09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਹਿਮਾਚਲ ਦੇ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਨਿੰਦਣਯੋਗ ਦੋਸ਼ੀਆਂ ਅਤੇ ਪ੍ਰਿੰਸੀਪਲ ਵਿਰੁੱਧ ਹੋਵੇ ਕਾਰਵਾਈ - ਜਥੇ : ਬਾਬਾ ਟੇਕ ਸਿੰਘ

ਤਲਵੰਡੀ ਸਾਬੋ, 8 ਸਤੰਬਰ (ਰਣਜੀਤ ਸਿੰਘ ਰਾਜੂ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਨਿੱਜੀ ਬੋਰਡਿੰਗ ਸਕੂਲ ਵਿਚ ਸਿੱਖ ਬੱਚੇ ਨਾਲ ਵਾਪਰੀ ਰੈਗਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਦੇ ਨਾਲ ਸਕੂਲ ਪ੍ਰਿੰਸੀਪਲ ਖਿਲਾਫ ਕਾਰਵਾਈ ਮੰਗੀ ਹੈ। ਪ੍ਰੈੱਸ ਬਿਆਨ ਰਾਹੀਂ ਜਥੇਦਾਰ ਬਾਬਾ ਟੇਕ ਸਿੰਘ ਨੇ ਉਨ੍ਹਾਂ ਕਿਹਾ ਕਿ ਵਿੱਦਿਆ ਦੇ ਮੰਦਰ ਕਹੇ ਜਾਂਦੇ ਸਕੂਲ ਵਿਚ ਕਿਸੇ ਵੀ ਬੱਚੇ ਨਾਲ ਅਜਿਹਾ ਅਣਮਨੁੱਖੀ ਵਰਤਾਰਾ ਅਤਿ-ਮੰਦਭਾਗਾ ਹੈ, ਜੋ ਮਾਸੂਮ ਬੱਚਿਆਂ ਦੇ ਮਨਾਂ ’ਤੇ ਗਹਿਰਾ ਮਾਨਸਿਕ ਅਸਰ ਪਾਉਂਦਾ ਹੈ।

ਅਜੀਤ ਡੈਸਕ 09-09-2026
ਤਲਵੰਡੀ ਸਾਬੋ, 8 ਸਤੰਬਰ (ਰਣਜੀਤ ਸਿੰਘ ਰਾਜੂ)-ਹਿਮਾਚਲ ਪ੍ਰਦੇਸ਼ ਦੇ ਸੋਲਨ ਜ਼ਿਲ੍ਹੇ ਦੇ ਇਕ ਨਿੱਜੀ ਬੋਰਡਿੰਗ ਸਕੂਲ ਵਿਚ ਸਿੱਖ ਬੱਚੇ ਨਾਲ ਵਾਪਰੀ ਰੈਗਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਦੋਸ਼ੀਆਂ ਦੇ ਨਾਲ ਸਕੂਲ ਪ੍ਰਿੰਸੀਪਲ ਖਿਲਾਫ ਕਾਰਵਾਈ ਮੰਗੀ ਹੈ। ਪ੍ਰੈੱਸ ਬਿਆਨ ਰਾਹੀਂ ਜਥੇਦਾਰ ਬਾਬਾ ਟੇਕ ਸਿੰਘ ਨੇ ਉਨ੍ਹਾਂ ਕਿਹਾ ਕਿ ਵਿੱਦਿਆ ਦੇ ਮੰਦਰ ਕਹੇ ਜਾਂਦੇ ਸਕੂਲ ਵਿਚ ਕਿਸੇ ਵੀ ਬੱਚੇ ਨਾਲ ਅਜਿਹਾ ਅਣਮਨੁੱਖੀ ਵਰਤਾਰਾ ਅਤਿ-ਮੰਦਭਾਗਾ ਹੈ, ਜੋ ਮਾਸੂਮ ਬੱਚਿਆਂ ਦੇ ਮਨਾਂ ’ਤੇ ਗਹਿਰਾ ਮਾਨਸਿਕ ਅਸਰ ਪਾਉਂਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਅਤੇ ਉਨ੍ਹਾਂ ਲਈ ਸੁਖਾਵਾਂ ਤੇ ਸਨਮਾਨਜਨਕ ਵਾਤਾਵਰਨ ਕਾਇਮ ਕਰਨਾ ਸਕੂਲ ਪ੍ਰਬੰਧਕਾਂ ਦੀ ਮੁੱਢਲੀ ਜ਼ਿੰਮੇਵਾਰੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਸਿੱਖ ਬੱਚੇ ਨਾਲ ਰੈਗਿੰਗ ਸਬੰਧੀ ਵਾਇਰਲ ਵੀਡੀਓ ਨੇ ਹਰ ਸੰਵੇਦਨਸ਼ੀਲ ਮਨ ਨੂੰ ਝੰਜੋੜਿਆ ਹੈ ਇਸ ਸਬੰਧੀ ਹਿਮਾਚਲ ਪੁਲਿਸ ਵਲੋਂ ਜਾਂਚ ਸ਼ੁਰੂ ਕਰਨਾ ਸਵਾਗਤਯੋਗ ਹੈ, ਪਰ ਸਿਰਫ਼ ਰੈਗਿੰਗ ਕਰਨ ਵਾਲੇ ਵਿਦਿਆਰਥੀਆਂ ’ਤੇ ਹੀ ਨਹੀਂ, ਸਗੋਂ ਸਮੇਂ ਸਿਰ ਕਦਮ ਨਾ ਚੁੱਕਣ ਵਾਲੇ ਸਕੂਲ ਪ੍ਰਿੰਸੀਪਲ ਅਤੇ ਸਬੰਧਿਤ ਅਧਿਕਾਰੀਆਂ ਵਿਰੁੱਧ ਵੀ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ ਤੇ ਪ੍ਰਸ਼ਾਸਨ ਮਾਮਲੇ ਦੀ ਨਿਰਪੱਖ ਜਾਂਚ ਯਕੀਨੀ ਬਣਾਵੇ। ਸਿੰਘ ਸਾਹਿਬ ਨੇ ਸਿੱਖ ਬੱਚਿਆਂ ਨੂੰ ਨਿਸ਼ਾਨਾ ਬਣਾਉਣ ਦੀਆਂ ਅਜਿਹੀਆਂ ਹਰਕਤਾਂ ਨੂੰ ਕਿਸੇ ਵੀ ਕੀਮਤ ’ਤੇ ਪ੍ਰਵਾਨ ਨਾ ਕੀਤੇ ਜਾਣ ਦੀ ਗੱਲ ਕੀਤੀ, ਉੱਥੇ ਸਮੂਹ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਸਮੇਂ ਸਮੇਂ ’ਤੇ ਸਕੂਲ ਪ੍ਰਬੰਧਕਾਂ ਤੇ ਸੰਬੰਧਿਤ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੱਲਬਾਤ ਕਰਿਆ ਕਰਨ।
ਪਿਛਲੀ ਖ਼ਬਰ ਡਾ. ਬਲਬੀਰ ਸਿੰਘ ਇੰਸਟੀਚਿਊਟ ਆਫ਼ ਨਰਸਿੰਗ ’ਚ ਅਧਿਆਪਕ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ 93 ਸਾਲਾ ਡਾ. ਸਤਵੰਤ ਕੌਰ ਦਾ ਪੁਰਾਣੇ ਵਿਦਿਆਰਥੀਆਂ ਵਲੋਂ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।