05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਨਸ਼ਿਆਂ ’ਤੇ ਸਵਾਲ ਕਰਨ ਵਾਲੇ ਨੌਜਵਾਨ ’ਤੇ ਤਸ਼ੱਦਦ ਪੰਜਾਬ ਸਰਕਾਰ ਦੀ ਨਾਕਾਮੀ ਦਾ ਸਬੂਤ : ਗੁਣੀ ਗਾਟਵਾਲੀ

ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਨਿੰਦਾ ਕਰਦਿਆਂ ਹਲਕਾ ਤਲਵੰਡੀ ਸਾਬੋ ਭਾਜਪਾ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਇਸ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੀ ਗੁਣੀ ਗਾਟਵਾਲੀ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੋਂ ਸਵਾਲ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਗੁਣੀ ਅਤੇ ਵਰਕਰ। ਤਸਵੀਰ: ਸਿੰਗਲਾ 05-09-2026
ਰਾਮਾਂ ਮੰਡੀ, 4 ਸਤੰਬਰ (ਤਰਸੇਮ ਸਿੰਗਲਾ)-ਪੰਜਾਬ ਵਿਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਿਸ ਵਲੋਂ ਕਥਿਤ ਤੌਰ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਨਿੰਦਾ ਕਰਦਿਆਂ ਹਲਕਾ ਤਲਵੰਡੀ ਸਾਬੋ ਭਾਜਪਾ ਦੇ ਇੰਚਾਰਜ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਦਿਹਾਤੀ ਨਵਜੋਤ ਸਿੰਘ ਗੁਣੀ ਗਾਟਵਾਲੀ ਨੇ ਇਸ ਮਾਮਲੇ ਦੀ ਨਿਰਪੱਖ ਤੇ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ। ਸ਼੍ਰੀ ਗੁਣੀ ਗਾਟਵਾਲੀ ਨੇ ਕਿਹਾ ਕਿ ਲੋਕਤੰਤਰ ਵਿਚ ਸਰਕਾਰ ਤੋਂ ਸਵਾਲ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ ਹੈ। ਨਸ਼ਿਆਂ ਦੇ ਮੁੱਦੇ ’ਤੇ ਸਵਾਲ ਪੁੱਛਣ ਵਾਲੇ ਨੌਜਵਾਨ ਨੂੰ ਜਵਾਬ ਦੇਣ ਦੀ ਬਜਾਏ ਕਥਿਤ ਤਸ਼ੱਦਦ ਦਾ ਸਾਹਮਣਾ ਕਰਨਾ ਪਵੇ ਤਾਂ ਇਹ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕਕਾਰ ਗੁਰਸਿੱਖ ਦੀ ਧਾਰਮਿਕ ਪਹਿਚਾਣ ਅਤੇ ਆਸਥਾ ਦੇ ਪ੍ਰਤੀਕ ਹਨ, ਇਸ ਲਈ ਕਕਾਰਾਂ ਨਾਲ ਕਿਸੇ ਵੀ ਤਰ੍ਹਾਂ ਦਾ ਕਥਿਤ ਅਪਮਾਨ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਮੰਗ ਕੀਤੀ ਕਿ ਮਾਮਲੇ ਦੀ ਲੋੜ ਪੈਣ ’ਤੇ ਕੇਂਦਰ ਸਰਕਾਰ ਪੱਧਰ ’ਤੇ ਵੀ ਜਾਂਚ ਕਰਵਾਈ ਜਾਵੇ ਅਤੇ ਦੋਸ਼ ਸਾਬਿਤ ਹੋਣ ’ਤੇ ਜ਼ਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਬਣਨ ’ਤੇ ਪੰਜਾਬ ਦੇ ਲੋਕਾਂ ਨਾਲ ਹੋਈ ਹਰ ਵਧੀਕੀ ਦਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਸੀਨੀਅਰ ਭਾਜਪਾ ਆਗੂ ਸੁਖਵਿੰਦਰ ਸਿੰਘ ਗੁਣੀ ਸਮੇਤ ਹੋਰ ਆਗੂ ਤੇ ਵਰਕਰ ਮੌਜੂਦ ਸਨ।
ਪਿਛਲੀ ਖ਼ਬਰ ਟਰੈਫ਼ਿਕ ਪੁਲਿਸ ਐਜੂਕੇਸ਼ਨ ਸੈੱਲ ਬਠਿੰਡਾ ਵਲੋਂ ਟਰੈਫਿਕ ਨਿਯਮਾਂ ਸਬੰਧੀ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਵਿਦਿਆਰਥੀਆਂ ਨੂੰ ਦੁੱਧ ਤੇ ਦੁੱਧ ਤੋਂ ਬਣੇ ਪਦਾਰਥਾਂ ਪ੍ਰਤੀ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।