18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਪੰਜਾਬ ਸਰਕਾਰ ਨਿਰਵਿਘਨ ਬਿਜਲੀ ਸਪਲਾਈ ਚਲਾਉਣ ’ਚ ਪੂਰੀ ਤਰ੍ਹਾਂ ਫ਼ੇਲ੍ਹ - ਠੇਕੇਦਾਰ ਧਾਲੀਵਾਲ

ਬਠਿੰਡਾ, 17 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਬ) ਐਸ. ਸੀ.

ਅਜੀਤ ਡੈਸਕ 18-09-2026
ਬਠਿੰਡਾ, 17 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸ਼੍ਰੋਮਣੀ ਅਕਾਲੀ ਦਲ (ਬ) ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਠੇਕੇਦਾਰ ਨਛੱਤਰ ਸਿੰਘ ਧਾਲੀਵਾਲ ਨੇ ਪੰਜਾਬ ਵਿਚ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸੂਬਾ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਸੂਬੇ ’ਚ ਨਿਰਵਿਘਨ ਬਿਜਲੀ ਸਪਲਾਈ ਚਲਾਉਣ ’ਚ ਪੂਰੀ ਤਰ੍ਹਾਂ ਫ਼ੇਲ੍ਹ ਹੋ ਗਈ ਹੈ। ਅਣਐਲਾਨੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ, ਕਿਸਾਨਾਂ, ਦੁਕਾਨਦਾਰਾਂ ਤੇ ਕਾਰੋਬਾਰੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਸਭ ਤੋਂ ਵੱਧ ਅਸਰ ਖੇਤੀਬਾੜੀ ਅਤੇ ਸਨਅਤ ਖੇਤਰ ’ਤੇ ਪੈ ਰਿਹਾ ਹੈ, ਖੇਤੀ ਮੋਟਰਾਂ ਦੀ ਬਿਜਲੀ ਠੱਪ ਰਹਿਣ ਕਰਕੇ ਪਾਣੀ ਨਾ ਮਿਲਣ ਕਾਰਨ ਝੋਨਾ ਤੇ ਹੋਰ ਫ਼ਸਲਾਂ ਸੁੱਕ ਰਹੀਆਂ ਹਨ। ਕਾਰਖ਼ਾਨਿਆਂ ਦਾ ਕੰਮ ਠੱਪ ਹੋ ਰਿਹਾ। ਘਰੇਲੂ ਬਿਜਲੀ ਦੇ ਕੱਟਾਂ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੇ ਲੋਕ ਤਰਾਹ-ਤਰਾਹ ਕਰ ਰਹੇ ਹਨ। ਨਛੱਤਰ ਸਿੰਘ ਧਾਲੀਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਵਿਚ ਸੂਬੇ ਅੰਦਰ ਬਿਜਲੀ ਵਾਧੂ ਹੁੰਦੀ ਸੀ ਤੇ ਕਦੇ ਅਜਿਹੇ ਰੋਜ਼ਾਨਾ ਦੇ ਵੱਡੇ-ਵੱਡੇ ਬਿਜਲੀ ਕੱਟਾਂ ਵਾਲੇ ਮਾੜੇ ਹਾਲਾਤ ਨਹੀਂ ਬਣੇ ਸਨ।
ਪਿਛਲੀ ਖ਼ਬਰ ‘ਪ੍ਰਧਾਨ ਮੰਤਰੀ ਦੇ ਜਨਮ ਦਿਨ ਨੂੰ ਸਮਰਪਿਤ ਸੇਵਾ ਸੰਕਲਪ ਅਭਿਆਨ’ ਰਾਹੀਂ 17 ਅਕਤੂਬਰ ਤੱਕ ਮਨਾਇਆ ਜਾਵੇਗਾ- ਵੀਨੂੰ ਗੋਇਲ ਅਗਲੀ ਖ਼ਬਰ ਪੀ.ਐਮ.ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਸਵੱਛਤਾ ਪੰਦ੍ਹਰਵਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।