04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਪਿੰਡ ਭੈਣੀ ਵਿਖੇ (ਪੁਨਰ ਸੁਰਜੀਤ) ਅਕਾਲੀ ਦਲ ਦੀ ਇਕਾਈ ਦਾ ਗਠਨ

ਨਥਾਣਾ, 3 ਸਤੰਬਰ (ਗੁਰਦਰਸ਼ਨ ਲੁੱਧੜ)- ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਭੈਣੀ ਵਿਖੇ (ਪੁਨਰ ਸੁਰਜੀਤ) ਅਕਾਲੀ ਦਲ ਵਲੋਂ ਆਪਣੀ ਪਾਰਟੀ ਦੀ ਜਥੇਬੰਦਕ ਇਕਾਈ ਦਾ ਗਠਨ ਕੀਤਾ ਗਿਆ । ਪਾਰਟੀ ਦੇ ਸੂਬਾ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਰਪ੍ਰਸਤ ਰਵੀਇੰਦਰ ਸਿੰਘ ਦੀ ਅਗਵਾਈ ਹੇਠ ਸਰਗਰਮੀ ਨਿਭਾ ਰਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਹੈ ।

ਅਜੀਤ ਡੈਸਕ 04-09-2026
ਨਥਾਣਾ, 3 ਸਤੰਬਰ (ਗੁਰਦਰਸ਼ਨ ਲੁੱਧੜ)- ਵਿਧਾਨ ਸਭਾ ਹਲਕਾ ਭੁੱਚੋ ਮੰਡੀ ਦੇ ਪਿੰਡ ਭੈਣੀ ਵਿਖੇ (ਪੁਨਰ ਸੁਰਜੀਤ) ਅਕਾਲੀ ਦਲ ਵਲੋਂ ਆਪਣੀ ਪਾਰਟੀ ਦੀ ਜਥੇਬੰਦਕ ਇਕਾਈ ਦਾ ਗਠਨ ਕੀਤਾ ਗਿਆ । ਪਾਰਟੀ ਦੇ ਸੂਬਾ ਮੀਤ ਪ੍ਰਧਾਨ ਦੀਵਾਨ ਸਿੰਘ ਡਿੱਖ ਨੇ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅਤੇ ਸਰਪ੍ਰਸਤ ਰਵੀਇੰਦਰ ਸਿੰਘ ਦੀ ਅਗਵਾਈ ਹੇਠ ਸਰਗਰਮੀ ਨਿਭਾ ਰਿਹਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥ ਅਤੇ ਪੰਜਾਬ ਦੀ ਨੁਮਾਇੰਦਾ ਜਥੇਬੰਦੀ ਹੈ । ਉਨ੍ਹਾਂ ਕਿਹਾ ਕਿ ਪਾਰਟੀ ਦਾ ਮਕਸਦ ਪੰਥ ਅਤੇ ਪੰਜਾਬ ਦੇ ਮਸਲੇ ਹੱਲ ਕਰਵਾਉਣ ਦੇ ਨਾਲ ਨਾਲ ਸੰਕਟ ਵਿਚ ਜਾ ਰਹੀ ਕਿਸਾਨੀ ਅਤੇ ਮਜ਼ਦੂਰ ਵਰਗਾਂ ਨੂੰ ਉਨ੍ਹਾਂ ਦੇ ਬਣਦੇ ਹੱਕਾਂ ਦੀ ਪ੍ਰਾਪਤੀ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਸਤੰਬਰ ਦੇ ਪਹਿਲੇ ਹਫ਼ਤੇ ਲਗਾਏ ਜਾ ਰਹੇ ਪੱਕੇ ਧਰਨੇ ਦਾ ਉਹ ਪੂਰਨ ਸਮਰਥਨ ਕਰਦੇ ਹਨ ਕਿਉਂਕਿ ਕਿਸਾਨਾਂ ਨੂੰ ਐਮ.ਐਸ.ਪੀ ਕਾਨੂੰਨੀ ਗਾਰੰਟੀ ਦੇਣੀ,ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਰੱਦ ਕਰਨਾ, ਤਿੰਨ ਕਾਲੇ ਕਾਨੂੰਨ ਰੱਦ ਕਰਨੇ, ਪੈਨਸ਼ਨ ਅਤੇ ਸਮਾਜਿਕ ਸੁਰੱਖਿਆ ਦੇਣਾ ਬਿਲਕੁਲ ਜਾਇਜ਼ ਮੰਗਾਂ ਹਨ, ਜੋ ਤੁਰੰਤ ਮੰਨੀਆਂ ਜਾਣੀਆਂ ਬਣਦੀਆਂ ਹਨ । ਇਸ ਮੌਕੇ ਸੀਤਾ ਰਾਮ ਦੀਪਕ ਨੇ ਕਿਹਾ ਕਿ ਸਮੂਹ ਪੰਥ ਹਿਤੈਸ਼ੀ ਜਥੇਬੰਦੀਆਂ ਨੂੰ ਪੰਥਕ ਏਕਤਾ ਤਹਿਤ ਇੱਕ ਪਲੇਟਫ਼ਾਰਮ ’ਤੇ ਹੋ ਕੇ ਵਿਧਾਨ ਸਭਾ ਚੋਣਾਂ 2027 ਵਿਚ ਭਾਗ ਲੈਣਾ ਚਾਹੀਦਾ ਹੈ ਅਤੇ ਪੰਜਾਬ ਵਿਚ ਲੋਕ ਪੱਖੀ ਸਰਕਾਰ ਦਾ ਗਠਨ ਕਰਨਾ ਚਾਹੀਦਾ ਹੈ। ਇਸ ਮੌਕੇ ਪਿੰਡ ਭੈਣੀ ਇਕਾਈ ਦੀ ਚੋਣ ਸਰਬਸੰਮਤੀ ਨਾਲ ਕੀਤੀ ਗਈ, ਜਿਸ ਮੁਤਾਬਿਕ ਪ੍ਰਧਾਨ ਗੁਰਪ੍ਰੀਤ ਸਿੰਘ, ਮੀਤ ਪ੍ਰਧਾਨ ਹਮੀਰਾ ਸਿੰਘ ਖ਼ਾਲਸਾ, ਜਰਨਲ ਸਕੱਤਰ ਅਰਸਦੀਪ ਸਿੰਘ ਖ਼ਾਲਸਾ,ਕਾਰਜਕਾਰਨੀ ਕਮੇਟੀ ਮੈਂਬਰ ਪਰਮਜੀਤ ਕੌਰ ਪੰਚ, ਜਸਵੀਰ ਸਿੰਘ, ਗੁਰਮੇਲ ਸਿੰਘ ਗੇਲਾ, ਦਰਸ਼ਨ ਸਿੰਘ, ਅੰਮ੍ਰਿਤਪਾਲ ਸਿੰਘ, ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਸੀ.ਓ. ਸਿੰਘ ਨੂੰ ਚੁਣਿਆ ਗਿਆ। ਸਰਕਲ ਜਥੇਦਾਰ ਇਕਬਾਲ ਸਿੰਘ ਵਲੋਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ।
ਪਿਛਲੀ ਖ਼ਬਰ ਹਰਰਾਏਪੁਰ ਕੈਟਲ ਪੌਂਡ ਸਰਕਾਰੀ ਗਊਸ਼ਾਲਾ ਦੇ ਹਾਲਤ ਅੱਜ ਵੀ ਮਾੜੇ 7 ਹਜ਼ਾਰ ਤੋਂ 10 ਹਜ਼ਾਰ ਗਊਆਂ ਦੀ ਹੋ ਚੁੱਕੀ ਹੈ ਮੌਤ ਅਗਲੀ ਖ਼ਬਰ ਕੌਮੀ ਪੱਧਰ ‘ਤੇ ਬੈਂਕ ਯੂਨੀਅਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦੇ ਰੌਂਅ ’ਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।