27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਸੀਵਰੇਜ ਓਵਰਫਲੋਅ ਕਾਰਨ ਮੰਡੀ ਦੀਆਂ ਗਲੀਆਂ ’ਚ ਭਰਿਆ ਪਾਣੀ ਵਾਰਡ ਵਾਸੀਆਂ ਅਤੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀ

ਭੁੱਚੋ ਮੰਡੀ, 26 ਅਗਸਤ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ 1 ਵਿਚ ਬਾਬਾ ਅਮਰਨਾਥ ਮੰਦਰ ਅਤੇ ਪੀਰਖਾਨੇ ਵਾਲੀ ਮੁੱਖ ਗਲੀ ਵਿਚ ਸੀਵਰੇਜ ਓਵਰਫਲੋਅ ਹੋਣ ਕਾਰਨ ਵੱਡੀ ਮਾਤਰਾ ਵਿਚ ਗੰਦਾ ਪਾਣੀ ਜਮ੍ਹਾਂ ਹੋ ਗਿਆ ਹੈ। ਗਲੀ ਵਿਚ ਪਾਣੀ ਭਰਨ ਕਾਰਨ ਸਥਾਨਕ ਨਿਵਾਸੀਆਂ ਦੇ ਨਾਲ-ਨਾਲ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਭੁੱਚੋ ਮੰਡੀ ਦੇ ਵਾਰਡ ਨੰਬਰ 1 ’ਚ ਬਾਬਾ ਅਮਰਨਾਥ ਮੰਦਰ ਅਤੇ ਪੀਰਖਾਨੇ ਵਾਲੀ ਮੁੱਖ ਗਲੀ ਵਿਚ ਜਮ੍ਹਾਂ ਹੋਇਆ ਸੀਵਰੇਜ ਦਾ ਗੰਦਾ ਪਾਣੀ। ਤਸਵੀਰ: ਬਿੱਕਰ ਸਿੰਘ ਸਿੱਧੂ 27-08-2026
ਭੁੱਚੋ ਮੰਡੀ, 26 ਅਗਸਤ (ਬਿੱਕਰ ਸਿੰਘ ਸਿੱਧੂ)-ਮੰਡੀ ਦੇ ਵਾਰਡ ਨੰਬਰ 1 ਵਿਚ ਬਾਬਾ ਅਮਰਨਾਥ ਮੰਦਰ ਅਤੇ ਪੀਰਖਾਨੇ ਵਾਲੀ ਮੁੱਖ ਗਲੀ ਵਿਚ ਸੀਵਰੇਜ ਓਵਰਫਲੋਅ ਹੋਣ ਕਾਰਨ ਵੱਡੀ ਮਾਤਰਾ ਵਿਚ ਗੰਦਾ ਪਾਣੀ ਜਮ੍ਹਾਂ ਹੋ ਗਿਆ ਹੈ। ਗਲੀ ਵਿਚ ਪਾਣੀ ਭਰਨ ਕਾਰਨ ਸਥਾਨਕ ਨਿਵਾਸੀਆਂ ਦੇ ਨਾਲ-ਨਾਲ ਇਥੋਂ ਲੰਘਣ ਵਾਲੇ ਰਾਹਗੀਰਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜ਼ਿਕਰਯੋਗ ਹੈ ਕਿ ਭੁੱਚੋ ਕੈਂਚੀਆਂ ਰੋਡ ’ਤੇ ਨਿਰਮਾਣ ਕਾਰਜ ਚੱਲਣ ਕਰਕੇ ਮੰਡੀ ਵੱਲ ਆਉਣ-ਜਾਣ ਵਾਲੀ ਕਾਫ਼ੀ ਆਵਾਜਾਈ ਫ਼ਿਲਹਾਲ ਇਸੇ ਗਲੀ ਰਾਹੀਂ ਲੰਘ ਰਹੀ ਹੈ। ਅਜਿਹੇ ਵਿਚ ਮੁੱਖ ਗਲੀ ਵਿਚ ਸੀਵਰੇਜ ਦਾ ਪਾਣੀ ਜਮ੍ਹਾਂ ਹੋਣ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਗਈਆਂ ਹਨ। ਦੋਪਹੀਆ ਵਾਹਨ ਚਾਲਕਾਂ ਅਤੇ ਪੈਦਲ ਰਾਹਗੀਰਾਂ ਨੂੰ ਪਾਣੀ ਦੇ ਵਿਚਕਾਰੋਂ ਲੰਘਣਾ ਪੈ ਰਿਹਾ ਹੈ, ਜਦਕਿ ਗੰਦੇ ਪਾਣੀ ਕਾਰਨ ਆਲੇ-ਦੁਆਲੇ ਦੇ ਦੁਕਾਨਦਾਰਾਂ ਅਤੇ ਵਸਨੀਕਾਂ ਨੂੰ ਵੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਦੂਜੇ ਪਾਸੇ ਬਾਬਾ ਅਮਰਨਾਥ ਮੰਦਰ, ਪੀਰਖਾਨਾ ਅਤੇ ਗੁਰਦੁਆਰਾ ਸਾਹਿਬ ਵਿਖੇ ਆਉਣ - ਜਾਣ ਵਾਲੀ ਸੰਗਤ ਨੂੰ ਵੀ ਪਾਣੀ ਭਰਨ ਕਾਰਨ ਭਾਰੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਸ਼ਰਧਾਲੂਆਂ ਨੂੰ ਗੰਦੇ ਪਾਣੀ ਵਿਚੋਂ ਲੰਘ ਕੇ ਧਾਰਮਿਕ ਸਥਾਨਾਂ ਤੱਕ ਪਹੁੰਚਣਾ ਪੈ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਥਾਨਕ ਵਸਨੀਕਾਂ ਨੇ ਸਬੰਧਿਤ ਵਿਭਾਗ ਅਤੇ ਨਗਰ ਕੌਂਸਲ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਓਵਰਫਲੋਅ ਦੀ ਸਮੱਸਿਆ ਦਾ ਤੁਰੰਤ ਹੱਲ ਕਰਵਾ ਕੇ ਗਲੀ ਵਿਚ ਖੜ੍ਹੇ ਪਾਣੀ ਦੀ ਨਿਕਾਸੀ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ। ਭੁੱਚੋ ਮੰਡੀ ਵਿਚ ਜਲ ਅਤੇ ਸੀਵਰੇਜ ਵਿਵਸਥਾ ਦੇ ਸੁਧਾਰ ਨਾਲ ਜੁੜੇ ਕੰਮਾਂ ਲਈ ਸਰਕਾਰੀ ਪੱਧਰ ’ਤੇ ਯੋਜਨਾਵਾਂ ਵੀ ਚੱਲ ਰਹੀਆਂ ਹਨ।
ਪਿਛਲੀ ਖ਼ਬਰ ਏ. ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ ਵਿਖੇ ਪਾਵਰਪੁਆਇੰਟ ਪ੍ਰੈਜ਼ੈਂਟੇਸ਼ਨ ਮੁਕਾਬਲੇ ਕਰਵਾਏ ਅਗਲੀ ਖ਼ਬਰ ਐਨ.ਆਰ.ਆਈ. ਮਿਲਣੀ ਦੌਰਾਨ ਸੱਤ ਜ਼ਿਲ੍ਹਿਆਂ ਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।