30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਪੀ. ਐੱਮ. ਸ੍ਰੀ ਸਕੂਲ ਤੁੰਗਵਾਲੀ ਵਿਖੇ ਰਾਸ਼ਟਰੀ ਖੇਡ ਦਿਵਸ-2026 ਮਨਾਇਆ

ਭੁੱਚੋ ਮੰਡੀ, 29 ਅਗਸਤ (ਪਰਵਿੰਦਰ ਸਿੰਘ ਜੌੜਾ)- ਪੀ. ਐੱਮ.

ਅਜੀਤ ਡੈਸਕ 30-08-2026
ਭੁੱਚੋ ਮੰਡੀ, 29 ਅਗਸਤ (ਪਰਵਿੰਦਰ ਸਿੰਘ ਜੌੜਾ)- ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੁੰਗਵਾਲੀ ਵਿਖੇ ਪ੍ਰਿੰਸੀਪਲ ਪ੍ਰਦੀਪ ਕੁਮਾਰ ਦੀ ਰਹਿਨੁਮਾਈ ਅਤੇ ਜਗਦੀਸ਼ ਕੁਮਾਰ ਲੈਕਚਰਾਰ ਫਿਜ਼ੀਕਲ ਐਜੂਕੇਸ਼ਨ ਤੁੰਗਵਾਲੀ ਦੀ ਯੋਗ ਅਗਵਾਈ ਵਿਚ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਵਸ ਮੌਕੇ ਰਾਸ਼ਟਰੀ ਖੇਡ ਦਿਵਸ-2026 ਮਨਾਇਆ ਗਿਆ। ਇਸੇ ਮੌਕੇ ਸਰੀਰਕ ਸਿੱਖਿਆ ਅਤੇ ਖੇਡ ਵਿਭਾਗ ਵਲੋਂ ਸਕੂਲ ਦੇ ਸਮੂਹ ਲੜਕਿਆ ਲਈ 4 ਕਿੱਲੋਮੀਟਰ ਦੌੜ ਅਤੇ ਸਮੂਹ ਲੜਕੀਆਂ ਲਈ 2 ਕਿੱਲੋਮੀਟਰ ਦੌੜ ਦਾ ਆਯੋਜਨ ਕੀਤਾ ਗਿਆ। ਸਕੂਲ ਦੇ ਵਿਦਿਆਰਥੀਆਂ ਨੇ ਬੜੇ ਜੋਸ਼ ਨਾਲ ਇਸ ਦੌੜ ਵਿਚ ਭਾਗ ਲਿਆ। ਦੌੜ ਚਾਰ ਵਰਗਾਂ ਵਿਚ 6ਵੀਂ ਤੋਂ 8ਵੀਂ ਜਮਾਤ ਦੀਆਂ ਲੜਕੀਆਂ, 9ਵੀਂ ਤੋਂ 12ਵੀਂ ਜਮਾਤ ਦੀਆਂ ਲੜਕੀਆਂ, 6ਵੀਂ ਤੋਂ 8ਵੀਂ ਜਮਾਤ ਦੇ ਲੜਕਿਆਂ ਅਤੇ 9ਵੀਂ ਤੋਂ 12ਵੀਂ ਜਮਾਤ ਦੇ ਲੜਕਿਆਂ ਵਿਚਕਾਰ ਕਰਵਾਈ ਗਈ। ਹਰੇਕ ਵਰਗ ‘ਚੋਂ ਪਹਿਲੇ 10-10 ਜੇਤੂ ਖਿਡਾਰੀਆਂ ਨੂੰ ਮਹਿਮਾਨ ਜੋਗਿੰਦਰ ਸਿੰਘ ਬਰਾੜ ਸਰਪੰਚ ਤੁੰਗਵਾਲੀ, ਗੁਰਮੀਤ ਸਿੰਘ ਚੇਅਰਮੈਨ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਪ੍ਰਦੀਪ ਕੁਮਾਰ ਅਤੇ ਲੈਕਚਰਾਰ ਜਗਦੀਸ਼ ਕੁਮਾਰ ਵਲੋਂ ਤਗਮੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗ੍ਰਾਮ ਪੰਚਾਇਤ ਤੁੰਗਵਾਲੀ ਦੇ ਮੈਂਬਰਾਨ ਨਿਰਮਲ ਸਿੰਘ, ਬਲਵੀਰ ਸਿੰਘ, ਜਗਸੀਰ ਸਿੰਘ, ਸੁਖਜਿੰਦਰ ਸਿੰਘ, ਨਿਰਮਲ ਸਿੰਘ, ਸੁਖਵਿੰਦਰ ਸਿੰਘ, ਰਜਿੰਦਰ ਕੁਮਾਰ ਪੀਟੀਆਈ ਅਤੇ ਪੀ. ਐਮ. ਸ੍ਰੀ ਸਕੂਲ ਤੁੰਗਵਾਲੀ ਦੇ ਸਮੂਹ ਸਟਾਫ਼ ਮੌਜੂਦ ਰਿਹਾ।
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਲੂਕਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਅਰਦਾਸ ਅਗਲੀ ਖ਼ਬਰ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਭਾਗੀਵਾਂਦਰ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।