30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ

ਤਲਵੰਡੀ ਸਾਬੋ, 29 ਅਗਸਤ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਸਰਪ੍ਰਸਤੀ ਹੇਠ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਲੋਂ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥਣਾਂ ਅਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 30-08-2026
ਤਲਵੰਡੀ ਸਾਬੋ, 29 ਅਗਸਤ (ਰਵਜੋਤ ਸਿੰਘ ਰਾਹੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਦੀ ਸਰਪ੍ਰਸਤੀ ਹੇਠ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਤਲਵੰਡੀ ਸਾਬੋ ਵਲੋਂ ਗੁਰਦੁਆਰਾ ਸ੍ਰੀ ਜੰਡਸਰ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ, ਪੈਰੋਲ ਅਤੇ ਚੜ੍ਹਦੀ ਕਲਾ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਸਮੂਹਿਕ ਅਰਦਾਸ ਦਾ ਧਾਰਮਿਕ ਸਮਾਗਮ ਕਰਵਾਇਆ ਗਿਆ। ਜਿਸ ਦੌਰਾਨ ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥਣਾਂ ਅਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਅਧਿਆਪਕ ਅਰਸ਼ਦੀਪ ਸਿੰਘ, ਵਿਦਿਆਰਥਣਾਂ ਅਤੇ ਸੰਗਤ ਵੱਲੋਂ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕੀਤਾ ਗਿਆ। ਉਪਰੰਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਵਿਦਿਆਰਥਣਾਂ ਅਤੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਚਰਨਾਂ ਵਿਚ ਕੀਤੀ ਗਈ ਅਰਦਾਸ ਮਨੁੱਖ ਨੂੰ ਆਸ, ਵਿਸ਼ਵਾਸ ਅਤੇ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਨਾਲ ਜੁੜਨਾ ਅਤੇ ਆਪਣੇ ਇਤਿਹਾਸ ਤੇ ਵਿਰਸੇ ਨੂੰ ਸਮਝਣਾ ਨੌਜਵਾਨ ਪੀੜ੍ਹੀ ਲਈ ਬੇਹੱਦ ਜ਼ਰੂਰੀ ਹੈ। ਇਤਿਹਾਸ ਵਿਭਾਗ ਦੇ ਪ੍ਰੋ.ਕੁਲਜੀਤ ਸਿੰਘ ਵੱਲੋਂ ਵਿਦਿਆਰਥਣਾਂ ਨਾਲ ਸਿੱਖ ਇਤਿਹਾਸ ਦੇ ਵੱਖ-ਵੱਖ ਪੱਖ ਸਾਂਝੇ ਕੀਤੇ ਗਏ। ਕਾਲਜ ਦੇ ਸੀਨੀਅਰ ਪ੍ਰੋਫੈਸਰ ਪ੍ਰੋ. ਸ਼ਾਲਿਨੀ ਸਹਿਗਲ ਨੇ ਕਿਹਾ ਕਿ ਗੁਰਬਾਣੀ ਅਤੇ ਅਰਦਾਸ ਸਿੱਖ ਜੀਵਨ ਦਾ ਅਟੁੱਟ ਅੰਗ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਰਵਾਇਆ ਗਿਆ ਇਹ ਸਮਾਗਮ ਸਮੁੱਚੀ ਸੰਗਤ ਦੀਆਂ ਭਾਵਨਾਵਾਂ ਦਾ ਸਾਂਝਾ ਪ੍ਰਗਟਾਵਾ ਹੈ। ਸਮਾਗਮ ਦੇ ਅੰਤ ਵਿਚ ਸਮੂਹ ਸੰਗਤ ਵੱਲੋਂ ਗੁਰੂ ਸਾਹਿਬ ਦੇ ਚਰਨਾਂ ਵਿਚ ਬੰਦੀ ਸਿੰਘਾਂ ਦੀ ਜਲਦ ਰਿਹਾਈ ਅਤੇ ਪੈਰੋਲ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਮਨਦੀਪ ਸਿੰਘ ਮੀਤ ਮੈਨੇਜਰ, ਕਾਲਜ ਦੇ ਸਮੂਹ ਸਟਾਫ਼ ਮੈਂਬਰਾਂ, ਵਿਦਿਆਰਥਣਾਂ ਅਤੇ ਇਲਾਕਾ ਨਿਵਾਸੀਆਂ ਨੇ ਭਰਵੀਂ ਸ਼ਮੂਲੀਅਤ ਕੀਤੀ।
ਪਿਛਲੀ ਖ਼ਬਰ -ਮਾਮਲਾ ਪਾਵਰਕਾਮ ’ਚ ਸਿੱਧੇ ਕੰਟਰੈਕਟ ਲੈ ਕੇ ਨਿਯੁਕਤੀ ਪੱਤਰ ਜਾਰੀ ਕਰਨ ਦਾ- ਲਹਿਰਾ ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਮੁੱਖ... ਅਗਲੀ ਖ਼ਬਰ ਚਾਰਬੱਤੀ ਚੌਂਕ ਨੇੜੇ ਆਈ.ਡੀ.ਬੀ.ਆਈ. ਬੈਂਕ ਵਿਚ ਲੱਗੀ ਅਚਾਨਕ ਅੱਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।