18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਲਿਬਰੇਸ਼ਨ ਵਲੋਂ ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਤਸ਼ੱਦਦ ਦੀ ਨਿੰਦਾ

ਬੋਹਾ, 17 ਸਤੰਬਰ (ਤਾਂਗੜੀ)- ਸੀ. ਪੀ.

ਅਜੀਤ ਡੈਸਕ 18-09-2026
ਬੋਹਾ, 17 ਸਤੰਬਰ (ਤਾਂਗੜੀ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਪਿੰਡ ਸ਼ੇਰੋਂ ਵਿਖੇ ਲੋਕ ਮਿਲਣੀ ਦੌਰਾਨ ਮੁੱਖ ਮੰਤਰੀ ਪੰਜਾਬ ਕੋਲ ਚਿੱਟੇ ਕਾਰਨ ਹੋ ਰਹੀਆਂ ਨੌਜਵਾਨਾਂ ਦੀਆਂ ਮੌਤਾਂ ਬਾਰੇ ਸਵਾਲ ਪੁੱਛਣ ਵਾਲੇ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ’ਤੇ ਥਾਣਾ ਸੁਨਾਮ ਅਤੇ ਚੀਮਾ ਦੀ ਪੁਲਿਸ ਵਲੋਂ ਕੀਤੇ ਗਏ ਤਸ਼ੱਦਦ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਪਾਰਟੀ ਦੇ ਸੂਬਾ ਆਗੂ ਗੁਰਮੀਤ ਸਿੰਘ ਨੰਦਗੜ੍ਹ ਅਤੇ ਕਾ. ਜੀਤ ਸਿੰਘ ਬੋਹਾ ਨੇ ਕਿਹਾ ਕਿ ਪੰਜਾਬ ਸਰਕਾਰ ਡੰਡੇ ਦੇ ਜ਼ੋਰ ’ਤੇ ਲੋਕ ਆਵਾਜ਼ ਨੂੰ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸ਼ੇਰੋਂ ਵਾਲੇ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ।
ਪਿਛਲੀ ਖ਼ਬਰ ਮੂਲਾ ਸਿੰਘ ਵਾਲਾ ਵਿਖੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਮੁਫ਼ਤ ਕੋਚਿੰਗ ਅਤੇ ਫਿਜ਼ੀਕਲ ਟੈਸਟ ਸੰਬੰਧੀ ਤਿਆਰੀ ਅਕਤੂਬਰ 5 ਤੋਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।