04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

7 ਨੂੰ ਮਹਿਰਾਜ ਵਿਖੇ ਮੁੱਖ ਮੰਤਰੀ ਦੀ ਲੋਕ ਮਿਲਣੀ ਨੂੰ ਲੈ ਕੇ ਲੋਕਾਂ ’ਚ ਭਾਰੀ ਉਤਸ਼ਾਹ- ਚੇਅਰਮੈਨ ਵੈਦ

ਮਹਿਰਾਜ, 3 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 7 ਸਤੰਬਰ ਨੂੰ ਮਹਿਰਾਜ ਵਿਖੇ ਲੋਕ ਮਿਲਣੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਸਬੰਧੀ ਚੇਅਰਮੈਨ ਜਗਸੀਰ ਸਿੰਘ ਵੈਦ ਨੇ ਕਿਹਾ ਕਿ ਲੋਕ ਆਪਣੇ ਮਸਲੇ ਸਿੱਧੇ ਤੌਰ ’ਤੇ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਲਈ ਵੱਡੀ ਗਿਣਤੀ ਵਿਚ ਪਹੁੰਚਣਗੇ ।

ਅਜੀਤ ਡੈਸਕ 04-09-2026
ਮਹਿਰਾਜ, 3 ਸਤੰਬਰ (ਸੁਖਪਾਲ ਮਹਿਰਾਜ)- ਮੁੱਖ ਮੰਤਰੀ ਭਗਵੰਤ ਮਾਨ ਵਲੋਂ 7 ਸਤੰਬਰ ਨੂੰ ਮਹਿਰਾਜ ਵਿਖੇ ਲੋਕ ਮਿਲਣੀ ਕੀਤੀ ਜਾ ਰਹੀ ਹੈ, ਜਿਸ ਨੂੰ ਲੈ ਕੇ ਇਲਾਕੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ । ਇਸ ਸਬੰਧੀ ਚੇਅਰਮੈਨ ਜਗਸੀਰ ਸਿੰਘ ਵੈਦ ਨੇ ਕਿਹਾ ਕਿ ਲੋਕ ਆਪਣੇ ਮਸਲੇ ਸਿੱਧੇ ਤੌਰ ’ਤੇ ਮੁੱਖ ਮੰਤਰੀ ਦੇ ਸਾਹਮਣੇ ਰੱਖਣ ਲਈ ਵੱਡੀ ਗਿਣਤੀ ਵਿਚ ਪਹੁੰਚਣਗੇ । ਉਨ੍ਹਾਂ ਕਿਹਾ ਕਿ ਮਹਿਰਾਜ ਦੀ ਧਰਤੀ ’ਤੇ ਹੋਣ ਵਾਲੀ ਇਹ ਲੋਕ ਮਿਲਣੀ ਇਲਾਕੇ ਲਈ ਵਿਸ਼ੇਸ਼ ਮਹੱਤਵ ਰੱਖਦੀ ਹੈ । ਇਸ ਮੌਕੇ ਲੋਕਾਂ ਵਲੋਂ ਆਪਣੇ ਨਿੱਜੀ ਤੇ ਸਾਂਝੇ ਮਸਲਿਆਂ ਤੋਂ ਇਲਾਵਾ ਇਲਾਕੇ ਦੇ ਵਿਕਾਸ ਕਾਰਜਾਂ ਨਾਲ ਸੰਬੰਧਿਤ ਮੰਗਾਂ ਵੀ ਮੁੱਖ ਮੰਤਰੀ ਦੇ ਧਿਆਨ ’ਚ ਲਿਆਂਦੀਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਹੱਲ ਲਈ ਯੋਗ ਕਾਰਵਾਈ ਕੀਤੀ ਜਾਵੇਗੀ। ਚੇਅਰਮੈਨ ਜਗਸੀਰ ਸਿੰਘ ਵੈਦ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 7 ਸਤੰਬਰ ਨੂੰ ਮਹਿਰਾਜ ਵਿਖੇ ਹੋਣ ਵਾਲੀ ਲੋਕ ਮਿਲਣੀ ’ਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਮੂਲੀਅਤ ਕਰਨ ਅਤੇ ਆਪਣੇ ਮਸਲੇ ਮੁੱਖ ਮੰਤਰੀ ਦੇ ਸਾਹਮਣੇ ਰੱਖਣ।
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਮਲੂਕਾ ਨੇ ਬੱਬੂ ਸਲਾਬਤਪੁਰਾ ਅਤੇ ਚਰਨਾ ਸਲਾਬਤਪੁਰਾ ਨੂੰ ਸੌਂਪੀਆਂ ਜ਼ਿੰਮੇਵਾਰੀਆਂ ਅਗਲੀ ਖ਼ਬਰ ਨਰਦੇਵ ਸਿੰਘ ਨੂੰ ਜਨਰਲ ਕੌਂਸਲ ਮੈਂਬਰ ਬਣਨ ਉਪਰੰਤ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।