28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਥਾਣਾ ਸਦਰ ਦੇ ਮੁਖੀ ਨੇ ਕੀਤੀ ਨਸ਼ਾ ਛਡਾਊ ਕਮੇਟੀ ਨਾਲ ਮੀਟਿੰਗ

ਚਾਉਕੇ, 27 ਅਗਸਤ (ਮਨਜੀਤ ਸਿੰਘ ਘੜੈਲੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਰਾਮਪੁਰਾ ਸਦਰ ਦੇ ਥਾਣਾ ਮੁਖੀ ਬਲਜੀਤ ਸਿੰਘ ਸਿੱਧੂ ਨੇ ਨਸ਼ਾ ਛਡਾਊ ਕਮੇਟੀ ਨਾਲ ਇਕ ਜ਼ਰੂਰੀ ਮੀਟਿੰਗ ਕਰਦਿਆਂ ਕਿਹਾ ਕਿ ਨਸ਼ਾ ਖ਼ਾਸ ਕਰਕੇ ਚਿੱਟਾ, ਨਸ਼ੀਲੀਆਂ ਗੋਲੀਆਂ ਤੋਂ ਇਲਾਵਾ ਕਿਸੇ ਵੀ ਪ੍ਰਕਾਰ ਦਾ ਨਸ਼ਾ ਵੇਚਣ ਵਾਲੇ ਨੂੰ ਬਖ਼ਸਿਆ ਨਹੀਂ ਜਾਵੇਗਾ, ਕਿਉਂਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ ਜਿਸ ਨਾਲ ਕਿੰਨੇ ਹੀ ਨੌਜਵਾਨ ਮੌਤ ਦੇ ਮੂੰਹ ਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਮੁਖੀ ਅਤੇ ਮੋਹਤਵਰ ਲੋਕ ਇਸ ਗੱਲ ਦਾ ਜੇਕਰ ਪ੍ਰਣ ਕਰ ਲੈਣ ਕਿ ਅਸੀਂ ਪਿੰਡ ’ਚ ਨਸ਼ਾ ਨਹੀ ਵਿਕਣ ਦੇਣਾ ਤਾਂ ਪੁਲਿਸ ਵੀ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਸਕੇਗੀ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਾ ਰੋਕਣਾ ਆਮ ਗੱਲ ਨਹੀਂ।

ਅਜੀਤ ਡੈਸਕ 28-08-2026
ਚਾਉਕੇ, 27 ਅਗਸਤ (ਮਨਜੀਤ ਸਿੰਘ ਘੜੈਲੀ)-ਜ਼ਿਲ੍ਹਾ ਪੁਲਿਸ ਮੁਖੀ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਪੁਲਿਸ ਥਾਣਾ ਰਾਮਪੁਰਾ ਸਦਰ ਦੇ ਥਾਣਾ ਮੁਖੀ ਬਲਜੀਤ ਸਿੰਘ ਸਿੱਧੂ ਨੇ ਨਸ਼ਾ ਛਡਾਊ ਕਮੇਟੀ ਨਾਲ ਇਕ ਜ਼ਰੂਰੀ ਮੀਟਿੰਗ ਕਰਦਿਆਂ ਕਿਹਾ ਕਿ ਨਸ਼ਾ ਖ਼ਾਸ ਕਰਕੇ ਚਿੱਟਾ, ਨਸ਼ੀਲੀਆਂ ਗੋਲੀਆਂ ਤੋਂ ਇਲਾਵਾ ਕਿਸੇ ਵੀ ਪ੍ਰਕਾਰ ਦਾ ਨਸ਼ਾ ਵੇਚਣ ਵਾਲੇ ਨੂੰ ਬਖ਼ਸਿਆ ਨਹੀਂ ਜਾਵੇਗਾ, ਕਿਉਂਕਿ ਨਸ਼ਾ ਸਾਡੇ ਸਮਾਜ ਨੂੰ ਘੁਣ ਵਾਂਗ ਖਾ ਰਿਹਾ ਹੈ ਜਿਸ ਨਾਲ ਕਿੰਨੇ ਹੀ ਨੌਜਵਾਨ ਮੌਤ ਦੇ ਮੂੰਹ ਚ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਮੁਖੀ ਅਤੇ ਮੋਹਤਵਰ ਲੋਕ ਇਸ ਗੱਲ ਦਾ ਜੇਕਰ ਪ੍ਰਣ ਕਰ ਲੈਣ ਕਿ ਅਸੀਂ ਪਿੰਡ ’ਚ ਨਸ਼ਾ ਨਹੀ ਵਿਕਣ ਦੇਣਾ ਤਾਂ ਪੁਲਿਸ ਵੀ ਆਪਣਾ ਕੰਮ ਸਹੀ ਤਰੀਕੇ ਨਾਲ ਕਰ ਸਕੇਗੀ ਕਿਉਂਕਿ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਨਸ਼ਾ ਰੋਕਣਾ ਆਮ ਗੱਲ ਨਹੀਂ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਨਸ਼ਾ ਵੇਚਣ ਵਾਲੇ ਦੀ ਮੱਦਦ ਕਰੇਗਾ ਉਸ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਜਿਹੜਾ ਵਿਅਕਤੀ ਨਸ਼ਾ ਵੇਚਣ ਵਾਲੇ ਦੀ ਸੂਹ ਦੇਵੇਗਾ ਉਸ ਦਾ ਨਾਮ ਯਕੀਨਨ ਤੌਰ ’ਤੇ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਦੀ ਇਸ ਮਾੜੀ ਅਲਾਮਤ ਨੂੰ ਰੋਕਣਾ ਹਰ ਇਨਸਾਨ ਦਾ ਫ਼ਰਜ਼ ਬਣਦਾ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਨਸ਼ੇ ਦੀ ਦਲਦਲ ’ਚ ਫਸ ਚੁੱਕੇ ਹਨ ਅਤੇ ਆਪਣਾ ਇਲਾਜ ਕਰਵਾਉਣ ਤੋਂ ਅਸਮਰੱਥ ਹੈ ਪੁਲਿਸ ਉਨ੍ਹਾਂ ਦਾ ਇਲਾਜ ਕਰਵਾਉਣ ਲਈ ਹਰ ਸੰਭਵ ਸਹਿਯੋਗ ਕਰੇਗੀ ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਲੋਂ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਅਗਲੀ ਖ਼ਬਰ ਸਾਬਕਾ ਸਰਪੰਚ ਕੁਲਵਿੰਦਰ ਸਿੰਘ ਬਰਾੜ ਨੂੰ ਸਦਮਾ, ਪਿਤਾ ਗੁਰਨੈਬ ਸਿੰਘ ਬਰਾੜ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।