19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਆਂਗਣਵਾੜੀ ਵਰਕਰਾਂ ਨੇ ਡੀ.ਸੀ. ਬਠਿੰਡਾ ਨੂੰ ਸੌਂਪਿਆ ਮੰਗ ਪੱਤਰ

ਬਠਿੰਡਾ, 18 ਸਤੰਬਰ (ਪੱਤਰ ਪ੍ਰੇਰਕ): ਆਂਗਣਵਾੜੀ ਵਰਕਰਾਂ-ਹੈਲਪਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਲੀਡਰਸ਼ਿਪ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੂੰ ਆਪਣਾ ਮੰਗ ਪੱਤਰ ਸੌਂਪਿਆ। ਆਂਗਣਵਾੜੀ ਵਰਕਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ।

ਅਜੀਤ ਡੈਸਕ 19-09-2026
ਬਠਿੰਡਾ, 18 ਸਤੰਬਰ (ਪੱਤਰ ਪ੍ਰੇਰਕ): ਆਂਗਣਵਾੜੀ ਵਰਕਰਾਂ-ਹੈਲਪਰਾਂ ਦੀਆਂ ਵੱਖ-ਵੱਖ ਜਥੇਬੰਦੀਆਂ ਦੀ ਲੀਡਰਸ਼ਿਪ ਨਾਲ ਸਬੰਧਿਤ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਮੰਗਾਂ ਦੇ ਸਬੰਧ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਨੂੰ ਆਪਣਾ ਮੰਗ ਪੱਤਰ ਸੌਂਪਿਆ। ਆਂਗਣਵਾੜੀ ਵਰਕਰਾਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਵਲੋਂ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਦਾ ਮਾਣ ਭੱਤਾ ਦੁੱਗਣਾ ਕੀਤਾ ਜਾਵੇ। ਆਂਗਣਵਾੜੀ ਵਰਕਰਾਂ ਨੇ ਕਿਹਾ ਕਿ ਸਰਕਾਰ ਵਲੋਂ ਹਰ ਸਮਾਜ ਭਲਾਈ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਆਂਗਣਵਾੜੀ ਵਰਕਰਾਂ ਪਾਸੋਂ ਸਖ਼ਤ ਮਿਹਨਤ ਵਾਲਾ ਕੰਮ ਕਰਵਾਇਆ ਜਾਂਦਾ ਹੈ ਅਤੇ ਜਿਸ ਦਾ ਸਭ ਤੋਂ ਘੱਟ ਮਿਹਨਤਾਨਾ ਮਿਥਿਆ ਜਾਂਦਾ ਹੈ। ਇੱਥੇ ਹੀ ਬਸ ਨਹੀਂ ਉਨ੍ਹਾਂ ਨੂੰ ਉਹ ਨਿਗੂਣਾ ਮਿਹਨਤਾਨਾ ਵੀ ਸਮੇਂ ਸਿਰ ਨਹੀਂ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਨੂੰ ਅਮਲੀ ਰੂਪ ਦੇਣ ਲਈ ਆਂਗਣਵਾੜੀ ਵਰਕਰਾਂ ਵਲੋਂ ਔਰਤਾਂ ਦੀ ਆਨਲਾਈਨ ਰਜਿਸਟਰੇਸ਼ਨ ਦਾ ਕੰਮ ਕੀਤਾ ਗਿਆ ਹੈ, ਜਿਸ ਦਾ ਮਿਹਨਤਾਨਾ ਪ੍ਰਤੀ ਲਾਭਪਾਤਰੀ ਸਿਰਫ਼ 25 ਰੁਪਏ ਹੀ ਮਿਥਿਆ ਗਿਆ ਸੀ ਅਤੇ ਉਸ ਦੀ ਵੀ ਅਜੇ ਤੱਕ ਅਦਾਇਗੀ ਨਹੀਂ ਕੀਤੀ ਜਾ ਸਕੀ। ਇਸ ਤੋਂ ਇਲਾਵਾ ਪਹਿਲਾਂ ਕਰਵਾਈ ਗਈ ਰਾਸ਼ਨ ਕਾਰਡ ਵੈਰੀਫਿਕੇਸ਼ਨ ਦੀ ਉਜਰਤ ਵੀ ਅਜੇ ਤੱਕ ਆਂਗਣਵਾੜੀ ਵਰਕਰਾਂ ਨੂੰ ਨਹੀਂ ਦਿੱਤੀ ਗਈ ਅਤੇ ਹੁਣ ਫਿਰ ਰਾਸ਼ਨ ਕਾਰਡਾਂ ਦੀ ਵੈਰੀਫਿਕੇਸ਼ਨ ਕਰਵਾਉਣ ਦਾ ਕੰਮ ਨਵੇਂ ਸਿਰਿਓਂ ਆਂਗਣਵਾੜੀ ਵਰਕਰਾਂ ਨੂੰ ਸੌਂਪ ਦਿੱਤਾ ਗਿਆ, ਜਿਸ ਦੀ ਪੱਕੀ ਗਾਰੰਟੀ ਤੋਂ ਬਗੈਰ ਆਂਗਣਵਾੜੀ ਵਰਕਰਾਂ ਕੰਮ ਕਰਨ ਤੋਂ ਅਸਮਰੱਥ ਹਨ। ਡਿਪਟੀ ਕਮਿਸ਼ਨਰ ਬਠਿੰਡਾ ਨੇ ਆਂਗਣਵਾੜੀ ਵਰਕਰਾਂ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਹੁਣ ਜ਼ਿਲ੍ਹਾ ਪ੍ਰਸ਼ਾਸਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜੋ ਵੀ ਕੰਮ ਆਂਗਣਵਾੜੀ ਵਰਕਰਾਂ ਵਲੋਂ ਕੀਤਾ ਜਾਵੇਗਾ, ਉਸ ਦੀ ਅਦਾਇਗੀ ਹਰ ਹਾਲਤ ਵਿਚ ਕਰਵਾਈ ਜਾਵੇਗੀ। ਇਸ ਮੌਕੇ ਪ੍ਰਕਾਸ਼ ਕੌਰ ਸੋਹੀ, ਪ੍ਰਤਿਭਾ ਸ਼ਰਮਾ, ਸਹਿਜਪਾਲ ਕੌਰ, ਸੁਖਵਿੰਦਰ ਕੌਰ ਝੁੰਬਾ, ਭੁਪਿੰਦਰ ਕੌਰ, ਜਸਵਿੰਦਰ ਕੌਰ, ਹਰਬੰਸ ਕੌਰ ਰਾਮਪੁਰਾ, ਮਨਜੀਤ ਕੌਰ ਮੌੜ, ਦਵਿੰਦਰ ਕੌਰ, ਮੱਖਣ ਕੌਰ ਬਠਿੰਡਾ, ਰਾਜਵਿੰਦਰ ਕੌਰ ਕਲਿਆਣ, ਗੁਰਪ੍ਰੀਤ ਕੌਰ ਗੰਗਾ, ਵੀਰਪਾਲ ਕੌਰ ਤੁੰਗਵਾਲੀ, ਬਲਜੀਤ ਕੌਰ ਸੰਧੂਆਂ ਅਤੇ ਅਮਨਦੀਪ ਕੌਰ ਸ਼ਾਮਿਲ ਸਨ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਵਿਖੇ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇਨਾਮ ਵੰਡਣ ਸਮੇਂ ਜੱਜ, ਪ੍ਰਿੰਸੀਪਲ ਤੇ ਸਮੂਹ ਸਟਾਫ਼। ਅਗਲੀ ਖ਼ਬਰ ਸੰਗਤ ਮੰਡੀ-ਗੁਰਥੜੀ ਲਿੰਕ ਸੜਕ ਦਾ ਨਿਰਮਾਣ ਕਾਰਜ ਕਰੀਬ ਤਿੰਨ ਸਾਲਾਂ ਬਾਅਦ ਮੁੜ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।