08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਰਾਮਨਿਵਾਸ ਦੇ ਨੌਜਵਾਨਾਂ ਨੇ ਦਿੱਤਾ ਅਕਾਲੀ ਦਲ (ਬ) ਨੂੰ ਸਮਰਥਨ

ਮੌੜ ਮੰਡੀ, 7 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪਰਿਵਾਰ ਵਿਚ ਅੱਜ ਉਸ ਸਮੇਂ ਵਾਧਾ ਹੋ ਗਿਆ, ਜਦ ਪਿੰਡ ਰਾਮਨਿਵਾਸ ਦੇ ਨੌਜਵਾਨ ਆਗੂਆਂ ਜਸਵਿੰਦਰ ਸਿੰਘ ਅਤੇ ਕੁਲਵੰਤ ਰਾਮ ਦੇ ਨਿਰਦੇਸ਼ਾਂ ’ਤੇ ਬੇਅੰਤ ਸਿੰਘ, ਗਗਨਦੀਪ ਸਿੰਘ, ਲਖਵੀਰ ਸਿੰਘ, ਰਾਜਵਿੰਦਰ ਸਿੰਘ, ਮਨਪ੍ਰੀਤ ਸਿੰਘ, ਸਤਪਾਲ ਸਿੰਘ, ਸੁਖਚੈਨ ਸਿੰਘ ਆਦਿ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਮੌੜ ਦਫ਼ਤਰ ਵਿਖੇ ਉਨ੍ਹਾਂ ਦੀ ਹਾਜ਼ਰੀ ਵਿਚ ਅਕਾਲੀ ਦਲ ਦਾ ਪੱਲਾ ਫੜਿਆ। ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਇਨ੍ਹਾਂ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਦਾ ਪਾਰਟੀ ਵਿਚ ਪੂਰਾ ਇੱਜ਼ਤ ਸਤਿਕਾਰ ਕੀਤਾ ਜਾਵੇਗਾ।

ਅਜੀਤ ਡੈਸਕ 08-09-2026
ਮੌੜ ਮੰਡੀ, 7 ਸਤੰਬਰ (ਗੁਰਜੀਤ ਸਿੰਘ ਕਮਾਲੂ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪਰਿਵਾਰ ਵਿਚ ਅੱਜ ਉਸ ਸਮੇਂ ਵਾਧਾ ਹੋ ਗਿਆ, ਜਦ ਪਿੰਡ ਰਾਮਨਿਵਾਸ ਦੇ ਨੌਜਵਾਨ ਆਗੂਆਂ ਜਸਵਿੰਦਰ ਸਿੰਘ ਅਤੇ ਕੁਲਵੰਤ ਰਾਮ ਦੇ ਨਿਰਦੇਸ਼ਾਂ ’ਤੇ ਬੇਅੰਤ ਸਿੰਘ, ਗਗਨਦੀਪ ਸਿੰਘ, ਲਖਵੀਰ ਸਿੰਘ, ਰਾਜਵਿੰਦਰ ਸਿੰਘ, ਮਨਪ੍ਰੀਤ ਸਿੰਘ, ਸਤਪਾਲ ਸਿੰਘ, ਸੁਖਚੈਨ ਸਿੰਘ ਆਦਿ ਨੇ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਕਹਿੰਦੇ ਹੋਏ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਦੇ ਮੌੜ ਦਫ਼ਤਰ ਵਿਖੇ ਉਨ੍ਹਾਂ ਦੀ ਹਾਜ਼ਰੀ ਵਿਚ ਅਕਾਲੀ ਦਲ ਦਾ ਪੱਲਾ ਫੜਿਆ। ਸਾਬਕਾ ਮੰਤਰੀ ਜਨਮੇਜਾ ਸਿੰਘ ਸੇਖੋਂ ਇਨ੍ਹਾਂ ਨੌਜਵਾਨਾਂ ਨੂੰ ਸਿਰੋਪਾਓ ਦੇ ਕੇ ਪਾਰਟੀ ਵਿਚ ਸ਼ਾਮਿਲ ਕਰਨ ਤੋਂ ਬਾਅਦ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਅਕਾਲੀ ਦਲ ਵਿਚ ਸ਼ਾਮਿਲ ਹੋਣ ਵਾਲੇ ਹਰ ਵਰਕਰ ਦਾ ਪਾਰਟੀ ਵਿਚ ਪੂਰਾ ਇੱਜ਼ਤ ਸਤਿਕਾਰ ਕੀਤਾ ਜਾਵੇਗਾ। ਇਸ ਮੌਕੇ ਹਰਭਜਨ ਸਿੰਘ ਮਾਈਸਰਖਾਨਾ, ਮਨਦੀਪ ਸਿੰਘ ਚਨਾਰਥਲ ਹਲਕਾ ਯੂਥ ਪ੍ਰਧਾਨ, ਸੁਖਚੈਨ ਸਿੰਘ ਸਾਬਕਾ ਪ੍ਰਧਾਨ, ਹਰਜਸ ਸਿੰਘ ਘਸੋਖਾਨਾ ਸਰਕਲ ਪ੍ਰਧਾਨ, ਕੰਵਰਜੀਤ ਸਿੰਘ ਬੰਟੀ ਰਾਮਨਗਰ ਮੈਂਬਰ ਪੀ ਏ ਸੀ, ਗੁਰਮੇਲ ਸਿੰਘ ਮਾਈਸਰਖਾਨਾ, ਗਿੰਨੀ ਐਮ ਸੀ ਮੌੜ, ਹਰਵਿੰਦਰ ਸਿੰਘ ਹੈਪੀ ਜ਼ੈਦ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਿਹਤ ਕਾਰਡ ਸਿਰਫ਼ ਫਲੈਕਸਾਂ ਤੱਕ ਸੀਮਤ ? ਦੋਵੇਂ ਲੱਤਾਂ ਗੁਆ ਚੁੱਕੇ ਜਸਕਰਨ ਨੂੰ ਨਹੀਂ ਮਿਲੀ ਸਹਾਇਤਾ ਅਗਲੀ ਖ਼ਬਰ ਖੇਤੀਬਾੜੀ ਅਧਿਕਾਰੀਆਂ ਵਲੋਂ ਕੀਤਾ ਗਿਆ ਨਰਮੇ ਦੇ ਖੇਤਾਂ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।