30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਸਮਾਗਮ ਸਬੰਧੀ ਸਨਾਤਨ ਧਰਮ ਸਭਾ ਵਲੋਂ ਤਿਆਰੀ ਮੀਟਿੰਗ

ਬਠਿੰਡਾ, 29 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ੍ਰੀ ਸਨਾਤਨ ਧਰਮ ਸਭਾ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਆਉਣ ਵਾਲੇ 4 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਸਭਾ ਦੇ ਆਗੂਆਂ ਅਤੇ ਵੱਖ-ਵੱਖ ਮੰਦਿਰ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਵਲੋਂ ਮੀਟਿੰਗ ਕੀਤੀ ਗਈ। ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਐਡਵੋਕੇਟ ਅਭੈ ਸਿੰਗਲਾ ਅਤੇ ਮੀਤ ਪ੍ਰਧਾਨ ਕੇ.

ਅਜੀਤ ਡੈਸਕ 30-08-2026
ਬਠਿੰਡਾ, 29 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਸ੍ਰੀ ਸਨਾਤਨ ਧਰਮ ਸਭਾ ਬਠਿੰਡਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਤਿਉਹਾਰ ਆਉਣ ਵਾਲੇ 4 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸਬੰਧੀ ਸਭਾ ਦੇ ਆਗੂਆਂ ਅਤੇ ਵੱਖ-ਵੱਖ ਮੰਦਿਰ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਵਲੋਂ ਮੀਟਿੰਗ ਕੀਤੀ ਗਈ। ਸ੍ਰੀ ਸਨਾਤਨ ਧਰਮ ਸਭਾ ਦੇ ਪ੍ਰਧਾਨ ਐਡਵੋਕੇਟ ਅਭੈ ਸਿੰਗਲਾ ਅਤੇ ਮੀਤ ਪ੍ਰਧਾਨ ਕੇ. ਕੇ. ਅਗਰਵਾਲ ਨੇ ਦੱਸਿਆ ਕਿ 4 ਸਤੰਬਰ ਨੂੰ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਧੂਮਧਾਮ, ਸ਼ਰਧਾ ਅਤੇ ਉਤਸ਼ਾਹ ਨਾਲ ਮਨਾਉਂਦੇ ਹੋਏ ਸਥਾਨਕ ਸੰਗੂਆਣਾ ਬਸਤੀ ਵਿਖੇ ਸਥਿਤ ਹਾਥੀ ਵਾਲਾ ਮੰਦਿਰ, ਸ੍ਰੀ ਸ਼ਿਵ ਮੰਦਰ ਮਹਿਣਾ ਚੌਕ ਅਤੇ ਸ਼੍ਰੀ ਸ਼ਨੀਦੇਵ ਮੰਦਿਰ ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਚੱਲਣਗੇ, ਜਿਸ ਦੌਰਾਨ ਭਗਵਾਨ ਸ੍ਰੀ ਕ੍ਰਿਸ਼ਨ ਦੀ ਮਹਿਮਾ ਦਾ ਗੁਣਗਾਨ ਕੀਤਾ ਜਾਵੇਗਾ। ਸਭਾ ਦੇ ਆਗੂਆਂ ਨੇ ਕਿਹਾ ਕਿ ਤਿਉਹਾਰ ਦੀਆਂ ਤਿਆਰੀਆਂ ਨੂੰ ਮੁਕੰਮਲ ਕਰਦੇ ਹੋਏ ਸਾਰੇ ਮੰਦਿਰਾਂ ਨੂੰ ਫੁੱਲਾਂ, ਰੰਗ-ਬਰੰਗੀਆਂ ਲਾਈਟਾਂ ਤੇ ਸਜਾਵਟੀ ਸਮੱਗਰੀ ਨਾਲ ਸ਼ਿੰਗਾਰਿਆ ਗਿਆ। ਉਨ੍ਹਾਂ ਸ਼ਹਿਰ ਦੀਆਂ ਸਮੂਹ ਸੰਗਤਾਂ ਨੂੰ ਪਰਿਵਾਰਾਂ ਸਮੇਤ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਮਾਗਮ ਵਿਚ ਸ਼ਰਧਾ ਤੇ ਉਤਸ਼ਾਹ ਨਾਲ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਐਡਵੋਕੇਟ ਅਨਿਲ ਗੁਪਤਾ, ਐਡਵੋਕੇਟ ਜਤਿੰਦਰ ਕੁਮਾਰ ਗੁਪਤਾ, ਵਿਸ਼ਵ ਮਿੱਤਰ ਬਾਂਸਲ, ਹਾਥੀ ਵਾਲਾ ਮੰਦਿਰ ਦੇ ਪ੍ਰਧਾਨ ਸੰਜੀਵ ਗੋਇਲ ਅਤੇ ਸ਼ਿਵ ਮੰਦਿਰ ਦੇ ਪ੍ਰਧਾਨ ਅਰੁਣ ਗੋਇਲ ਸਮੇਤ ਹੋਰ ਨੁਮਾਇੰਦੇ ਮੌਜੂਦ ਸਨ।
ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਰੌਂਤਾ ਰਜਵਾਹਾ ’ਚੋਂ ਗਲੀ-ਸੜੀ ਲਾਸ਼ ਮਿਲੀ ਅਗਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਨੂੰ ਸਮਰਪਿਤ : ਤਰਨਜੋਤ ਵੈੱਲਫੇਅਰ ਸੁਸਾਇਟੀ ਬੱਲ੍ਹੋ ਨੇ ਚਲਾਈ ਵਾਤਾਵਰਨ ਸ਼ੁੱਧਤਾ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।