08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਡੇਢ ਦਰਜਨ ਵਿਅਕਤੀ ਵੱਖ-ਵੱਖ ਪਾਰਟੀਆਂ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬ) ’ਚ ਸ਼ਾਮਿਲ

ਬਠਿੰਡਾ, 7 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਠਿੰਡਾ ’ਚ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 17 ਤੋਂ ਵੱਧ ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਲੂਮੀਅਤ ਕੀਤੀ । ਸਥਾਨਕ ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਇਨ੍ਹਾਂ ਵਿਅਕਤੀਆਂ ਨੂੰ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ।

ਅਜੀਤ ਡੈਸਕ 08-09-2026
ਬਠਿੰਡਾ, 7 ਸਤੰਬਰ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਸ਼੍ਰੋਮਣੀ ਅਕਾਲੀ ਦਲ (ਬ) ਨੂੰ ਬਠਿੰਡਾ ’ਚ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 17 ਤੋਂ ਵੱਧ ਵਿਅਕਤੀਆਂ ਨੇ ਆਪਣੇ ਪਰਿਵਾਰਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਲੂਮੀਅਤ ਕੀਤੀ । ਸਥਾਨਕ ਗੁਰੂ ਅਮਰਦਾਸ ਨਗਰ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਬਠਿੰਡਾ ਸ਼ਹਿਰੀ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਵਲੋਂ ਇਨ੍ਹਾਂ ਵਿਅਕਤੀਆਂ ਨੂੰ ਸਿਰੋਪਾਓ ਭੇਟ ਕਰਕੇ ਸਵਾਗਤ ਕੀਤਾ ਗਿਆ। ਬਬਲੀ ਢਿੱਲੋਂ ਨੇ ਕਿਹਾ ਕਿ ਸਰਕਲ ਪ੍ਰਧਾਨ ਕਮਲਜੀਤ ਸਿੰਘ ਅਤੇ ਐਮ.ਸੀ. ਮੱਖਣ ਸਿੰਘ ਦੀ ਪ੍ਰੇਰਨਾ ਨਾਲ ਇਨ੍ਹਾਂ ਵਿਅਕਤੀਆਂ ਨੇ ਪਾਰਟੀ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਦੀ ਸ਼ਮੂਲੀਅਤ ਨਾਲ ਇਸ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੀ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਨੂੰ ਪੂਰਾ ਲਾਭ ਹੋਵੇਗਾ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਅੰਗਰੇਜ਼ ਸਿੰਘ, ਪ੍ਰਿਤਪਾਲ ਸਿੰਘ, ਚਰਨਜੀਤ ਸਿੰਘ, ਦਰਸ਼ਨ ਸਿੰਘ, ਕਾਕਾ ਸਿੰਘ, ਜੋਗਿੰਦਰ ਸਿੰਘ, ਦਾਰਾ ਸਿੰਘ, ਕਾਕਾ ਪੰਡਿਤ, ਗਗਨਦੀਪ ਸਿੰਘ ਮਠਾੜੂ, ਜਸਪ੍ਰੀਤ ਸਿੰਘ ਮਠਾੜੂ, ਸਵਰਨਜੀਤ ਸਿੰਘ, ਮਨਦੀਪ ਸਿੰਘ, ਗਗਨੀ, ਬਲਤੇਜ ਸਿੰਘ ਤੇਜੀ, ਤਜਿੰਦਰ ਸਿੰਘ ਕਾਲਾ ਅਤੇ ਬਬਲੂ ਸਿੰਘ ਸਮੇਤ ਹੋਰ ਵਿਅਕਤੀ ਸ਼ਾਮਿਲ ਹਨ । ਇਸ ਮੌਕੇ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਜਨਰਲ ਸਕੱਤਰ ਮੋਹਿਤ ਗੁਪਤਾ, ਐਡਵੋਕੇਟ ਦਲਜੀਤ ਸਿੰਘ ਬਰਾੜ, ਨਿਰਮਲ ਸਿੰਘ ਸੰਧੂ, ਚਮਕੌਰ ਸਿੰਘ ਮਾਨ, ਡਾ. ਓਮ ਪ੍ਰਕਾਸ਼ ਸ਼ਰਮਾ, ਮੋਹਨਜੀਤ ਸਿੰਘ ਪੁਰੀ, ਕੁਲਦੀਪ ਸਿੰਘ ਨੰਬਰਦਾਰ, ਰਜਿੰਦਰ ਸਿੰਘ ਰਾਜੂ ਮਾਨ, ਮਨਮੋਹਨ ਸਿੰਘ ਕੁੱਕੂ ਅਤੇ ਦਰਸ਼ਨ ਸਿੰਘ ਰੋਮਾਣਾ ਸਮੇਤ ਸੀਨੀਅਰ ਆਗੂ ਮੌਜੂਦ ਸਨ।
ਪਿਛਲੀ ਖ਼ਬਰ ਪਿੰਡ ਭਾਈ ਬਖਤੌਰ ਵਿਖੇ ਚਿਖਾ ’ਚੋਂ ਗੋਡੇ ਚੋਰੀ ਹੋਣ ਦੀ ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ। -ਤੇ ਜਦੋਂ ਕੋਈ ਚਿਖਾ ’ਚੋਂ... ਅਗਲੀ ਖ਼ਬਰ ਔਰਤਾਂ ਨਾਲ ਸੰਬੰਧਿਤ ਸਕੀਮਾਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ - ਸੂਬਾ ਚੇਅਰਪਰਸਨ ਰਾਜ ਲਾਲੀ ਗਿੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।