ਮਹਾਰਾਜਾ ਅਗਰਸੈਨ ਜੈਅੰਤੀ ਸਮਾਗਮ ਲਈ ਅਗਰਵਾਲ ਭਾਈਚਾਰੇ ਦੇ ਆਗੂਆਂ ਵਲੋਂ ਚਰਚਾ
ਸੰਗਤ ਮੰਡੀ, 17 ਸਤੰਬਰ (ਸੁਖਤੇਜ ਧਾਲੀਵਾਲ)- 4 ਅਕਤੂਬਰ ਨੂੰ ਬਠਿੰਡਾ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਨੂੰ ਸਮਰਪਿਤ ਸਮਾਗਮ ਸਬੰਧੀ ਅਗਰਵਾਲ ਭਾਈਚਾਰੇ ਦੇ ਆਗੂਆਂ ਵਲੋਂ ਤਿਆਰੀਆਂ ਨੂੰ ਲੈ ਕੇ ਸੰਗਤ ਮੰਡੀ ਵਿਖੇ ਵਿਚਾਰ ਚਰਚਾ ਕੀਤੀ ਗਈ । ਇਸ ਸਬੰਧੀ ਜ਼ਿਲ੍ਹਾ ਅਗਰਵਾਲ ਵੈੱਲਫੇਅਰ ਬੋਰਡ ਬਠਿੰਡਾ ਦੇ ਚੇਅਰਮੈਨ ਸੁਰਿੰਦਰ ਕੁਮਾਰ ਸਿੰਗਲਾ ਸਮੇਤ ਭਾਈਚਾਰੇ ਦੇ ਆਗੂਆਂ ਵਲੋਂ ਸਮਾਗਮ ਦੌਰਾਨ ਸ਼ਾਮਿਲ ਹੋਣ ਵਾਲੇ ਪਤਵੰਤਿਆਂ ਨੂੰ ਸੱਦਾ ਪੱਤਰ ਦੇਣ ਸਬੰਧੀ ਇਕ ਵਿਸ਼ੇਸ਼ ਕੈਲੰਡਰ ਵੀ ਜਾਰੀ ਕੀਤਾ ।
ਅਜੀਤ ਡੈਸਕ
18-09-2026