08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਪੱਕੇ ਮੋਰਚੇ ’ਚ ਪੁੱਜੇ ਹਰਿਆਣਾ ਦੇ ਕਿਸਾਨ ਆਗੂ ਭਾਈਚਾਰਕ ਸਾਂਝ ਮਜ਼ਬੂਤ ਕਰਨ ਦਾ ਦਿੱਤਾ ਸੱਦਾ

ਬਠਿੰਡਾ, 7 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਇੱਥੋਂ ਦੇ ਡੀ. ਸੀ.

ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਇੱਥੋਂ ਦੇ ਡੀ.ਸੀ. ਦਫ਼ਤਰ ਮੂਹਰੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਚੱਲ ਰਹੇ ਪੱਕੇ ਕਿਸਾਨ ਮੋਰਚੇ ਵਿਚ ਅੱਜ ਗੁਆਂਢੀ ਸੂਬੇ ਹਰਿਆਣਾ ਦੇ ਕਿਸਾਨ ਆਗੂਆਂ ਵਲੋਂ ਕਾਫ਼ਲੇ ਨਾਲ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ ਗਈ, ਜਿਨ੍ਹਾਂ ਨੇ ਪੰਜਾਬ ਤੇ ਹਰਿਆਣਾ ਦੀ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਮੋਰਚੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਹਰਿਆਣਾ ਦੇ ਕਮੇਟੀ ਮੈਂਬਰ ਬਲਜੀਤ ਸਿੰਘਪੁਰਾ ਅਤੇ ਭੁਪਿੰਦਰ ਸਿੰਘ ਡੱਬਵਾਲੀ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਦੀ ਸਾਂਝ ਸਦੀਆਂ ਪੁਰਾਣੀ ਹੈ ਪਰ ਸਰਕਾਰਾਂ ਵਲੋਂ ਆਪਣੇ ਸੌੜੇ ਸਿਆਸੀ ਹਿੱਤਾਂ ਖ਼ਾਤਰ ਦੋਵਾਂ ਸੂਬਿਆਂ ਦੇ ਲੋਕਾਂ ਵਿਚਕਾਰ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ ਪਰ ਕਿਸਾਨ ਅਤੇ ਕਿਰਤੀ ਲੋਕ ਇਹ ਕੋਸ਼ਿਸ਼ਾਂ ਕਾਮਯਾਬ ਨਹੀਂ ਹੋਣ ਦੇਣਗੇ । ਭਾਕਿਯੂ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਹਰਿਆਣਾ ਦੇ ਕਿਸਾਨ ਆਗੂਆਂ ਦਾ ਮੋਰਚੇ ਵਿਚ ਪੁੱਜਣ ਤੇ ਭਰਵਾਂ ਸਾਥ ਦੇਣ ਲਈ ਧੰਨਵਾਦ ਕਰਦੇ ਹੋਏ ਕਿਹਾ ਕਿ ਜੇਕਰ ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨ ਮਸਲਿਆਂ ਦਾ ਸਮਾਂ ਰਹਿੰਦੇ ਹੱਲ ਨਾ ਕੀਤਾ ਤਾਂ ਮੋਰਚੇ ਨੂੰ ਹੌਲੀ-ਹੌਲੀ ਹੋਰ ਸੂਬਿਆਂ ਤੱਕ ਵਧਾਇਆ ਜਾ ਸਕਦਾ ਤੇ ਫੇਰ ਇਹ ਮੋਰਚਾ ਸਰਕਾਰ ਲਈ ਸਾਂਭਣਾ ਔਖਾ ਹੋ ਜਾਣਾ। ਉਨ੍ਹਾਂ 9 ਸਤੰਬਰ ਨੂੰ ਇਨਕਲਾਬੀ ਲੋਕ ਕਵੀ ਪਾਸ਼ ਦੇ ਜਨਮ ਦਿਹਾੜੇ ਮੌਕੇ ਉਨ੍ਹਾਂ ਦੇ ਜੱਦੀ ਪਿੰਡ ਤਲਵੰਡੀ ਸਲੇਮ (ਜਲੰਧਰ) ਵਿਖੇ ਕਿਸਾਨ ਤੇ ਔਰਤਾਂ ਨੂੰ ਵੱਡੀ ਗਿਣਤੀ ਵਿਚ ਪੁੱਜਣ ਦੀ ਅਪੀਲ ਕੀਤੀ ਤੇ ਕਿਹਾ ਕਿ ਪਾਸ਼ ਅਤੇ ਹੰਸਾ ਸਿੰਘ ਦੀਆਂ ਯਾਦਗਾਰਾਂ ਨੂੰ ਕਿਸੇ ਹਾਲਤ ਵਿਚ ਮਿਟਾਉਣ ਨਹੀਂ ਦਿੱਤਾ ਜਾਵੇਗਾ । ਇਸ ਮੌਕੇ ਜਸਪਾਲ ਸਿੰਘ ਕੋਠਾ ਗੁਰੂ, ਰਾਮ ਸਿੰਘ ਕੋਟਗੁਰੂ, ਪਰਮਜੀਤ ਕੌਰ ਪਿੱਥੋ ਤੇ ਹਰਪ੍ਰੀਤ ਕੌਰ ਜੇਠੂਕੇ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ਸੰਗਤ ਮੰਡੀ ’ਚ ‘ਚਿੱਟਾ’ ਫ਼ੋਨ ਕਰਨ ’ਤੇ ਦੋ ਮਿੰਟਾਂ ਵਿਚ ਹਾਜ਼ਰ...!! ਅਗਲੀ ਖ਼ਬਰ ਮੋਬਾਈਲ ਮਾਰਕੀਟ ਦੀਆਂ ਛੱਤਾਂ ਤੋਂ ਚੋਰਾਂ ਨੇ ਏ.ਸੀ. ਦੀਆਂ ਤਾਰਾਂ ਤੇ ਹੋਰ ਸਾਮਾਨ ਕੀਤਾ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।