13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਫੂਡ ਸੇਫ਼ਟੀ ਟੀਮ ਵਲੋਂ ਡੇਅਰੀ ਅਤੇ ਮਠਿਆਈ ਦੀਆਂ ਦੁਕਾਨਾਂ ’ਤੇ ਚੈਕਿੰਗ

ਬਠਿੰਡਾ, 12 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਕੁੱਲ 15 ਨਮੂਨੇ ਲਏ ਗਏ, ਜਿਨ੍ਹਾਂ ਵਿਚ 9 ਪਨੀਰ ਅਤੇ 6 ਖੋਏ ਦੇ ਨਮੂਨੇ ਸ਼ਾਮਿਲ ਹਨ ।

ਸਿਹਤ ਵਿਭਾਗ ਦੇ ਫੂਡ ਸੇਫ਼ਟੀ ਅਫ਼ਸਰ ਦੁਕਾਨਾਂ ’ਤੇ ਚੈਕਿੰਗ ਕਰਦੇ ਹੋਏ। ਤਸਵੀਰ : ਲਵਲੀ 13-09-2026
ਬਠਿੰਡਾ, 12 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਸਿਹਤ ਵਿਭਾਗ ਦੀ ਫੂਡ ਸੇਫ਼ਟੀ ਟੀਮ ਵਲੋਂ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਟੀਮ ਵਲੋਂ ਕੁੱਲ 15 ਨਮੂਨੇ ਲਏ ਗਏ, ਜਿਨ੍ਹਾਂ ਵਿਚ 9 ਪਨੀਰ ਅਤੇ 6 ਖੋਏ ਦੇ ਨਮੂਨੇ ਸ਼ਾਮਿਲ ਹਨ । ਇਸ ਮੌਕੇ ਸਹਾਇਕ ਫੂਡ ਕਮਿਸ਼ਨਰ ਅੰਮ੍ਰਿਤਪਾਲ ਸਿੰਘ ਸੋਢੀ ਨੇ ਦੱਸਿਆ ਕਿ ਉਨ੍ਹਾਂ ਵਲੋਂ ਇਹ ਚੈਕਿੰਗ ਬਠਿੰਡਾ, ਤਲਵੰਡੀ ਸਾਬੋ ਅਤੇ ਰਾਮਪੁਰਾ ਬਲਾਕ ਦੇ ਵੱਖ-ਵੱਖ ਇਲਾਕਿਆਂ ਵਿਚ ਕੀਤੀ ਗਈ। ਇਨ੍ਹਾਂ ਨਮੂਨੇ ਨੂੰ ਜਾਂਚ ਲਈ ਲੈਬ ਵਿਚ ਭੇਜਿਆ ਜਾਵੇਗਾ ਅਤੇ ਰਿਪੋਰਟ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਕਰਨ ਵਾਲੀ ਟੀਮ ਵਿਚ ਫੂਡ ਸੇਫ਼ਟੀ ਅਫ਼ਸਰ ਸੁਧੀਰ ਸਿੰਗਲਾ, ਦਿਵਿਆ ਗੋਸਵਾਮੀ, ਸਰਬਜੀਤ ਕੌਰ ਸਮੇਤ ਹੋਰ ਟੀਮ ਮੈਂਬਰ ਸ਼ਾਮਿਲ ਸਨ । ਸੋਢੀ ਨੇ ਕਿਹਾ ਕਿ ਸਿਹਤ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਅਜਿਹੀਆਂ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ । ਇਸ ਦੌਰਾਨ ਟੀਮ ਵਲੋਂ ਡੇਅਰੀਆਂ ’ਚ ਸਫ਼ਾਈ ਅਤੇ ਸਟੋਰਜ਼ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਗਈ ਹੈ । ਉਨ੍ਹਾਂ ਕਿਹਾ ਕਿ ਜੇਕਰ ਨਮੂਨਿਆਂ ਦੀ ਰਿਪੋਰਟ ’ਚ ਕੋਈ ਖ਼ਾਮੀ ਸਾਹਮਣੇ ਆਈ ਤਾਂ ਸੰਬੰਧਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਆਉਣ ਵਾਲੇ ਸਮੇਂ ’ਚ ਇਸ ਤਰ੍ਹਾਂ ਦੀ ਚੈਕਿੰਗ ਅਭਿਆਨ ਜਾਰੀ ਰਹਿਣਗੇ ।
ਪਿਛਲੀ ਖ਼ਬਰ ਬਠਿੰਡਾ ਵਿਖੇ ਚੱਕਾ ਜਾਮ ਸੰਬੰਧੀ ਐਲਾਨ ਕਰਨ ਸਮੇਂ ਪੀ.ਆਰ.ਟੀ.ਸੀ. ਕੱਚੇ ਕਾਮੇ। ਪੀ.ਆਰ.ਟੀ.ਸੀ. ਕੱਚੇ ਕਾਮਿਆਂ ਵਲੋ 22 ਸ... ਅਗਲੀ ਖ਼ਬਰ ਪੈਟਰੋ ਡੀਲਰਜ਼ ਐਸੋਸੀਏਸ਼ਨ ਵਲੋਂ ਐਸ.ਐਸ.ਪੀ. ਨੂੰ ਮੰਗ ਪੱਤਰ ਟੈਂਕਰਾਂ ਨੂੰ ਡਿਪੂ ਅੰਦਰ ਪਾਰਕ ਕਰਵਾਉਣ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।