ। ਇਨ੍ਹਾਂ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਵਿਦਿਆਰਥੀ ਅਰਮਾਨਦੀਪ ਸਿੰਘ ਸਪੁੱਤਰ ਰਣਜੀਤ ਸਿੰਘ ਨੇ ਬਾਕਸਿੰਗ ਅੰਡਰ-17 ਭਾਰ 57 ਕਿੱਲੋ ਵਿਚੋਂ ਪਹਿਲਾ ਸਥਾਨ ਅਤੇ ਵਿਦਿਆਰਥਣ ਗੁਰਲੀਨ ਕੌਰ ਸਪੁੱਤਰੀ ਬਲਵੀਰ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ। ਸਕੂਲ ਦੇ ਉਪ ਪ੍ਰਿੰਸੀਪਲ ਮਲਕੀਤ ਸਿੰਘ ਭੁੱਲਰ ਨੇ ਇਨ੍ਹਾਂ ਪ੍ਰਾਪ ਤੀਆਂ ਨੂੰ ਮਨਦੀਪ ਕੌਰ ਦੀ ਰਹਿਨੁਮਾਈ ਤੇ ਅਗਵਾਈ ਦੇ ਨਾਂਅ ਕੀਤਾ ਜੋ ਸੁਬਾਹ-ਸ਼ਾਮ ਬੱਚਿਆਂ ਨੂੰ ਅਣਥੱਕ ਮਿਹਨਤ ਕਰਾਉਂਦੇ ਹਨ। ਇਸ ਸਮੇਂ ਸਮੂਹ ਅਧਿਆਪਕ ਹਾਜ਼ਰ ਸਨ।
ਪਿਛਲੀ ਖ਼ਬਰ ਯੂਥ ਆਗੂ ਨੂੰ ਸਦਮਾ, ਮਾਤਾ ਦਾ ਦਿਹਾਂਤ ਅਗਲੀ ਖ਼ਬਰ ਵਿਧਾਇਕ ਬਲਕਾਰ ਸਿੰਘ ਸਿੱਧੂ ਵਲੋਂ ਪਿੰਡ ਰਾਇਆ ’ਚ 28 ਲੱਖ ਦੇ ਹੈਲਥ ਐਂਡ ਵੈੱਲਨੈੱਸ ਸੈਂਟਰ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।