28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਲੋਂ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ

ਸੀਂਗੋ ਮੰਡੀ, 27 ਅਗਸਤ (ਪ੍ਰਿੰਸ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੋਗੇਵਾਲਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਸਕੂਲ ਕੋਆਰਡੀਨੇਟਰ ਸਤਵੀਰ ਕੌਰ ਸਿੰਘ ਨੇ ਦੱਸਿਆ ਕਿ ਉਪਰੋਕਤ ਸਕੂਲ ਦੇ 137 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ।

ਅਜੀਤ ਡੈਸਕ 28-08-2026
ਸੀਂਗੋ ਮੰਡੀ, 27 ਅਗਸਤ (ਪ੍ਰਿੰਸ ਗਰਗ)-ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੋਗੇਵਾਲਾ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਨੈਤਿਕ ਸਿੱਖਿਆ ਦੀ ਪ੍ਰੀਖਿਆ ਕਰਵਾਈ ਗਈ। ਸਕੂਲ ਕੋਆਰਡੀਨੇਟਰ ਸਤਵੀਰ ਕੌਰ ਸਿੰਘ ਨੇ ਦੱਸਿਆ ਕਿ ਉਪਰੋਕਤ ਸਕੂਲ ਦੇ 137 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ। ਇਸ ਪ੍ਰੀਖਿਆ ਵਿਚ ਖੇਤਰ ਸਕੱਤਰ ਸ਼ਮਸ਼ੇਰ ਸਿੰਘ, ਸਾਬਕਾ ਪੁਲਿਸ ਇੰਸਪੈਕਟਰ ਦੀ ਰਹਿਨੁਮਾਈ ਅਤੇ ਦੇਖ-ਰੇਖ ਹੇਠ ਇਲਾਕੇ ਦੇ 42 ਸਕੂਲਾਂ ਦੇ ਲਗਭਗ 3000 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਸਕੂਲ ਪ੍ਰਿੰਸੀਪਲ ਗੁਰਪ੍ਰੀਤ ਸਿੰਘ ਜੋਗੇਵਾਲਾ ਨੇ ਦੱਸਿਆ ਕਿ ਨੈਤਿਕ ਸਿੱਖਿਆ ਵਿਦਿਆਰਥੀਆਂ ਦੇ ਜੀਵਨ ਵਿਚ ਬਹੁਤ ਮਹੱਤਵਪੂਰਨ ਸਥਾਨ ਰੱਖਦੀ ਹੈ। ਨੈਤਿਕ ਸਿੱਖਿਆ ਦੀਆਂ ਪੁਸਤਕਾਂ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆ ਦੀ ਤਿਆਰੀ ਹੀ ਨਹੀਂ ਕਰਵਾਉਂਦੀਆਂ, ਸਗੋਂ ਚੰਗੇ ਆਚਰਨ, ਸਦਾਚਾਰ, ਅਨੁਸ਼ਾਸਨ, ਸੇਵਾ, ਸਹਿਣਸ਼ੀਲਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨਾਲ ਵੀ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਵੱਡਮੁੱਲਾ ਯੋਗਦਾਨ ਪਾਉਂਦੀਆਂ ਹਨ ਅਤੇ ਉਨ੍ਹਾਂ ਨੂੰ ਚੰਗਾ ਇਨਸਾਨ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਦੀਆਂ ਹਨ। ਮੈਨੇਜਿੰਗ ਡਾਇਰੈਕਟਰ ਹਰਪ੍ਰੀਤ ਸਿੰਘ ਬਰਾੜ, ਜਸਕਰਨ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੀ ਸਮੁੱਚੀ ਟੀਮ ਅਤੇ ਖੇਤਰ ਸਕੱਤਰ ਸ਼ਮਸ਼ੇਰ ਸਿੰਘ ਦਾ ਇਸ ਨੇਕ ਉਪਰਾਲੇ ਲਈ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਸਰਕਾਰੀ ਕਰਮਚਾਰੀ ਪ੍ਰਸ਼ਾਸਨ ਦੀ ਰੀੜ੍ਹ ਦੀ ਹੱਡੀ-ਐਡਵੋਕੇਟ ਸੁਖਪ੍ਰੀਤ ਕੌਰ ਅਗਲੀ ਖ਼ਬਰ ਥਾਣਾ ਸਦਰ ਦੇ ਮੁਖੀ ਨੇ ਕੀਤੀ ਨਸ਼ਾ ਛਡਾਊ ਕਮੇਟੀ ਨਾਲ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।