ਰਾਮਪੁਰਾ ’ਚ ਮਲੂਕਾ ਦੀ ਅਗਵਾਈ ਹੇਠ ਟਕਸਾਲੀ ਕਾਂਗਰਸੀ ਭਾਜਪਾ ’ਚ ਸ਼ਾਮਿਲ
ਰਾਮਪੁਰਾ ਫੂਲ, 10 ਸਤੰਬਰ (ਹੇਮੰਤ ਕੁਮਾਰ ਸ਼ਰਮਾ)-ਹਲਕਾ ਰਾਮਪੁਰਾ ਫੂਲ ’ਚ ਭਾਜਪਾ ਨੇ ਸਿਆਸੀ ਵਿਰੋਧੀਆਂ ਨੂੰ ਵੱਡਾ ਝਟਕਾ ਦਿੱਤਾ, ਜਦੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ’ਚ ਰਾਮਪੁਰਾ ਪਿੰਡ ਤੋਂ ਕਾਂਗਰਸ ਦੇ ਟਕਸਾਲੀ ਆਗੂ ਐਡਵੋਕੇਟ ਜਸਪ੍ਰੀਤ ਸਿੰਘ ਫੂਲਕਾ ਅਤੇ ਹਰਵੰਤ ਸਿੰਘ ਗੁੰਮਟੀ ਨੇ ਭਾਜਪਾ ਦਾ ਪੱਲਾ ਫੜ ਲਿਆ। ਮਲੂਕਾ ਨੇ ਉਕਤ ਆਗੂਆਂ ਨੂੰ ਪਾਰਟੀ ’ਚ ਜੀ ਆਇਆਂ ਕਿਹਾ ਤੇ ਸਨਮਾਨਿਤ ਕੀਤਾ।
ਭਾਜਪਾ ’ਚ ਸ਼ਾਮਿਲ ਹੋਣ ਵਾਲੇ ਆਗੂ ਗੁਰਪ੍ਰੀਤ ਸਿੰਘ ਮਲੂਕਾ ਨਾਲ। ਤਸਵੀਰ: ਹੇਮੰਤ ਸ਼ਰਮਾ
11-09-2026