16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੀਤਾ ਭਵਨ ਵਿਖੇ 11 ਅਕਤੂਬਰ ਤੋਂ ਹੋਵੇਗਾ ਰਾਮਲੀਲ੍ਹਾ ਦਾ ਮੰਚਨ

ਰਾਮਪੁਰਾ ਫੂਲ, 15 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਦੀ ਪ੍ਰਸਿੱਧ ਸਮਾਜਿਕ ਤੇ ਧਾਰਮਿਕ ਸੰਸਥਾ ਨਵ ਭਾਰਤ ਕਲਾ ਮੰਚ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ’ਤੇ ਆਧਾਰਿਤ ਰਾਮਲੀਲਾ ਦਾ ਮੰਚਨ ਸਥਾਨਕ ਗੀਤਾ ਭਵਨ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਰਾਮਲੀਲਾ ਦੀਆਂ ਰਿਹਰਸਲਾਂ ਸ਼ੁਰੂ ਕਰਨ ਤੋਂ ਪਹਿਲਾਂ ਪੂਜਾ ਕਰਵਾਈ ਗਈ ।

ਅਜੀਤ ਡੈਸਕ 16-09-2026
ਰਾਮਪੁਰਾ ਫੂਲ, 15 ਸਤੰਬਰ (ਹੇਮੰਤ ਕੁਮਾਰ ਸ਼ਰਮਾ): ਸਥਾਨਕ ਸ਼ਹਿਰ ਦੀ ਪ੍ਰਸਿੱਧ ਸਮਾਜਿਕ ਤੇ ਧਾਰਮਿਕ ਸੰਸਥਾ ਨਵ ਭਾਰਤ ਕਲਾ ਮੰਚ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ’ਤੇ ਆਧਾਰਿਤ ਰਾਮਲੀਲਾ ਦਾ ਮੰਚਨ ਸਥਾਨਕ ਗੀਤਾ ਭਵਨ ਵਿਖੇ ਕੀਤਾ ਜਾਵੇਗਾ। ਇਸ ਸੰਬੰਧੀ ਰਾਮਲੀਲਾ ਦੀਆਂ ਰਿਹਰਸਲਾਂ ਸ਼ੁਰੂ ਕਰਨ ਤੋਂ ਪਹਿਲਾਂ ਪੂਜਾ ਕਰਵਾਈ ਗਈ । ਕਲਾ ਮੰਚ ਦੇ ਪ੍ਰਧਾਨ ਸੁਰਿੰਦਰ ਧੀਰ ਦੀ ਅਗਵਾਈ ਹੇਠ ਇਸ ਵਾਰ ਸ਼੍ਰੀ ਰਾਮਲੀਲਾ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਪ੍ਰਬੰਧਕਾਂ ਅਤੇ ਕਲਾਕਾਰਾਂ ਵਲੋਂ ਰਾਮਲੀਲਾ ਦੇ ਸਫਲ ਮੰਚਨ ਲਈ ਅਰਦਾਸ ਕੀਤੀ ਗਈ। ਧੀਰ ਨੇ ਅੱਗੇ ਦੱਸਿਆ ਕਿ ਰਾਮਲੀਲਾ ਦਾ ਮੰਚਨ 11 ਅਕਤੂਬਰ ਤੋਂ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਭਗਵਾਨ ਸ਼੍ਰੀ ਰਾਮ ਚੰਦਰ ਜੀ ਦੇ ਜੀਵਨ ਨਾਲ ਸਬੰਧਿਤ ਵੱਖ-ਵੱਖ ਪ੍ਰਸੰਗਾਂ ਨੂੰ ਕਲਾਕਾਰਾਂ ਵਲੋਂ ਮੰਚ ’ਤੇ ਬਾਖ਼ੂਬੀ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਸਹਿਰੇ ਦਾ ਤਿਉਹਾਰ ਸਥਾਨਕ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਇਸ ਸੰਬੰਧੀ ਵੀ ਪ੍ਰਬੰਧਕਾਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਪੂਜਨ ਮੌਕੇ ਕਲਾ ਮੰਚ ਦੇ ਸਮੂਹ ਮੈਂਬਰ ਹਾਜ਼ਰ ਰਹੇ।
ਪਿਛਲੀ ਖ਼ਬਰ ਲੋਕਾਂ ਦੇ ਬੰਦ ਪਏ ਘਰਾਂ ’ਚੋਂ ਪਾਣੀ ਵਾਲੀਆਂ ਟੂਟੀਆਂ ਤੇ ਪਾਇਪਾਂ ਚੋਰੀ ਕਰਨ ਵਾਲੇ ਕਾਬੂ ਅਗਲੀ ਖ਼ਬਰ ਨਸ਼ਿਆਂ ਦੇ ਮੁੱਦੇ ‘ਤੇ ਚੱਕ ਫਤਿਹ ਸਿੰਘ ਵਾਲਾ ਦੀ ਪੰਚਾਇਤ ਨੇ ਰੱਖਿਆ ਪੱਖ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।