ਦੋ ਮੋਟਰਸਾਈਕਲ ਚੋਰ ਕਾਬੂ
ਬਠਿੰਡਾ, 5 ਸਤੰਬਰ (ਵੀਰਪਾਲ ਸਿੰਘ)- ਮੋਟਰ ਸਾਈਕਲ ਚੋਰੀ ਕਰਨ ਦੇ ਮਾਮਲੇ ਵਿਚ ਬਠਿੰਡਾ ਪੁਲਿਸ ਨੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਪਾਸੋਂ ਬਗੈਰ ਨੰਬਰੀ ਇਕ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੌਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਕੋਤਵਾਲੀ ਵਿਖੇ ਗੁਪਤ ਸੂਚਨਾ ਦੇ ਆਧਾਰ ’ਤੇ ਸ਼ਿਕਾਇਤ ਦਰਜ ਕੀਤੀ ਗਈ ਜਿਸ ਵਿਚ ਮੁਖ਼ਬਰ ਨੇ ਦੱਸਿਆ ਕਿ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਦੋ ਵਿਅਕਤੀ ਮੋਹਿਤ ਕੁਮਾਰ ਜਨਤਾ ਨਗਰ, ਸੰਦੀਪ ਸਿੰਘ ਪਿੰਡ ਬਾਦਲ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਜੋ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਹਨ ਜੋ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਉਕਤ ਵਿਅਕਤੀਆਂ ਸੰਤਪੁਰਾ ਰੋਡ ਪਾਸੋਂ ਗ੍ਰਿਫ਼ਤਾਰ ਕਰਕੇ ਬਗੈਰ ਨੰਬਰੀ ਮੋਟਰ ਸਾਈਕਲ ਬਰਾਮਦ ਕਰ ਲਿਆ ਗਿਆ।
ਅਜੀਤ ਡੈਸਕ
06-09-2026