ਨੰਬਰਦਾਰਾਂ ਨੇ ਲਟਕਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਪੱਤਰ ਸੌਂਪਿਆ
ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਦੇ ਅਹੁਦੇਦਾਰਾਂ ਦੀ ਇੱਥੇ ਹੋਈ ਮੀਟਿੰਗ ਉਪਰੰਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ-ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਮਲਕਪੁਰ ਖ਼ਿਆਲਾ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਨੰਬਰਦਾਰਾਂ ਦੇ ਮਾਣ ਭੱਤੇ ’ਚ ਵਾਧਾ ਕਰਨ ਅਤੇ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਦੇ ਸਾਢੇ 4 ਸਾਲ ਬੀਤ ਜਾਣ ਮਗਰੋਂ ਵੀ ਨੰਬਰਦਾਰਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਿਆ, ਜਿਸ ਕਾਰਨ ਸਮੂਹ ਭਾਈਚਾਰੇ ’ਚ ਰੋਸ ਫੈਲਿਆ ਹੋਇਆ ਹੈ।
ਮਾਨਸਾ, 17 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਨੰਬਰਦਾਰ ਐਸੋਸੀਏਸ਼ਨ (ਗ਼ਾਲਿਬ) ਦੇ ਅਹੁਦੇਦਾਰਾਂ ਦੀ ਇੱਥੇ ਹੋਈ ਮੀਟਿੰਗ ਉਪਰੰਤ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਪੰਜਾਬ ਦੇ ਨਾਂਅ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ-ਪੱਤਰ ਦਿੱਤਾ ਗਿਆ। ਜ਼ਿਲ੍ਹਾ ਪ੍ਰਧਾਨ ਕਰਨੈਲ ਸਿੰਘ ਮਲਕਪੁਰ ਖ਼ਿਆਲਾ ਨੇ ਕਿਹਾ ਕਿ ‘ਆਪ’ ਸਰਕਾਰ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਨੰਬਰਦਾਰਾਂ ਦੇ ਮਾਣ ਭੱਤੇ ’ਚ ਵਾਧਾ ਕਰਨ ਅਤੇ ਸਾਰੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਪੂਰੀਆਂ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਦੇ ਸਾਢੇ 4 ਸਾਲ ਬੀਤ ਜਾਣ ਮਗਰੋਂ ਵੀ ਨੰਬਰਦਾਰਾਂ ਦੀਆਂ ਮੰਗਾਂ ਨੂੰ ਬੂਰ ਨਹੀਂ ਪਿਆ, ਜਿਸ ਕਾਰਨ ਸਮੂਹ ਭਾਈਚਾਰੇ ’ਚ ਰੋਸ ਫੈਲਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਨੰਬਰਦਾਰਾਂ ਦੇ ਮਾਣ-ਭੱਤੇ ’ਚ ਵਾਧਾ ਕਰ ਕੇ 5 ਹਜ਼ਾਰ ਰੁਪਏ ਕੀਤਾ ਜਾਵੇ, ਜ਼ਿਲ੍ਹਾ ਸਹਾਇਕ ਕਮੇਟੀਆਂ ’ਚ 2 ਨੰਬਰਦਾਰਾਂ ਨੂੰ ਮੈਂਬਰ ਬਣਾਇਆ ਜਾਵੇ, ਬੱਸਾਂ ਦੇ ਸਫ਼ਰ ਦੀ ਮੁਫ਼ਤ ਸਹੂਲਤ ਦੇਣ ਦੇ ਨਾਲ ਹੀ ਨੰਬਰਦਾਰੀ ਜੱਦੀ-ਪੁਸ਼ਤੀ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਇਸ ਮੌਕੇ ਨੰਬਰਦਾਰ ਪ੍ਰੀਤਮ ਸਿੰਘ ਬਾਜੇਵਾਲਾ, ਨਾਜ਼ਰ ਸਿੰਘ ਖ਼ਿਆਲਾ, ਗੁਰਸੇਵਕ ਸਿੰਘ ਦਲੀਏਵਾਲੀ, ਲਖਵਿੰਦਰ ਸਿੰਘ ਖ਼ਿਆਲਾ, ਅਵਤਾਰ ਸਿੰਘ ਮੂਸਾ, ਗੁਰਦੀਪ ਸਿੰਘ, ਸਾਧੂ ਸਿੰਘ, ਨਛੱਤਰ ਸਿੰਘ, ਗਮਦੂਰ ਸੰਘ ਮੌਜੀਆ, ਬੂਟਾ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ ਆਦਿ ਹਾਜ਼ਰ ਸਨ।