ਮੋਬਾਈਲ ਚੋਰੀ ਕਰਨ ਦੇ ਆਦੀ ਦੋ ਕਾਬੂ, 1 ਮੋਬਾਈਲ ’ਤੇ ਮੋਟਰ ਸਾਈਕਲ ਬਰਾਮਦ
ਬਠਿੰਡਾ, 29 ਅਗਸਤ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਕਾਰਵਾਈ ਕਰਦੇ ਹੋਏ ਮੋਬਾਇਲ ਫ਼ੋਨ ਚੋਰੀ ਕਰਨ ਦੇ ਆਦੀ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਇਕ ਮੋਬਾਇਲ ਫ਼ੋਨ ਅਤੇ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਫ਼ਸਰ ਰਣਧੀਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੈਨਾਲ ਕਲੋਨੀ ਵਿਖੇ ਮੁਖ਼ਬਰ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ।
ਅਜੀਤ ਡੈਸਕ
30-08-2026