06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮੁੱਖ ਮੰਤਰੀ ਦਾ ਤਾਨਾਸ਼ਾਹੀ ਕਿਰਦਾਰ ਆਇਆ ਸਾਹਮਣੇ-ਕੁਲਵੰਤ ਰਾਏ ਸਿੰਗਲਾ

ਭੀਖੀ, 5 ਸਤੰਬਰ (ਬਲਕਾਰ ਸਿੰਘ ਸਹੋਤਾ)- ਬੀਤੀ ਦਿਨੀਂ ਪਿੰਡ ਸ਼ੇਰੋਂ ਵਿਖੇ ਨੌਜਵਾਨ ਮੋਹਨਜੀਤ ਸਿੰਘ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਗਮ ਦੌਰਾਨ ਕਾਲਾ ਕੱਪੜਾ ਦਿਖਾਉਣ ’ਤੇ ਪੁਲਿਸ ਵਲੋਂ ਉਸ ਉੱਪਰ ਕੀਤੇ ਤਸ਼ੱਦਦ ਦੀ ਨਿੰਦਾ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਲੋਕਤਾਂਤਰਿਕ ਪ੍ਰਕਿਰਿਆ ਅਧੀਨ ਰਹਿ ਕੇ ਆਪਣਾ ਰੋਸ ਪ੍ਰਦਰਸ਼ਨ ਕਰਨ ਦਾ ਆਪਣਾ ਸੰਵਿਧਾਨਿਕ ਹੱਕ ਹੈ ਪਰ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਗਮ ਦੌਰਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਪਿੰਡ ਸ਼ੇਰੋਂ ਵਿਖੇ ਨੌਜਵਾਨ ਮੋਹਨਜੀਤ ਸਿੰਘ ਵਲੋਂ ਕਾਲਾ ਕੱਪੜਾ ਲਹਿਰਾ ਕੇ ਰੋਸ ਪ੍ਰਗਟ ਕੀਤਾ ਗਿਆ ਸੀ। ਉਪਰੰਤ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਉਸ ’ਤੇ ਅੰਨਾ ਤਸ਼ੱਦਦ ਕੀਤਾ ਗਿਆ ਦਰਸਾਉਂਦਾ ਹੈ ਕਿ ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ।

ਮਾਨਸਾ ਵਿਖੇ ਸ਼ਹਿਰੀਆਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਭਾਜਪਾ ਆਗੂ ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ। ਤਸਵੀਰ : ਸੇਮੀ ਮਾਨਸਾ 06-09-2026
ਭੀਖੀ, 5 ਸਤੰਬਰ (ਬਲਕਾਰ ਸਿੰਘ ਸਹੋਤਾ)- ਬੀਤੀ ਦਿਨੀਂ ਪਿੰਡ ਸ਼ੇਰੋਂ ਵਿਖੇ ਨੌਜਵਾਨ ਮੋਹਨਜੀਤ ਸਿੰਘ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਗਮ ਦੌਰਾਨ ਕਾਲਾ ਕੱਪੜਾ ਦਿਖਾਉਣ ’ਤੇ ਪੁਲਿਸ ਵਲੋਂ ਉਸ ਉੱਪਰ ਕੀਤੇ ਤਸ਼ੱਦਦ ਦੀ ਨਿੰਦਾ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਕੁਲਵੰਤ ਰਾਏ ਸਿੰਗਲਾ ਨੇ ਕਿਹਾ ਕਿ ਭਾਰਤੀ ਸੰਵਿਧਾਨ ਅੰਦਰ ਦੇਸ਼ ਦੇ ਹਰ ਨਾਗਰਿਕ ਨੂੰ ਲੋਕਤਾਂਤਰਿਕ ਪ੍ਰਕਿਰਿਆ ਅਧੀਨ ਰਹਿ ਕੇ ਆਪਣਾ ਰੋਸ ਪ੍ਰਦਰਸ਼ਨ ਕਰਨ ਦਾ ਆਪਣਾ ਸੰਵਿਧਾਨਿਕ ਹੱਕ ਹੈ ਪਰ ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਾਗਮ ਦੌਰਾਨ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਖ਼ਿਲਾਫ਼ ਪਿੰਡ ਸ਼ੇਰੋਂ ਵਿਖੇ ਨੌਜਵਾਨ ਮੋਹਨਜੀਤ ਸਿੰਘ ਵਲੋਂ ਕਾਲਾ ਕੱਪੜਾ ਲਹਿਰਾ ਕੇ ਰੋਸ ਪ੍ਰਗਟ ਕੀਤਾ ਗਿਆ ਸੀ। ਉਪਰੰਤ ਮੁੱਖ ਮੰਤਰੀ ਦੇ ਇਸ਼ਾਰੇ ’ਤੇ ਪੁਲਿਸ ਪ੍ਰਸ਼ਾਸਨ ਵਲੋਂ ਉਸ ’ਤੇ ਅੰਨਾ ਤਸ਼ੱਦਦ ਕੀਤਾ ਗਿਆ ਦਰਸਾਉਂਦਾ ਹੈ ਕਿ ਸਰਕਾਰ ਆਪਣੇ ਵਾਅਦਿਆਂ ’ਤੇ ਖਰੀ ਨਹੀਂ ਉੱਤਰੀ। ਕਾਂਗਰਸ ਆਗੂ ਨੇ ਕਿਹਾ ਕਿ ਸੂਬੇ ਦੇ ਹਾਲਾਤ ਅਰਾਜਕਤਾ ਵਾਲੇ ਹਨ ਤੇ ਹਰ ਪਾਸੇ ਹਨੇਰ-ਗਰਦੀ ਮਚੀ ਹੋਈ ਹੈ। ਇਕ ਪਾਸੇ ਲੋਕ ਗੈਂਗਸਟਰਵਾਦ ਤੋਂ ਦੁਖੀ ਹਨ ਤੇ ਦੂਸਰੇ ਪਾਸੇ ਜੇਕਰ ਕੋਈ ਆਪਣੀਆਂ ਸਮੱਸਿਆਵਾਂ ਸਰਕਾਰ ਦੇ ਸਾਹਮਣੇ ਰੱਖਦਾ ਹੈ ਤਾਂ ਉਸ ਦੇ ਪੁਲਸੀਆ ਡੰਡਾ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਤਾਕੀਦ ਕਰਦੇ ਹੋਏ ਕਿਹਾ ਕਿ ਉਹ ਵੱਧ ਤੋਂ ਵੱਧ ਕਾਂਗਰਸ ਦਾ ਸਾਥ ਦੇਣ ਤਾਂ ਜੋ ਇਸ ਨਿਕੰਮੀ ਸਰਕਾਰ ਤੋਂ ਖਹਿੜਾ ਛਡਾਇਆ ਜਾ ਸਕੇ ਤੇ ਪੰਜਾਬ ਨੂੰ ਮੁੜ ਵਿਕਾਸ ਦੀਆਂ ਲੀਹਾਂ ’ਤੇ ਤੋਰਿਆ ਜਾ ਸਕੇ। ਇਸ ਮੌਕੇ ਮੱਖਣ ਸ਼ਰਮਾ, ਸਤਗੁਰ ਸਿੰਘ ਜਲਵੇੜਾ, ਜਿੰਮੀ ਗਰਗ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਮਾਨ ‘ਤੇ ਦਰਜ ਮੁਕੱਦਮੇ ਦੇ ਰੋਸ ’ਚ ਪੰਜਾਬ ਭਰ ਦੇ ਵਕੀਲ ਭਲਕੇ ਰੱਖਣਗੇ ਹੜਤਾਲ ਅਗਲੀ ਖ਼ਬਰ ਵਪਾਰ ਮੰਡਲ, ਆੜ੍ਹਤੀਆ ਐਸੋਸੀਏਸ਼ਨ ਤੇ ਭਾਜਪਾ ਵਲੋਂ ਮਾਨਸਾ ਦੀਆਂ ਸਮੱਸਿਆਵਾਂ ਨੂੰ ਲੈ ਕੇ ਇਕੱਠ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।