11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੇਂਦਰੀ ਜ਼ੇਲ੍ਹ ਬਠਿੰਡਾ ’ਚੋਂ ਤਲਾਸ਼ੀ ਦੌਰਾਨ ਇਕ ਮੋਬਈਲ ਫੋਨ ’ਤੇ 10 ਗ੍ਰਾਮ ਹੈਰੋਇਨ ਬਰਾਮਦ

ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)- ਕੇਂਦਰੀ ਜੇਲ੍ਹ ਬਠਿੰਡਾ ’ਚੋਂ 10 ਗ੍ਰਾਮ ਹੈਰੋਇਨ ਤੇ ਇਕ ਮੋਬਾਈਲ ਫੋਨ ਬਰਾਮਦ ਕੀਤੇ ਜਾਣ ਦੀ ਖਬਰ ਹੈ । ਇਸ ਮਾਮਲੇ ਵਿਚ ਜੇਲ ਵਿਚ ਬੰਦ ਇਕ ਕੈਦੀ ਸਣੇ ਇਕ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ।

ਅਜੀਤ ਡੈਸਕ 11-09-2026
ਬਠਿੰਡਾ, 10 ਸਤੰਬਰ (ਵੀਰਪਾਲ ਸਿੰਘ)- ਕੇਂਦਰੀ ਜੇਲ੍ਹ ਬਠਿੰਡਾ ’ਚੋਂ 10 ਗ੍ਰਾਮ ਹੈਰੋਇਨ ਤੇ ਇਕ ਮੋਬਾਈਲ ਫੋਨ ਬਰਾਮਦ ਕੀਤੇ ਜਾਣ ਦੀ ਖਬਰ ਹੈ । ਇਸ ਮਾਮਲੇ ਵਿਚ ਜੇਲ ਵਿਚ ਬੰਦ ਇਕ ਕੈਦੀ ਸਣੇ ਇਕ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੁਲਵੰਤ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕੇਂਦਰੀ ਜੇਲ੍ਹ ਸਹਾਇਕ ਸੁਪਰਡੈਂਟ ਦੀਆਂ ਹਦਾਇਤਾਂ ’ਤੇ ਜੇਲ੍ਹ ਵਿਚ ਬੰਦ ਸ਼ੱਕੀ ਕੈਦੀਆਂ ਦੀ ਤਲਾਸ਼ੀ ਲਈ ਗਈ। ਤਲਾਸ਼ੀ ਦੌਰਾਨ ਜੇਲ੍ਹ ਵਿਚ ਬੰਦ ਹਰਜਿੰਦਰ ਸਿੰਘ ਵਾਸੀ ਪੂਹਲੀ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕਰ ਲਈ ਗਈ, ਜਿਸ ’ਤੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ। ਦੂਸਰੇ ਮਾਮਲੇ ਵਿਚ ਜਾਣਕਾਰੀ ਸਾਂਝੀ ਕਰਦੇ ਹੋਏ ਪੁਲਿਸ ਅਫ਼ਸਰ ਕੁਲਵੰਤ ਸਿੰਘ ਨੇ ਦੱਸਿਆ ਹੈ ਕਿ ਕੇਂਦਰੀ ਜੇਲ੍ਹ ਬਠਿੰਡਾ ਦੇ ਸਹਾਇਕ ਸੁਪਰਡੈਂਟ ਦੀਆਂ ਹਦਾਇਤਾਂ ’ਤੇ ਲਈ ਜਾ ਰਹੀ ਤਲਾਸ਼ੀ ਦੌਰਾਨ ਜੇਲ ਵਿਚੋਂ ਇੱਕ ਮੋਬਾਇਲ ਫੋਨ ਬਰਾਮਦ ਕਰ ਲਿਆ ਗਿਆ ਹੈ। ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀ ’ਤੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ।
ਪਿਛਲੀ ਖ਼ਬਰ ਕੈਂਟਰ ਤੇ ਟਰਾਲੇ ਦੀ ਟੱਕਰ ’ਚ ਇਕ ਦੀ ਮੌਤ, ਦੋ ਜ਼ਖ਼ਮੀ ਅਗਲੀ ਖ਼ਬਰ ਰੇਲਵੇ ਲਾਈਨ ਤੋਂ ਨੌਜਵਾਨ ਦੀ ਲਾਸ਼ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।