28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਮਹਾਂ ਹੜਤਾਲ ਦਾ ਤਹਿਸੀਲ ਪੱਧਰ ’ਤੇ ਰਿਹਾ ਗਹਿਰਾ ਅਸਰ, ਮੁਲਾਜ਼ਮਾਂ ਨੇ ਰੋਸ ਮਾਰਚ ਉਪਰੰਤ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

ਤਲਵੰਡੀ ਸਾਬੋ, 27 ਅਗਸਤ (ਰਣਜੀਤ ਸਿੰਘ ਰਾਜੂ)- ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ‘ਚ ਮਹਾਂ ਹੜਤਾਲ ਦੇ ਦਿੱਤੇ ਸੱਦੇ ਨੂੰ ਤਲਵੰਡੀ ਸਾਬੋ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡਾ ਹੁੰਗਾਰਾ ਦਿੱਤਾ। ਇਸ ਦੌਰਾਨ ਤਹਿਸੀਲ ਪੱਧਰ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ‘ਚ ਸੁੰਨ ਪਸਰੀ ਰਹੀ।

ਅਜੀਤ ਡੈਸਕ 28-08-2026
ਤਲਵੰਡੀ ਸਾਬੋ, 27 ਅਗਸਤ (ਰਣਜੀਤ ਸਿੰਘ ਰਾਜੂ)- ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਵੱਲੋਂ ਪੰਜਾਬ ‘ਚ ਮਹਾਂ ਹੜਤਾਲ ਦੇ ਦਿੱਤੇ ਸੱਦੇ ਨੂੰ ਤਲਵੰਡੀ ਸਾਬੋ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਵੱਡਾ ਹੁੰਗਾਰਾ ਦਿੱਤਾ। ਇਸ ਦੌਰਾਨ ਤਹਿਸੀਲ ਪੱਧਰ ਦੇ ਸਮੂਹ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ‘ਚ ਸੁੰਨ ਪਸਰੀ ਰਹੀ। ਜ਼ਿਲ੍ਹੇ ਦੀਆਂ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੀ ਅਗਵਾਈ ਵਿਚ ਸੈਂਕੜੇ ਅਧਿਆਪਕਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਪੁਰਾਣੇ ਬੱਸ ਸਟੈਂਡ ਦੇ ਪਾਰਕ ਵਿਚ ਧਰਨੇ ਪ੍ਰਦਰਸ਼ਨ ਉਪਰੰਤ ਬਾਜ਼ਾਰਾਂ ‘ਚੋਂ ਰੋਸ ਮਾਰਚ ਕੱਢਦਿਆਂ ਨਗਰ ਦੇ ਨਿਸ਼ਾਨ ਏ ਖ਼ਾਲਸਾ ਚੌਕ ‘ਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਮੁਲਾਜ਼ਮ ਧਰਨੇ ਨੂੰ ਸੰਬੋਧਨ ਕਰਦਿਆਂ ਧੰਨਾ ਸਿੰਘ ਪ੍ਰਧਾਨ ਪੰਜਾਬ ਪੈਨਸ਼ਨਰ ਐਸੋਸੀਏਸ਼ਨ, ਗੁਰਮੇਲ ਸਿੰਘ ਮਲਕਾਣਾ ਜ਼ਿਲ੍ਹਾ ਸਕੱਤਰ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ, ਭੋਲਾ ਰਾਮ ਬਲਾਕ ਪ੍ਰਧਾਨ ਡੀ.ਟੀ.ਅੱੈਫ, ਬੇਅੰਤ ਸਿੰਘ ਪੀ.ਐਸ.ਪੀ.ਸੀ.ਐੱਲ, ਕੁਲਦੀਪ ਸਿੰਘ ਸੰਗਤ ਤਾਲਮੇਲ ਕਮੇਟੀ ਸਿਹਤ ਵਿਭਾਗ, ਬਲਜੀਤ ਸਿੰਘ ਪ੍ਰਧਾਨ ਦੀ ਕਲਾਸ ਫੋਰ ਯੂਨੀਅਨ, ਸਤਵੰਤ ਕੌਰ, ਬਲਵੀਰ ਕੌਰ ਆਂਗਣਵਾੜੀ ਯੂਨੀਅਨ, ਭੁਪਿੰਦਰਪਾਲ ਕੌਰ ਐੱਨ.ਈ.ਸੀ. ਮੈਂਬਰ, ਵੀਰਭਾਨ ਦੀ ਕਲਾਸ ਫੋਰ ਇੰਮਪਲਾਈ ਯੂਨੀਅਨ,ਲਖਬੀਰ ਸਿੰਘ ਪੰਜਾਬ ਸੁਬਾਰਡੀਨੇਟ ਫੈਡਰੇਸ਼ਨ 146 ਵਾਈ.ਬੀ ਚੰਡੀਗੜ੍ਹ, ਸੁਖਮੰਦਰ ਸਿੰਘ ਜਮਹੂਰੀ ਕਿਸਾਨ ਸਭਾ, ਮੱਖਣ ਸਿੰਘ ਖੇਤ ਮਜ਼ਦੂਰ ਸਭਾ, ਈਟੀਟੀ ਅਧਿਆਪਕ ਯੂਨੀਅਨ 6635 ਲਖਬੀਰ ਸਿੰਘ, ਨੰਗਲਾ ਸਿੰਘ ਨੇ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਪ੍ਰਮੁੱਖ ਮੰਗਾਂ ਨੂੰ ਮੰਨਣ ਤੋਂ ਇਨਕਾਰੀ ਹੋ ਕੇ ਮੁਲਾਜ਼ਮਾਂ ਖ਼ਿਲਾਫ਼ ਦੁਸ਼ਮਣਾਨਾ ਵਿਰੋਧ ਵਿਚ ਖੜੀ ਹੋ ਚੁੱਕੀ ‘ਆਪ’ ਸਰਕਾਰ ਖ਼ਿਲਾਫ਼ ਮੁਲਾਜ਼ਮਾਂ ਦਾ ਰੋਹ ਸਿਖਰ ਤੇ ਪਹੁੰਚ ਚੁੱਕਿਐ। ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਨਜ਼ਰਅੰਦਾਜ਼ ਕਰਨ ਖ਼ਿਲਾਫ਼ 7 ਅਗਸਤ ਨੂੰ ਹੋਈ ਚੰਡੀਗੜ੍ਹ ਮਹਾਂ ਰੈਲੀ ਵਿਚ ਹੋਏ ਲੱਖਾਂ ਦੇ ਇਕੱਠ ਅਤੇ ਅੱਜ ਦੇ ਮਹਾਂਬੰਦ ਨੂੰ ਮਿਲੇ ਸ਼ਤਪ੍ਰਤੀਸ਼ਤ ਹੁੰਗਾਰੇ ਨੂੰ ਭਗਵੰਤ ਮਾਨ ਸਰਕਾਰ ਨੂੰ ਕੰਧ ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ। ਆਗੂਆਂ ਨੇ ਕਿਹਾ ਕਿ ਮੁਲਾਜ਼ਮ ਮੰਗਾਂ ਜਿਨ੍ਹਾਂ ‘ਚ 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦਾ ਆਰਥਿਕ ਸ਼ੋਸ਼ਣ ਕਰਨ ਵਾਲੇ ਕੇਂਦਰੀ ਪੈਟਰਨ ਆਧਾਰਿਤ ਨਵੇਂ ਤਨਖ਼ਾਹ ਸਕੇਲਾਂ ਨੂੰ ਰੱਦ ਨਾ ਕਰਨਾ, ਬਾਜ਼ਾਰੂ ਜੋਖਮਾਂ ਨਾਲ ਜੁੜੀ ਨਵੀਂ ਪੈਨਸ਼ਨ ਪ੍ਰਣ ਾਲੀ ਰੱਦ ਨਾ ਕਰਨਾ, ਮੁਲਾਜ਼ਮਾਂ ਦਾ 18 ਫ਼ੀਸਦੀ ਪੈਂਡਿੰਗ ਮਹਿੰਗਾਈ ਭੱਤਾ ਰੋਕਣਾ, ਪੇਂਡੂ ਤੇ ਬਾਰਡਰ ਏਰੀਆ ਭੱਤਿਆਂ ਸਮੇਤ 37 ਕਿਸਮ ਦੇ ਕੱਟੇ ਗਏ ਭੱਤੇ ਬਹਾਲ ਨਾ ਕਰਨਾ, ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਮੁਕੰਮਲ ਰਿਪੋਰਟ ਜਾਰੀ ਕਰਕੇ ਮੁਲਾਜ਼ਮਾਂ-ਪੈਨਸ਼ਨਰਾਂ ਦੇ ਪੈਂਡਿੰਗ ਲਾਭ ਨਾ ਬਹਾਲ ਕਰਨਾ, ਕੱਚੇ ਮੁਲਾਜ਼ਮਾਂ ਸਮੇਤ ਐਸੋਸੀਏਟ ਟੀਚਰਜ਼ ਅਤੇ ਕੰਪਿਊਟਰ ਅਧਿਆਪਕਾਂ ਨੂੰ ਸਿਵਲ ਸੇਵਾ ਨਿਯਮਾਂ ਤਹਿਤ ਲਿਆ ਕੇ ਰੈਗੂਲਰ ਨਾ ਕਰਨਾ, ਰੀਕਾਸਟ ਲਿਸਟਾਂ ਦੇ ਨਾਂ ਹੇਠ 4161 ਮਾਸਟਰ, 6635 ਈ.ਟੀ.ਟੀ. ਤੇ ਬਾਕੀ ਭਰਤੀਆਂ ਦੇ ਸੈਂਕੜੇ ਅਧਿਆਪਕਾਂ ਨੂੰ ਜਾਰੀ ਕੀਤੇ ਟਰਮੀਨੇਸ਼ਨ ਦੇ ਸ਼ੋਅ ਕਾਜ ਨੋਟਿਸਾਂ ਨੂੰ ਰੱਦ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਸੁਰੱਖਿਅਤ ਨਾ ਕਰਨਾ ਪ੍ਰਮੁੱਖ ਤੌਰ ‘ਤੇ ਸ਼ਾਮਿਲ ਹਨ।
ਪਿਛਲੀ ਖ਼ਬਰ ਆਂਗਣਵਾੜੀ ਸੇਵਾਵਾਂ ਨੂੰ ਦਰਕਿਨਾਰ ਕਰ ਕੇ ‘ਆਪ’ ਦੁਬਾਰਾ ਸੱਤਾ ਦੀ ਝਾਕ ਨਾ ਰੱਖੇ- ਯੂਨੀਅਨ ਅਗਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਦੇ ਸਮਰਥਨ ਵਿਚ ਭੁੱਚੋ ਮੰਡੀ ਦੇ ਸਰਕਾਰੀ ਹਸਪਤਾਲ ਵਿਚ ਡਾਕਟਰਾਂ ਨੇ ਓਪੀਡੀ ਰੱਖੀ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।